ਅਕਾਲੀ ਦਲ, ਸ਼ਗਨ ਦੀ ਰਾਸ਼ੀ ਵਧਾ ਕੇ 1 ਲੱਖ ਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਲਈ ਵਚਨਬੱਧ : ਸੁਖਬੀਰ ਬਾਦਲ

Punjab Bachao Rally: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗਰੀਬਾਂ ਦੀ ਭਲਾਈ ਉਹਨਾਂ ਦੇ ਦਿਲ ਦੇ ਸਭ ਤੋਂ ਨੇੜੇ ਹੈ ਅਤੇ ਉਹ ਗਰੀਬ ਧੀਆਂ ਦੇ ਵਿਆਹ ’ਤੇ ਦਿੱਤੇ ਜਾਂਦੇ ’ਸ਼ਗਨ’ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਕਰਨ ਅਤੇ […]
Amritpal Singh
By : Updated On: 20 Feb 2026 21:03:PM
ਅਕਾਲੀ ਦਲ, ਸ਼ਗਨ ਦੀ ਰਾਸ਼ੀ ਵਧਾ ਕੇ 1 ਲੱਖ ਤੇ ਬੁਢਾਪਾ ਪੈਨਸ਼ਨ 3100 ਰੁਪਏ ਮਹੀਨਾ ਕਰਨ ਲਈ ਵਚਨਬੱਧ : ਸੁਖਬੀਰ ਬਾਦਲ
Sukhbir Singh Badal Baisakhi Conference

Punjab Bachao Rally: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਗਰੀਬਾਂ ਦੀ ਭਲਾਈ ਉਹਨਾਂ ਦੇ ਦਿਲ ਦੇ ਸਭ ਤੋਂ ਨੇੜੇ ਹੈ ਅਤੇ ਉਹ ਗਰੀਬ ਧੀਆਂ ਦੇ ਵਿਆਹ ’ਤੇ ਦਿੱਤੇ ਜਾਂਦੇ ’ਸ਼ਗਨ’ ਦੀ ਰਾਸ਼ੀ ਵਧਾ ਕੇ ਇਕ ਲੱਖ ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਕਰਨ ਅਤੇ ਆਟਾ ਦਾਲ ਸਕੀਮ ਮੁੜ ਤੋਂ ਸ਼ੁਰੂ ਕਰ ਕੇ ਇਸ ਵਿਚ ਵਾਧਾ ਕਰਨ ਲਈ ਵਚਨਬੱਧ ਹਨ।

ਅਕਾਲੀ ਦਲ ਦੇ ਪ੍ਰਧਾਨ ਦਾ ਇਥੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਦੀ ਅਗਵਾਈ ਵਿਚ ਆਯੋਜਿਤ ਪੰਜਾਬ ਬਚਾਓ ਰੈਲੀ ਵਿਚ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਰੈਲੀ ਦੀ ਅਪਾਰ ਸਫਲਤਾ ਸਾਬਤ ਕਰਦੀ ਹੈ ਕਿ ਇਸ ਪੰਥਕ ਹਲਕੇ ਨੇ ਪੂਰੇ ਦਿਲੋਂ ਅਕਾਲੀ ਦਲ ਦੀ ਹਮਾਇਤ ਕਰਨ ਦਾ ਮਨ ਬਣਾ ਲਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦ੍ਰਿਸ਼ਟੀਕੋਣ ਰੱਖਦੇ ਹਨ ਅਤੇ ਦਿੱਲੀ ਆਧਾਰਿਤ ਪਾਰਟੀਆਂ ਵਰਗੇ ਨਹੀਂ ਹਨ, ਜੋ ਸਿਰਫ ਸੂਬੇ ਨੂੰ ਲੁੱਟਣ ਵਿਚ ਵਿਸ਼ਵਾਸ ਰੱਖਦੀਆਂ ਹਨ। ਉਹਨਾਂ ਕਿਹਾ ਕਿ ਸਾਡਾ ਮੁੱਢਲਾ ਮਕਸਦ ਗਰੀਬ, ਕਿਸਾਨ ਤੇ ਮਜ਼ਦੂਰ ਦੀ ਭਲਾਈ ਕਰਨਾ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਮਾਜ ਦੇ ਕਮਜ਼ੋਰ ਵਰਗਾਂ ਵਾਸਤੇ ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰ ਕੇ ਰਾਹ ਵਿਖਾਇਆ ਸੀ। ਉਹਨਾਂ ਕਿਹਾ ਕਿ ਅਸੀਂ ਇਹਨਾਂ ਸਕੀਮਾਂ ਦਾ ਵਿਸਥਾਰ ਕਰਨ ਵਾਸਤੇ ਵਚਨਬੱਧ ਹਾਂ ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਆਟਾ ਦਾਲ ਸਕੀਮ ਤਹਿਤ ਆਟਾ 4 ਰੁਪਏ ਤੇ ਦਾਲ 20 ਰੁਪਏ ਕਿਲੋ ਦੀ ਦਰ ’ਤੇ ਦਿੱਤੀ ਜਾਵੇਗੀ।

