Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਅਕਾਲੀ ਦਲ ਵਾਰਸ ਪੰਜਾਬ ਦੀ ਕਾਨਫ਼ਰੰਸ: ਸਰਕਾਰਾਂ ਸਿੱਖਾਂ ‘ਤੇ ਕਰ ਰਹੀਆਂ ਜ਼ੁਲਮ – ਤਰਸੇਮ ਸਿੰਘ

ਬਾਬਾ ਬਕਾਲਾ ਸਾਹਿਬ– ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਤੇ ਜ਼ੁਲਮ ਕਰ ਰਹੀ ਹੈ ਅਤੇ ਸਿੱਖਾਂ ਨੂੰ ਬਿਨਾਂ ਵਜਾ ਜੇਲ੍ਹਾਂ ਵਿਚ ਬੰਦ ਕਰਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ ਇਹ ਸਬਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਅਕਾਲੀ ਫਾਰਮ ਦੇ ਕੋਲ ਰੱਖੀ ਕਾਨਫ਼ਰੰਸ ਵਿਚ ਸੰਬੋਧਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਕਾਲੀ ਦਲ ਵਾਰਸ ਪੰਜਾਬ ਦੀ ਕਾਨਫ਼ਰੰਸ: ਸਰਕਾਰਾਂ ਸਿੱਖਾਂ ‘ਤੇ ਕਰ ਰਹੀਆਂ ਜ਼ੁਲਮ – ਤਰਸੇਮ ਸਿੰਘ

ਬਾਬਾ ਬਕਾਲਾ ਸਾਹਿਬ– ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਤੇ ਜ਼ੁਲਮ ਕਰ ਰਹੀ ਹੈ ਅਤੇ ਸਿੱਖਾਂ ਨੂੰ ਬਿਨਾਂ ਵਜਾ ਜੇਲ੍ਹਾਂ ਵਿਚ ਬੰਦ ਕਰਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ ਇਹ ਸਬਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅਕਾਲੀ ਦਲ ਵਾਰਸ ਪੰਜਾਬ ਵੱਲੋਂ ਅਕਾਲੀ ਫਾਰਮ ਦੇ ਕੋਲ ਰੱਖੀ ਕਾਨਫ਼ਰੰਸ ਵਿਚ ਸੰਬੋਧਨ ਕਰਦਿਆਂ ਕਹੇ ਉਹਨਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕਿਰਪਾ ਨਾਲ ਪੰਜਾਬ ਭਰ ਤੋ ਸੰਗਤਾਂ ਵੱਡੇ ਇਕੱਠ ਵਜੋਂ ਇੱਥੇ ਪਹੁੰਚੀਆਂ ਹਨ।

ਇਸ ਭਾਰੀ ਇਕੱਠ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਜਿੰਨਾ ਜ਼ੁਲਮ ਹੋਵੇਗਾ, ਉਨ੍ਹਾਂ ਹੀ ਵਿਰੋਧ ਹੋਵੇਗਾ ਅਤੇ ਲੋਕਾਂ ਦੇ ਵੱਡੇ ਇਕੱਠੇ ਹੋਣਗੇ। ਉਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਸਿੱਖ ਕੌਮ ਦੇ ਮਾਣ ਹੈ, ਜਿਨ੍ਹਾਂ ਨੇ ਕੌਮ ਦੀ ਇੱਜ਼ਤ ਲਈ ਵੱਡੀ ਕੁਰਬਾਨੀਆਂ ਦਿੱਤੀਆਂ। ਇਸ ਲਈ ਪੂਰੀ ਕੌਮ ਉਹਨਾਂ ਦੇ ਨਾਲ ਖੜੀ ਹੈ। ਪੰਜਾਬ ਦੇ ਮਸਲਿਆਂ ‘ਤੇ ਗੱਲ ਕਰਦਿਆਂ ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੋ ਇਲਾਵਾ ਬੇਅਦਬੀ ਦੇ ਮਾਮਲੇ, ਲੈਂਡ ਪੂਲਿੰਗ ਦੇ ਮਸਲੇ ਅਤੇ ਨੌਜਵਾਨਾਂ ‘ਤੇ ਝੂਠੇ ਕੇਸ ਦਰਜ ਕਰਕੇ ਸਾਲਾਂ ਜੇਲਾਂ ਵਿੱਚ ਬੰਦ ਰੱਖਣਾ ਇਹ ਸਭ ਮੁੱਦੇ ਸਾਡੇ ਸਾਹਮਣੇ ਹਨ।

ਇਸ ਮੌਕੇ ਫ਼ਰੀਦਕੋਟ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰ ਕੇ ਸ਼ਰੇਆਮ ਸਿੱਖਾਂ ਨਾਲ ਧੱਕਾ ਕਰ ਰਹੀ ਹੈ ਪਰ ਇਹ ਹੁਣ ਛੋਟੀ ਜਿਹੀ ਗੱਲ ਨਹੀਂ ਰਹੀ ਇਹ ਹੁਣ ਬਹੁਤ ਜਲਦੀ ਲੋਕ ਸੰਘਰਸ਼ ਦਾ ਰੂਪ ਧਾਰਨ ਕਰੇਗਾ। ਇਸ ਮੌਕੇ ਸਾਬਕਾ ਅਕਾਲ ਤਖ਼ਤ ਦੇ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News