Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਬਾਗੀ ਸਾਂਸਦਾਂ ‘ਤੇ ਅਮਨ ਅਰੋੜਾ ਦਾ ਨਿਸ਼ਾਨਾ, ਕੇਜਰੀਵਾਲ ਨਾਲ ਗੱਲ ਕਰਨੀ ਚਾਹੀਦੀ ਸੀ, ਹਲਕੀ ਰਾਜਨੀਤੀ ਨਾ ਕਰੋ

Aman Arora: ਡੇਲੀ ਪੋਸਟ ਨਿਊਜ਼ ਚੈਨਲ ਵੱਲ਼ੋਂ ਕਰਵਾਏ ਗਏ ਕਨਕਲੇਵ ‘ਬਦਲਾਅ ਦੇ 4 ਸਾਲ’ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨੇਂਟ ਮੰਤਰੀ ਅਮਨ ਅਰੋੜਾ ਨੇ ਪਾਰਟੀ ਅੰਦਰ ਚੱਲ ਰਹੀ ਸਿਆਸੀ ਹਲਚਲ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਗੀ ਸਾਂਸਦਾਂ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ ਅਤੇ ਇਹ ਸਾਰੀ ਜਾਣਕਾਰੀ ਉਨ੍ਹਾਂ ਨੂੰ […]
Nishant Malyan
By : Updated On: 27 Apr 2026 22:15:PM
ਬਾਗੀ ਸਾਂਸਦਾਂ ‘ਤੇ ਅਮਨ ਅਰੋੜਾ ਦਾ ਨਿਸ਼ਾਨਾ, ਕੇਜਰੀਵਾਲ ਨਾਲ ਗੱਲ ਕਰਨੀ ਚਾਹੀਦੀ ਸੀ, ਹਲਕੀ ਰਾਜਨੀਤੀ ਨਾ ਕਰੋ

Aman Arora: ਡੇਲੀ ਪੋਸਟ ਨਿਊਜ਼ ਚੈਨਲ ਵੱਲ਼ੋਂ ਕਰਵਾਏ ਗਏ ਕਨਕਲੇਵ ‘ਬਦਲਾਅ ਦੇ 4 ਸਾਲ’ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨੇਂਟ ਮੰਤਰੀ ਅਮਨ ਅਰੋੜਾ ਨੇ ਪਾਰਟੀ ਅੰਦਰ ਚੱਲ ਰਹੀ ਸਿਆਸੀ ਹਲਚਲ ‘ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਗੀ ਸਾਂਸਦਾਂ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ ਅਤੇ ਇਹ ਸਾਰੀ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਰਾਹੀਂ ਹੀ ਮਿਲੀ।

ਇਸ਼ਤਿਹਾਰ

ਅਰੋੜਾ ਨੇ ਕਿਹਾ ਕਿ ਕਦੇ ਵੀ ਮਹਿਕਮੇ ਵਾਪਸ ਲਏ ਜਾਣ ਬਾਰੇ ਕੋਈ ਗਿਲਾ ਨਹੀਂ ਕੀਤਾ ਅਤੇ ਉਹ ਹਮੇਸ਼ਾ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ‘ਚ ਯਕੀਨ ਰੱਖਦੇ ਹਨ। ਅਮਨ ਅਰੋੜਾ ਨੇ ਬਾਗੀ ਸਾਂਸਦਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਹਲਕੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਸੀ।

ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਕੋਈ ਵੀ ਮਸਲਾ ਸੀ ਤਾਂ ਉਹਨਾਂ ਨੂੰ ਸਿੱਧਾ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੱਲ ਕਰਨੀ ਚਾਹੀਦੀ ਸੀ। ਉਨ੍ਹਾਂ ਨੇ ਦੱਸਿਆ ਕਿ ਅਸ਼ੋਕ ਮਿੱਤਲ ਨੂੰ ਸਿਰਫ਼ ਚਾਰ ਦਿਨ ਪਹਿਲਾਂ ਹੀ ਪਾਰਟੀ ਵੱਲੋਂ ਡਿਪਟੀ ਲੀਡਰ ਬਣਾਇਆ ਗਿਆ ਸੀ।

ਅਮਨ ਅਰੋੜਾ ਨੇ ਆਪਣੇ ਸਿਆਸੀ ਸਫਰ ਬਾਰੇ ਵੀ ਗੱਲ ਕਰਦਿਆਂ ਕਿਹਾ ਕਿ ਉਹ 1992 ਤੋਂ ਰਾਜਨੀਤੀ ਵਿੱਚ ਹਨ ਅਤੇ ਉਨ੍ਹਾਂ ਦੇ ਪਿਤਾ ਦੇ ਸਮੇਂ ਦੇ ਵਰਕਰ ਅੱਜ ਵੀ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਵੀ ਆਪਣੇ ਵਰਕਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਕਦੇ ਵੀ ਪਾਰਟੀ ਦੀ ਅੰਦਰੂਨੀ ਗੱਲ ਬਾਹਰ ਨਹੀਂ ਲੈ ਕੇ ਆਏ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਪਾਰਟੀ ਆਪਣੇ ਲੀਡਰ ਨਾਲ ਖੜ੍ਹੀ ਰਹਿੰਦੀ ਹੈ, ਉਹੀ ਲੰਬੇ ਸਮੇਂ ਤੱਕ ਟਿਕਦੀ ਹੈ। ਸਰਕਾਰ ਦੇ ਕੰਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦਾਅਵਾ ਕੀਤਾ ਕਿ ਪਾਰਟੀ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ ਅਤੇ ਹੁਣ ਹੋਰ ਵਿਕਾਸ ਕਾਰਜਾਂ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
MSP ਨੂੰ ਲੈ ਕੇ ਦਿੱਤੇ ਗਏ ਬਿਆਨ ‘ਤੇ ਉਨ੍ਹਾਂ ਕਿਹਾ ਕਿ ਇਹ ਬਚਕਾਨਾ ਬਿਆਨ ਸੀ ਅਤੇ ਇਹ ਪਾਰਟੀ ਦਾ ਅਧਿਕਾਰਕ ਸਟੈਂਡ ਨਹੀਂ, ਸਗੋਂ ਕਿਸੇ ਵਿਅਕਤੀਗਤ ਰਾਏ ਸੀ।

Read Latest News and Breaking News at Daily Post TV, Browse for more News

Ad
Ad

Punjab District News