Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਪੰਜਾਬ ‘ਚ Alert ਹੋ ਗਿਆ ਜਾਰੀ! 30 ਜਨਵਰੀ ਤੱਕ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Punjab News: ਪੰਜਾਬ ਵਿਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 30 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ 24 ਘੰਟੇ ਅਹਿਮ ਦੱਸੇ ਜਾ […]
Nishant Malyan
By : Updated On: 26 Jan 2026 19:50:PM
ਪੰਜਾਬ ‘ਚ Alert ਹੋ ਗਿਆ ਜਾਰੀ! 30 ਜਨਵਰੀ ਤੱਕ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Punjab News: ਪੰਜਾਬ ਵਿਚ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 30 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਅਗਲੇ 24 ਘੰਟੇ ਅਹਿਮ ਦੱਸੇ ਜਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। 27 ਜਨਵਰੀ ਨੂੰ ਪੂਰੇ ਸੂਬੇ ਵਿਚ ਬਾਰਿਸ਼ ਹੋਵੇਗੀ ਅਤੇ ਵਿਭਾਗ ਵੱਲੋਂ ਸੂਬੇ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ 27 ਜਨਵਰੀ ਨੂੰ ਵਿਸ਼ੇਸ਼ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦਿਨ ਪੰਜਾਬ ਦੇ ਕਈ ਹਿੱਸਿਆਂ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ। ਤੇਜ਼ ਹਵਾਵਾਂ ਕਾਰਨ ਖੁੱਲ੍ਹੇ ਇਲਾਕਿਆਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ। ਉਥੇ ਹੀ 28, 29 ਅਤੇ 30 ਜਨਵਰੀ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਸੂਬੇ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 28 ਤਾਰੀਖ਼ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੌਰਾਨ ਲੋਕਾਂ ਨੂੰ ਦਰੱਖ਼ਤਾਂ, ਬਿਜਲੀ ਦੇ ਖੰਭਿਆਂ ਅਤੇ ਅਣ-ਨਿਰਮਾਣ ਢਾਂਚੇ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਮੁਕਤਸਰ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਜੇਕਰ ਸੂਬੇ ਵਿਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ, ਲੁਧਿਆਣਾ 7.4, ਪਟਿਆਲਾ 6.2, ਪਠਾਨਕੋਟ 6.4, ਬਠਿੰਡਾ 4.0, ਗੁਰਦਾਸਪੁਰ 4.5 ਅਤੇ ਸ਼ਹੀਦ ਭਗਤ ਸਿੰਘ ਨਗਰ 4.4 ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਵਾਧਾ ਹੋਇਆ, ਰੂਪਨਗਰ 21.8 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ 18.4, ਲੁਧਿਆਣਾ 17.2, ਪਟਿਆਲਾ 18.6, ਪਠਾਨਕੋਟ 18.7, ਬਠਿੰਡਾ 19.0, ਸ਼ਹੀਦ ਭਗਤ ਸਿੰਘ ਨਗਰ 16.2, ਫਰੀਦਕੋਟ 21.4 ਅਤੇ ਫਿਰੋਜ਼ਪੁਰ 18.0 ਰਿਹਾ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News