ਬਾਦਲ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਪੰਜਾਬ ਤੇ ਪੰਥ ਦੇ ਮਾਣ ਸਤਿਕਾਰ ਦੀ ਗੱਲ ਕਰਦੇ ਆਏ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੇ ਹੱਕਾਂ ਤੇ ਆਸਾਂ ਵਾਸਤੇ ਡਟਿਆ ਰਹੇਗਾ ਤੇ ਇਹ ਕਾਂਗਰਸ, ਆਪ ਤੇ ਭਾਜਪਾ ਵਰਗੀਆਂ ਦਿੱਲੀ ਆਧਾਰਿਤ ਪਾਰਟੀਆਂ ਵਰਗਾ ਨਹੀਂ ਹੈ ਜੋ ਸਿਰਫ ਸੱਤਾ ਦਾ ਸੁੱਖ ਮਾਣਨ ਆਉਂਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਜੋ ਵੀ ਸਹੂਲਤਾਂ ਤੇ ਬੁਨਿਆਦੀ ਢਾਂਚਾ ਅੱਜ ਵੇਖਣ ਨੂੰ ਮਿਲਦਾ ਹੈ, ਉਹ ਸਾਰਾ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਖੜ੍ਹਾ ਕੀਤਾ ਹੈ ਭਾਵੇਂ ਉਹ ਟਿਊਬਵੈਲ ਕੁਨੈਕਸ਼ਨ ਹੋਣ, ਮੰਡੀਆਂ ਹੋਣ, ਸਿੰਜਾਈ ਚੈਨਲ ਹੋਣ, ਥਰਮਲ ਪਲਾਂਟ ਹੋਣ ਜਾਂ ਐਕਸਪ੍ਰੈਸਵੇਅ ਹੋਣ।

ਉਹਨਾਂ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਬਲਕਿ ਸੇਵਾ ਕੇਂਦਰ ਤੇ ਸਾਂਝ ਕੇਂਦਰ ਸਥਾਪਿਤ ਕਰ ਕੇ ਪ੍ਰਸ਼ਾਸਕੀ ਸੁਧਾਰ ਵੀ ਲਿਆਂਦੇ। ਉਹਨਾਂ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੱਸਣ ਕਿ ਉਹਨਾਂ ਨੇ ਕਿਹੜਾ ਇਕ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਕੋ ਇਕ ਪ੍ਰਾਪਤੀ ਇਹ ਹੈ ਕਿ ਉਹਨਾਂ ਨੇ ਆਪਣੀ ਤਸਵੀਰ ਥਾਂ-ਥਾਂ ਲੁਆ ਦਿੱਤੀ ਹੈ ਤੇ ਇਸ ਕੰਮ ’ਤੇ ਸਾਲਾਨਾ 1100 ਕਰੋੜ ਰੁਪਿਆ ਖਰਚ ਕੀਤਾ ਹੈ।

ਬਾਦਲ ਨੇ ਆਪ ਸਰਕਾਰ ਵੱਲੋਂ ਸੂਬੇ ਦੇ ਸਰੋਤਾਂ ਦੀ ਖੁੱਲ੍ਹੀ ਲੁੱਟ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਲੁਧਿਆਣਾ ਵਿਚ 35000 ਏਕੜ ਜ਼ਮੀਨ ਕੌਡੀਆਂ ਦੇ ਭਾਅ ਸਰਕਾਰ ਦੇ ਚਹੇਤਿਆਂ ਨੂੰ ਵੇਚਣ ਤੋਂ ਰੋਕਿਆ ਅਤੇ ਹੁਣ ਸਰਕਾਰ ਮੁਹਾਲੀ ਦੀ ਬੇਸ਼ਕੀਮਤੀ ਜ਼ਮੀਨ ਦਿੱਲੀ ਦੇ ਬਿਲਡਰਾਂ ਨੂੰ ਦੇਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੈਂ ਦਿੱਲੀ ਦੇ ਬਿਲਡਰਾਂ ਨੂੰ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਇਕ ਵਾਰ ਅਕਾਲੀ ਦਲ ਸੱਤਾ ਵਿਚ ਆ ਗਿਆ ਤਾਂ ਅਸੀਂ ਇਹ ਸਾਰੀਆਂ ਨਿਲਾਮੀਆਂ ਰੱਦ ਕਰ ਦਿਆਂਗੇ। ਉਹਨਾਂ ਨੇ ਸਰਕਾਰੀ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਅਜਿਹਾ ਕੁਝ ਨਾ ਕਰਨ ਜੋ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਹੋਵੇ ਨਹੀਂ ਤਾਂ ਉਹਨਾਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਸਮਾਜ ਦੇ ਸਾਰੇ ਵਰਗਾਂ ਵਾਸਤੇ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਵੀ ਕੀਤੇ। ਕਿਸਾਨਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਸਰਕਾਰ ਆਉਣ ਦੇ ਇਕ ਹਫਤੇ ਵਿਚ ਅਜਿਹੇ ਕਿਸਾਨਾਂ ਨੂੰ ਇਹ ਕੁਨੈਕਸ਼ਨ ਦਿੱਤੇ ਜਾਣਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹੜ੍ਹਾਂ ਨਾਲ ਨਜਿੱਠਣ ਵਾਸਤੇ ਦਰ‌ਿਆਵਾਂ ’ਤੇ ਪੱਕੇ ਬੰਨ ਬਣਾਏ ਜਾਣਗੇ ਅਤੇ ਉਹਨਾਂ ਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕਾਨਾਂ ਹੱਕ ਦੇਣ ਦਾ ਵੀ ਵਾਅਦਾ ਕੀਤਾ ਤੇ ਨਾਲ ਹੀ ਜ਼ਮੀਨ ਦੀ ਵੰਡ ਵਾਸਤੇ ਮੁਫਤ ਵਿਚ ਤਕਸੀਮ ਦਾ ਵੀ ਐਲਾਨ ਕੀਤਾ।

