Punjab Politics: ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਅਨਮੋਲ ਗਗਨ ਮਾਨ ਨਾਲ ਗੱਲ ਨਹੀਂ ਹੋਈ ਪਰ ਪਾਰਟੀ ਦੇ ਸਾਰੇ ਆਗੂ ਇੱਕ ਪਰਿਵਾਰ ਵਾਂਗ ਹਨ।
Aman Arora Reaction on Anmol Gagan Maan’s Resign: ਆਮ ਆਦਮੀ ਪਾਰਟੀ ਦੀ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਪਾਰਟੀ ਵਿੱਚ ਹਲਚਲ ਮਚੀ ਹੋਈ ਹੈ। ਅਜਿਹੇ ਵਿੱਚ ਪਾਰਟੀ ਦੇ ਪੰਜਾਬ ਮੁਖੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਅਨਮੋਲ ਗਗਨ ਮਾਨ ਨਾਲ ਗੱਲ ਨਹੀਂ ਹੋਈ ਪਰ ਪਾਰਟੀ ਦੇ ਸਾਰੇ ਆਗੂ ਇੱਕ ਪਰਿਵਾਰ ਵਾਂਗ ਹਨ। ਅਨਮੋਲ ਉਨ੍ਹਾਂ ਲਈ ਛੋਟੀ ਭੈਣ ਵਾਂਗ ਹੈ, ਜੇਕਰ ਕੋਈ ਗਲਤਫਹਿਮੀ ਹੈ ਤਾਂ ਇਕੱਠੇ ਬੈਠ ਕੇ ਹੱਲ ਕੀਤੀ ਜਾਵੇਗੀ।
ਅਨਮੋਲ ਗਗਨ ਮਾਨ ਨੇ ਆਪਣੇ ਅਪਤੀਫ਼ੇ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਖੁਦ ਜਾਣਕਾਰੀ ਦਿੱਤੀ। ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫੇ ਦੀਆਂ ਅਫਵਾਹਾਂ ‘ਤੇ ਕਿਹਾ ਕਿ ਉਨ੍ਹਾਂ ਦੀ ਅਨਮੋਲ ਨਾਲ ਕੋਈ ਗੱਲਬਾਤ ਨਹੀਂ ਹੋਈ।
ਬੇਸ਼ੱਕ ਅਨਮੋਲ ਨੇ ਫੈਸਲੇ ਦਾ ਕਾਰਨ ਨਹੀਂ ਦੱਸਿਆ। ਪਰ ਪਾਰਟੀ ਸੂਤਰਾਂ ਦੀ ਮੰਨਿਆ ਤਾਂ ਖ਼ਬਰਾਂ ਨੇ ਕਿ ਅਨਮੋਲ ਗਗਨ ਮਾਨ ਨੇ ਕੁਝ ਦਿਨ ਪਹਿਲਾਂ ਅਸਤੀਫਾ ਦੇ ਦਿੱਤਾ ਸੀ, ਅਤੇ ਪਾਰਟੀ ਨੇ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ।
2022 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਜਿੱਤੀ ਪਹਿਲੀ ਚੋਣਾਂ
ਦੱਸ ਦਈਏ ਕਿ ਆਪ ਪਾਰਟੀ ਦੀ ਖਰੜ ਤੋਂ MLA ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਐਲਾਨ ਕੀਤਾ। ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਅਸਤੀਫ਼ੇ ਦੀ ਪੋਸਟ ‘ਚ ਕਿਹਾ ਕਿ, ‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ । ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।
35 ਸਾਲਾ ਗਾਇਕਾ ਤੋਂ ਸਿਆਸਤਦਾਨ ਬਣੀ ਅਨਮੋਲ ਗਗਨ ਮਾਨ, ਜਿਸਨੇ 2022 ਵਿੱਚ ਖਰੜ ਵਿਧਾਨ ਸਭਾ ਹਲਕੇ ਤੋਂ ਆਪਣੀ ਪਹਿਲੀ ਚੋਣ ਜਿੱਤੀ ਸੀ, ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਹੈ। ਦੱਸ ਦਈਏ ਕਿ ਉਨ੍ਹਾਂ ਨੇ ਖਰੜ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਵਿਧਾਇਕ ਰਣਜੀਤ ਸਿੰਘ ਗਿੱਲ ਨੂੰ 37,885 ਵੋਟਾਂ ਦੇ ਫਰਕ ਨਾਲ ਹਰਾਇਆ ਸੀ।