Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਬਾਬਾ ਬਕਾਲਾ ਦੀ ਸਿਆਸੀ ਕਾਨਫਰੰਸ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵੱਡਾ ਐਲਾਨ

Akali Dal Waris Punjab De Big announcement: ਬਾਬਾ ਬਕਾਲਾ: ਰੱਖੜ ਪੁੰਨਿਆ ਦੇ ਮੌਕੇ ‘ਤੇ ਬਾਬਾ ਬਕਾਲਾ ਵਿੱਚ ਕਰਵਾਈ ਗਈ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਮੰਚ ਤੋਂ ਵੱਡਾ ਐਲਾਨ ਕੀਤਾ ਗਿਆ। ਪਾਰਟੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਬਾਦਲ […]
By : Updated On: 29 Aug 2026 07:34:AM
ਬਾਬਾ ਬਕਾਲਾ ਦੀ ਸਿਆਸੀ ਕਾਨਫਰੰਸ ‘ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵੱਡਾ ਐਲਾਨ

Akali Dal Waris Punjab De Big announcement: ਬਾਬਾ ਬਕਾਲਾ: ਰੱਖੜ ਪੁੰਨਿਆ ਦੇ ਮੌਕੇ ‘ਤੇ ਬਾਬਾ ਬਕਾਲਾ ਵਿੱਚ ਕਰਵਾਈ ਗਈ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਿਆਸੀ ਮੰਚ ਤੋਂ ਵੱਡਾ ਐਲਾਨ ਕੀਤਾ ਗਿਆ। ਪਾਰਟੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਬਾਦਲ ਪਰਿਵਾਰ ਨੂੰ ਹਰਾਉਣਾ ਅਤੇ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਜ਼ਬੂਤ ਕਰਨਾ ਹੈ।

ਇਸ਼ਤਿਹਾਰ

ਕਾਨਫਰੰਸ ਦੌਰਾਨ ਅਕਾਲੀ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ‘ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ।

ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਪਰੇਸ਼ਾਨ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਹੱਕ ਵਿੱਚ ਆਪਣਾ ਫੈਸਲਾ ਦੇਵੇਗੀ। ਕਾਨਫਰੰਸ ਵਿੱਚ ਆਗੂਆਂ ਨੇ ਵਰਕਰਾਂ ਨੂੰ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਵਿੱਚ ਜੁਟਣ ਅਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਇਸ ਰੈਲੀ ਵਿੱਚ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਮਨਪ੍ਰੀਤ ਸਿੰਘ ਅਯਾਲੀ, ਬਾਪੂ ਤਰਸੇਮ ਸਿੰਘ, ਮੁੱਖ ਕਮੇਟੀ ਦੇ ਮੈਂਬਰਾਂ ਸਮੇਤ ਕਈ ਹੋਰ ਸੀਨੀਅਰ ਆਗੂ ਹਾਜ਼ਰ ਰਹੇ। ਆਯੋਜਕਾਂ ਮੁਤਾਬਕ, ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਵੀ ਸ਼ਮੂਲੀਅਤ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News