ਬਾਦਲ ਨੇ ਨੇ ਇਹ ਵੀ ਦੱਸਿਆ ਕਿ ਨੌਜਵਾਨਾਂ ਵਾਸਤੇ ਨੌਕਰੀਆਂ ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਅਤੇ ਸਾਰੇ ਨਵੇਂ ਉਦਯੋਗਾਂ ਵਾਸਤੇ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣਾ ਲਾਜ਼ਮੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਰੀਆਂ ਸਰਕਾਰੀ ਨੌਕਰੀਆ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ ਜੋ ਉਹ 10 ਸਾਲਾਂ ਬਾਅਦ ਮੋੜ ਸਕਣਗੇ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ 50 ਫੀਸਦੀ ਸੀਟਾਂ ਮੈਰੀਟੋਰੀਅਸ ਵਿਦਿਆਰਥੀਆਂ ਵਾਸਤੇ ਰਾਖਵੀਂਆਂ ਹੋਣੀਆਂ ਯਕੀਨੀ ਬਣਾਵੇਗੀ।

ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਵਪਾਰੀਆਂ ਵਾਸਤੇ ਇਕਮੁਸ਼ਤ ਟੈਕਸ ਨਿਪਟਾਰੇ ਵਾਸਤੇ ’ਰਾਹਤ’ ਸਕੀਮ ਸ਼ੁਰੂ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਮੋਟਰ ਸਾਈਕਲਾਂ ਵਾਸਤੇ ਰੋਡ ਟੈਕਸ ਤੋਂ ਛੋਟ ਦਿੱਤੀ ਜਾਵੇਗੀ ਅਤੇ ਵਿਸ਼ਵ ਕਬੜੀ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ ਤੇ ਨਾਲ ਹੀ ਨਵਾਂ ਕੁਸ਼ਤੀ ਕੱਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਸ਼ੂ ਮੇਲਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਇਸ ਮੌਕੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਸਪਸ਼ਟ ਸੰਕੇਤ ਦੇ ਰਹੇ ਹਨ ਕਿ ਉਹ ਅਕਾਲੀ ਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਨਾਲ ਖੜ੍ਹੇ ਹਨ। ਆਪ ਸਰਕਾਰ ਦੇ ਰਾਜ ਨੂੰ ਖੂਨੀ ਰਾਜ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀ ਦਫਤਰਾਂ ਤੇ ਅਦਾਲਤੀ ਕੰਪਲੈਕਸਾਂ ਦੇ ਬਾਹਰ ਏ ਕੇ 47 ਰਾਈਫਲਾਂ ਤੇ ਹੋਰ ਆਧੁਨਿਕ ਹਥਿਆਰਾਂ ਨਾਲ ਕਤਲ ਕੀਤੇ ਜਾ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਭਗਵੰਤ ਮਾਨ ਦਰਿਆਈ ਪਾਣੀਆਂ ਦੇ ਮਾਮਲੇ ਵਿਚ ਪੰਜਾਬ ਦੇ ਹਿੱਤ ਹਰਿਆਣਾ ਨੂੰ ਵੇਚਣ ਵਾਸਤੇ ਤਿਆਰ ਬਰ ਤਿਆਰ ਹੈ।

ਇਸ ਮੌਕੇ ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਹੀਰੋ, ਸਰਬਜੀਤ ਸਿੰਘ ਝਿੰਜਰ, ਜੋਗਿੰਦਰ ਸਿੰਘ ਜਿੰਦੂ, ਗੁਰਮੀਤ ਸਿੰਘ ਬਾਉ, ਰੋਹਿਤ ਵੋਹਰਾ ਅਤੇ ਰਣਬੀਰ ਸਿੰਘ ਢਿੱਲੋਂ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ।

Read Latest News and Breaking News at Daily Post TV, Browse for more News

Ad
Ad