Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦ

– ਪਲਾਂਟ ਦੇ ਇੰਜਨੀਅਰਾਂ ਦੀ ਟੀਮ ਯੂਨਿਟਾਂ ਨੂੰ ਮੁੜ ਚਾਲੁੂ ਕਰਨ ਵਿੱਚ ਜੁਟੀ ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 840 ਮੈਗਾਵਾਟ ਪੈਦਾਵਾਰ ਵਾਲੇ ਚਾਰੇ ਯੂਨਿਟ ਤਕਨੀਕੀ ਸਮੱਸਿਆਵਾਂ ਕਾਰਨ ਬੰਦ ਹੋ ਗਏ। ਜਾਣਕਾਰੀ ਅਨੁਸਾਰ ਪਲਾਂਟ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

– ਪਲਾਂਟ ਦੇ ਇੰਜਨੀਅਰਾਂ ਦੀ ਟੀਮ ਯੂਨਿਟਾਂ ਨੂੰ ਮੁੜ ਚਾਲੁੂ ਕਰਨ ਵਿੱਚ ਜੁਟੀ

ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ 840 ਮੈਗਾਵਾਟ ਪੈਦਾਵਾਰ ਵਾਲੇ ਚਾਰੇ ਯੂਨਿਟ ਤਕਨੀਕੀ ਸਮੱਸਿਆਵਾਂ ਕਾਰਨ ਬੰਦ ਹੋ ਗਏ। ਜਾਣਕਾਰੀ ਅਨੁਸਾਰ ਪਲਾਂਟ ਦਾ ਯੂਨਿਟ ਨੰਬਰ 4 ਬੀਤੀ ਅੱਧੀ ਰਾਤ ਤੋਂ ਵੈਕਿਊਮ ਪੰਪ ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਅਤੇ ਇਸ ਉਪਰੰਤ ਅੱਜ ਸਵੇਰੇ 3 ਨੰਬਰ ਯੂਨਿਟ ਵੀ ਬੰਦ ਹੋ ਗਿਆ। ਮਗਰੋਂ ਬਾਅਦ ਦੁਪਹਿਰ ਯੂਨਿਟ ਨੰਬਰ 5 ਅਤੇ 6 ਵੀ ਬੈਲਟਾਂ ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਏ।

ਜਾਣਕਾਰੀ ਮੁਤਾਬਕ ਥਰਮਲ ਪਲਾਂਟ ਰੂਪਨਗਰ ਦਾ ਸਮੁੱਚਾ ਬਿਜਲੀ ਉਤਪਾਦਨ ਠੱਪ ਪਿਆ ਸੀ ਅਤੇ ਪਲਾਂਟ ਦੇ ਤਕਨੀਕੀ ਮਾਹਿਰਾਂ ਦੀ ਟੀਮ ਯੂਨਿਟਾਂ ਨੂੰ ਮੁੜ ਚਾਲੂ ਕਰਨ ਵਿੱਚ ਜੁਟ ਗਈ ਸੀ। ਕੰਟਰੋਲ ਰੂਮ ਤੋਂ ਜਾਣਕਾਰੀ ਮੁਤਾਬਕ ਬੰਦ ਹੋਏ ਚਾਰ ਵਿੱਚੋਂ ਤਿੰਨ ਯੂਨਿਟਾਂ ਦੇ ਦੇਰ ਰਾਤ਼ ਤੱਕ ਮੁੜ ਉਤਪਾਦਨ ਸ਼ੁਰੂ ਕੀਤੇ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ ਜਦੋਂ ਕਿ 4 ਨੰਬਰ ਯੂਨਿਟ ਚਾਲੂ ਹੋਣ ਨੂੰ ਹਾਲੇ ਕੁਝ ਸਮਾਂ ਹੋਰ ਲੱਗੇਗਾ। ਸੂਬੇ ਅੰਦਰ ਬਿਜਲੀ ਦੀ ਮੰਗ ਲਗਪਗ ਦਸ ਹਜ਼ਾਰ ਮੈਗਾਵਾਟ ਚੱਲ ਰਹੀ ਸੀ।

Read Latest News and Breaking News at Daily Post TV, Browse for more News

Ad
Ad

Punjab District News