ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ
Akali Dal delegation to meet Governor: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਤਿੰਨ ਮੈਂਬਰੀ ਵਫ਼ਦ 23 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਹ ਵਫ਼ਦ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੂੰ ਮਿਲੇਗਾ। ਵਫ਼ਦ ਵਿੱਚ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਹੋਣਗੇ।
ਪਾਰਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਵਫ਼ਦ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਰਾਜਪਾਲ ਅੱਗੇ ਰੱਖੇਗਾ। ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਗਈ ਹੈ ਅਤੇ ਇਸ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।
ਵਫ਼ਦ ਵੱਲੋਂ ਇਸ ਮਾਮਲੇ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਰਾਜਪਾਲ ਨੂੰ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਜਾਵੇਗਾ।