Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਕੈਨੇਡਾ ‘ਚ ਕਤਲ ਹੋਈ ਅਮਨਪ੍ਰੀਤ ਦਾ ਹੋਇਆ ਸਸਕਾਰ

ਕੈਨੇਡਾ ਵਿੱਚ ਕਤਲ ਕੀਤੀ 27 ਸਾਲਾ ਅਮਨਪ੍ਰੀਤ ਕੌਰ ਸੈਣੀ ਦੀ ਲਾਸ਼ ਅੱਜ ਸਵੇਰੇ ਜਿਉਂ ਹੀ ਸਥਾਨਕ ਪ੍ਰੇਮ ਬਸਤੀ ਸਥਿਤ ਉਸ ਦੇ ਘਰ ਪੁੱਜੀ ਤਾਂ ਮਾਹੌਲ ਭਾਵੁਕ ਹੋ ਗਿਆ, ਇਸ ਮਗਰੋਂ ਸਥਾਨਕ ਉਭਾਵਾਲ ਰੋਡ ਸ਼ਮਸ਼ਾਨਘਾਟ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ। ਅਮਨਪ੍ਰੀਤ ਕੌਰ ਸੈਣੀ ਪ੍ਰੇਮ ਬਸਤੀ ਗਲੀ ਨੰਬਰ-6 ਦੇ ਵਸਨੀਕ ਅਤੇ ਵੇਰਕਾ ਮਿਲਕ ਪਲਾਂਟ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਕੈਨੇਡਾ ‘ਚ ਕਤਲ ਹੋਈ ਅਮਨਪ੍ਰੀਤ ਦਾ ਹੋਇਆ ਸਸਕਾਰ
ਸੰਕੇਤਕ ਤਸਵੀਰ

ਕੈਨੇਡਾ ਵਿੱਚ ਕਤਲ ਕੀਤੀ 27 ਸਾਲਾ ਅਮਨਪ੍ਰੀਤ ਕੌਰ ਸੈਣੀ ਦੀ ਲਾਸ਼ ਅੱਜ ਸਵੇਰੇ ਜਿਉਂ ਹੀ ਸਥਾਨਕ ਪ੍ਰੇਮ ਬਸਤੀ ਸਥਿਤ ਉਸ ਦੇ ਘਰ ਪੁੱਜੀ ਤਾਂ ਮਾਹੌਲ ਭਾਵੁਕ ਹੋ ਗਿਆ, ਇਸ ਮਗਰੋਂ ਸਥਾਨਕ ਉਭਾਵਾਲ ਰੋਡ ਸ਼ਮਸ਼ਾਨਘਾਟ ਵਿੱਚ ਉਸ ਦਾ ਸਸਕਾਰ ਕਰ ਦਿੱਤਾ ਗਿਆ।

ਅਮਨਪ੍ਰੀਤ ਕੌਰ ਸੈਣੀ ਪ੍ਰੇਮ ਬਸਤੀ ਗਲੀ ਨੰਬਰ-6 ਦੇ ਵਸਨੀਕ ਅਤੇ ਵੇਰਕਾ ਮਿਲਕ ਪਲਾਂਟ ਦੇ ਸਾਬਕਾ ਮੁਲਾਜ਼ਮ ਇੰਦਰਜੀਤ ਸਿੰਘ ਦੀ ਧੀ ਸੀ। ਉਹ ਆਪਣੇ ਸੁਨਹਿਰੇ ਭਵਿੱਖ ਲਈ 2021 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਈ ਸੀ। ਟੋਰਾਂਟੋ ਵਿੱਚ ਰਹਿੰਦਿਆਂ ਉਹ ਹਸਪਤਾਲ ਵਿੱਚ ਕੰਮ ਕਰਦੀ ਸੀ ਅਤੇ ਉਸ ਦੀ ਪੀ ਆਰ ਦੀ ਫਾਈਲ ਵੀ ਲੱਗੀ ਹੋਈ ਸੀ। 20 ਅਕਤੂਬਰ ਨੂੰ ਉਹ ਸਵੇਰੇ ਕਰੀਬ ਸਾਢੇ ਛੇ ਵਜੇ ਘਰ ਤੋਂ ਆਪਣੀ ਡਿਊਟੀ ਲਈ ਨਿਕਲੀ ਸੀ ਪਰ ਪਰਤੀ ਨਹੀਂ। ਦੋ ਦਿਨਾਂ ਦੀ ਭਾਲ ਤੋਂ ਬਾਅਦ ਕੈਨੇਡਾ ਪੁਲਿਸ ਨੂੰ ਉਸ ਦੀ ਲਾਸ਼ ਲਿੰਕਨ ਸ਼ਹਿਰ ਦੇ ਪਾਰਕ ‘ਚੋਂ ਮਿਲੀ ਸੀ, ਜਿਸ ਤੋਂ ਉਸ ਦੇ ਕਤਲ ਦਾ ਪਤਾ ਲੱਗਾ। ਕੈਨੇਡਾ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ। ਅਮਨਪ੍ਰੀਤ ਦੀ ਵੱਡੀ ਭੈਣ ਵੀ ਕੈਨੇਡਾ ਰਹਿੰਦੀ ਹੈ, ਜਦਕਿ ਉਸ ਦੇ ਮਾਤਾ-ਪਿਤਾ ਅਤੇ ਛੋਟਾ ਭਰਾ ਇੱਥੇ ਸੰਗਰੂਰ ਵਿੱਚ ਰਹਿ ਰਹੇ ਹਨ।

ਅੱਜ ਅਮਨਪ੍ਰੀਤ ਦੇ ਸਸਕਾਰ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਇਨਫੋਟੈੱਕ ਪੰਜਾਬ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਬਹਾਦਰ ਸਿੰਘ ਭਸੌੜ, ਫਰੀਡਮ ਫਾਈਟਰ ਸੰਸਥਾ ਦੇ ਸਰਪ੍ਰਸਤ ਹਰਿੰਦਰਪਾਲ ਸਿੰਘ ਖਾਲਸਾ ਸਮੇਤ ਹੋਰ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News