Banner
Banner

ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਨੂੰ ਅਕਾਲੀ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ਉਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ, ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ। ਪੰਥ, ਪੰਜਾਬ, […]
Amritpal Singh
By : Updated On: 29 Jul 2025 16:18:PM
ਅਕਾਲੀ ਦਲ ਵਲੋਂ ‘ਪਰਾਊਡ ਟੂ ਬੀ ਅਕਾਲੀ’ ਲਹਿਰ ਦਾ ਆਗਾਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਮੈਨੂੰ ਅਕਾਲੀ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਆਪਣੀ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਨਿਆਰੇ ਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਸੇ ਉਤੇ ਹਰ ਪੰਜਾਬੀ ਮਾਣ ਕਰਦਾ ਆਇਆ ਹੈ, ਕਰਦਾ ਹੈ ਤੇ ਹਮੇਸ਼ਾ ਕਰਦਾ ਰਹੇਗਾ।


ਪੰਥ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਦੁਸ਼ਮਣ ਅੰਨ੍ਹੇ ਦੁਸ਼ਟ ਪ੍ਰਚਾਰ ਦੇ ਬਾਵਜੂਦ ਪੰਜਾਬੀਆਂ ਦੇ ਮਨਾਂ ਵਿਚੋਂ ਇਸ ਅਦੁੱਤੀ ਜਜ਼ਬੇ ਨੂੰ ਧੁੰਦਲਾ ਨਹੀਂ ਕਰ ਸਕੇ।

ਅੱਜ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਤੋਂ ਅਸ਼ੀਰਵਾਦ ਲੈ ਕੇ ਇਸੇ ਜਜ਼ਬੇ ਨੂੰ ਸਮਰਪਿਤ “ਪਰਾਊਡ ਟੂ ਬੀ ਅਕਾਲੀ” ਲਹਿਰ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਕੀਤਾ। ਜੈਕਾਰਿਆਂ ਦੀ ਗੂੰਜ ਵਿਚ ਅਕਾਲੀ, ਪੰਥਕ ਤੇ ਪੰਜਾਬੀ ਵਿਰਸੇ ਨੂੰ ਸਮਰਪਿਤ ਅਣ-ਗਿਣਤ ਵਰਕਰ ਸਾਹਿਬਾਨ ਨੇ ਆਪਣੀਆਂ ਗੱਡੀਆਂ ਉੱਤੇ “ਮੈਨੂੰ ਮਾਣ ਅਕਾਲੀ ਹੋਣ ‘ਤੇ’ ਦੇ ਸਟਿੱਕਰ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਨੂੰ ਪੰਜਾਬ ਦੇ ਹਰ ਸ਼ਹਿਰ, ਪਿੰਡ ਮੁਹੱਲੇ ਤੇ ਘਰ ਘਰ ਤੱਕ ਲਿਜਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad