Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪਟਿਆਲਾ ਵਿੱਚ ਅਕਾਲੀ ਦਲ ਦਾ ਚੋਣ ਪ੍ਰਚਾਰ ਤੇਜ਼, ਸਰਕਾਰੀ ਧੱਕੇਸ਼ਾਹੀ ਵਿਰੁੱਧ ਡਟਣ ਦਾ ਦਿੱਤਾ ਭਰੋਸਾ

Shiromani Akali Dal: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਪਾਰਟੀ ਆਗੂਆਂ ਨੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਧੱਕਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ਵਿੱਚ ਅਕਾਲੀ ਦਲ ਦਾ ਚੋਣ ਪ੍ਰਚਾਰ ਤੇਜ਼, ਸਰਕਾਰੀ ਧੱਕੇਸ਼ਾਹੀ ਵਿਰੁੱਧ ਡਟਣ ਦਾ ਦਿੱਤਾ ਭਰੋਸਾ

Shiromani Akali Dal: ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਅੱਜ ਪਾਰਟੀ ਆਗੂਆਂ ਨੇ ਇਲਾਕੇ ਵਿੱਚ ਚੋਣ ਪ੍ਰਚਾਰ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਧੱਕਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਕੰਮ ਕਰਦਾ ਹੈ ਤਾਂ ਉਸ ਨੂੰ ਅਦਾਲਤ ਵਿੱਚ ਆਪਣੀ ਜਵਾਬਦੇਹੀ ਦੇਣ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਖੜ੍ਹਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਵਿਰੁੱਧ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦਾ ਰਹੇਗਾ।

ਇਸ ਚੋਣ ਪ੍ਰਚਾਰ ਦੌਰਾਨ ਹਲਕਾ ਦਿਹਾਤੀ ਪਟਿਆਲਾ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਇੰਚਾਰਜ ਅਮਰਿੰਦਰ ਸਿੰਘ ਬਾਜਾਜ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਇਸਤਰੀ ਅਕਾਲੀ ਦਲ ਪਟਿਆਲਾ ਦੀ ਇੰਚਾਰਜ ਬੀਬੀ ਸ਼ਮਿੰਦਰ ਕੌਰ ਸੰਧੂ ਅਤੇ ਮਲਵਿੰਦਰ ਮਾਲੀ ਵੀ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News