ਪਿਆਕੜਾਂ ਲਈ ਜ਼ਰੂਰੀ ਖ਼ਬਰ ! ਦਿੱਲੀ ’ਚ ਅੱਜ ਅਤੇ ਕੱਲ੍ਹ ਬੰਦ ਰਹਿਣਗੇ ਸ਼ਰਾਬ ਦੇ ਸਾਰੇ ਠੇਕੇ
All liquor shops in Delhi will remain closed: ਨਵੀਂ ਦਿੱਲੀ: ਦਿੱਲੀ ਵਿੱਚ 9 ਅਤੇ 10 ਅਕਤੂਬਰ 2026 ਨੂੰ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਿੱਲੀ ਦੇ ਆਬਕਾਰੀ ਵਿਭਾਗ ਨੇ ਮੌਜੂਦਾ ਹਾਲਾਤ ਅਤੇ ਦਿੱਲੀ ਪੁਲਿਸ ਤੋਂ ਮਿਲੇ ਇਨਪੁਟ ਦੇ ਆਧਾਰ ’ਤੇ ਇਹਤਿਆਤੀ ਕਦਮ ਵਜੋਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੁਕਮਾਂ ਅਨੁਸਾਰ, ਇਨ੍ਹਾਂ ਦੋ ਦਿਨਾਂ ਦੌਰਾਨ L6, L6FG, L8, L10 ਅਤੇ L14 ਲਾਇਸੈਂਸਾਂ ਤਹਿਤ ਚੱਲਣ ਵਾਲੀਆਂ ਸਬੰਧਤ ਸਾਰੀਆਂ ਪ੍ਰਚੂਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਦਿੱਲੀ ਦੇ ਆਬਕਾਰੀ ਵਿਭਾਗ ਨੇ ਵੀਰਵਾਰ ਸ਼ਾਮ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿੱਚ ਵਿਰੋਧੀ ਧਿਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਨੇ ਵੀ 10 ਅਕਤੂਬਰ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਜਿਸ ਨੂੰ ਲੈ ਕੇ ਇਹ ਐਲਾਨ ਕੀਤਾ ਗਿਆ ਹੈ।
