Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਸਾਰੇ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ, ਕੋਈ ਇੱਕ ਮਾਨਤਾ ਪ੍ਰਾਪਤ ਦਾ ਦਾਅਵਾ ਨਹੀਂ ਕਰ ਸਕਦਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

SGPC News: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Kuldeep Singh Gargaj) ਦਾ 5 ਮੈਂਬਰੀ ਕਮੇਟੀ ਦੇ ਮੁੱਦੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਇੱਕ ਨੂੰ ਹੱਕ ਨਹੀਂ ਕੀ ਉਹ ਦਾਅਵਾ ਕਰੇ ਕਿ ਅਸੀਂ ਮਾਨਤਾ ਪ੍ਰਾਪਤ ਹਾਂ ! ਸਾਰੇ ਅਕਾਲੀ ਧੜੇ ਅਕਾਲ ਤਖ਼ਤ ਨੂੰ ਸਮਰਪਿਤ ਹਨ। ‘ਸ਼੍ਰੋਮਣੀ […]
By : Updated On: 03 Apr 2025 20:31:PM
ਸਾਰੇ ਅਕਾਲੀ ਦਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ, ਕੋਈ ਇੱਕ ਮਾਨਤਾ ਪ੍ਰਾਪਤ ਦਾ ਦਾਅਵਾ ਨਹੀਂ ਕਰ ਸਕਦਾ- ਜਥੇਦਾਰ ਕੁਲਦੀਪ ਸਿੰਘ ਗੜਗੱਜ

SGPC News: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Kuldeep Singh Gargaj) ਦਾ 5 ਮੈਂਬਰੀ ਕਮੇਟੀ ਦੇ ਮੁੱਦੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਇੱਕ ਨੂੰ ਹੱਕ ਨਹੀਂ ਕੀ ਉਹ ਦਾਅਵਾ ਕਰੇ ਕਿ ਅਸੀਂ ਮਾਨਤਾ ਪ੍ਰਾਪਤ ਹਾਂ ! ਸਾਰੇ ਅਕਾਲੀ ਧੜੇ ਅਕਾਲ ਤਖ਼ਤ ਨੂੰ ਸਮਰਪਿਤ ਹਨ।

ਇਸ਼ਤਿਹਾਰ

‘ਸ਼੍ਰੋਮਣੀ ਕਮੇਟੀ ਨੂੰ ਕੋਈ ਖਤਮ ਨਹੀਂ ਕਰ ਸਕਦਾ’

ਜਥੇਦਾਰ ਨੇ 5 ਮੈਂਬਰੀ ਕਮੇਟੀ ਦੇ ਮੁੱਦੇ ‘ਤੇ ਜਾਰੀ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਖਿਲਾਫ ਜਾਣ ਬੁੱਝ ਕੇ ਕੁਝ ਲੋਕਾਂ ਵੱਲੋਂ ਗਲਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ ਪ੍ਰੰਤੂ ਸ਼੍ਰੋਮਣੀ ਕਮੇਟੀ ਨੂੰ ਕੋਈ ਖਤਮ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੱਖਣ ਭਾਰਤ ਤੋਂ ਸ਼ੁਰੂ ਹੋ ਕੇ ਸਿੱਖਾਂ ਦੀਆਂ ਸੰਸਥਾਵਾਂ ਨੂੰ ਖਤਮ ਕਰਨ ਵਾਲੇ ਪੰਜਾਬ ਦੀਆਂ ਬਰੂਹਾਂ ‘ਤੇ ਆ ਬੈਠੇ ਹਨ।

ਅਕਾਲ ਤਖ਼ਤ ਸਾਹਿਬ ਕਿਸੇ ਧੜੇ ਦਾ ਨਹੀਂ : ਜਥੇਦਾਰ ਗੜਗੱਜ

ਸਿੰਘ ਸਾਹਿਬਾਨ ਨੇ ਕਿਹਾ, ”ਕਿਸੇ ਇੱਕ ਨੂੰ ਹੱਕ ਨਹੀਂ ਕੀ ਉਹ ਦਾਅਵਾ ਕਰੇ ਕਿ ਅਸੀਂ ਮਾਨਤਾ ਪ੍ਰਾਪਤ ਹਾਂ ! ਸਾਰੇ ਅਕਾਲੀ ਧੜੇ ਅਕਾਲ ਤਖ਼ਤ ਨੂੰ ਸਮਰਪਿਤ ਹਨ। ਕਿਸੇ ਵੀ ਇੱਕ ਧੜੇ ਨੂੰ ਇਹ ਦਾਅਵਾ ਨਹੀਂ ਕਰਨਾ ਚਾਹੀਦਾ ਕੀ ਅਸੀਂ ਮਾਨਤਾ ਪ੍ਰਾਪਤ ਹਾਂ ! ਅਕਾਲ ਤਖ਼ਤ ਸਾਹਿਬ ਕਿਸੇ ਧੜੇ ਦਾ ਨਹੀਂ, ਅਕਾਲ ਤਖ਼ਤ ਸਾਰਿਆਂ ਦਾ !”

ਜਥੇਦਾਰ ਸਾਹਿਬ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਨੁਸਾਰ ਪੰਥਕ ਏਕਤਾ ਦੀ ਗੱਲ ਮੁੜ ਦੁਹਰਾਉਂਦਿਆਂ, ਪੰਜਾਬ, ਪੰਜਾਬੀਅਤ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਖਿਲਾਫ ਗਲਤ ਨੈਰੇਟਿਵ ਬਣਾਉਣ ਵਾਲਿਆਂ ਦਾ ਡੱਟ ਕੇ ਮੁਕਾਬਲਾ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਉਹ ਸਮੁੱਚੇ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਮਿਲ ਰਹੇ ਹਨ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖੀ ਨੂੰ ਨਹੀਂ ਕੋਈ ਖਤਰਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੁੱਚੇ ਧੜਿਆਂ ਨੂੰ ਇਕੱਠੇ ਹੋ ਕੇ ਪੰਥਕ ਏਕਤਾ ਕਰਨੀ ਚਾਹੀਦੀ ਹੈ। ਕੇਵਲ ਸ਼੍ਰੋਮਣੀ ਕਮੇਟੀ ਨੂੰ ਹੀ ਨਹੀਂ ਸਗੋਂ ਹਰ ਸਿੱਖ ਨੂੰ ਆਪਣੇ ਵਸੀਲਿਆਂ ਮੁਤਾਬਕ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News