Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Amarjit Chawla statement: ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਜਥੇਦਾਰ ਸਾਹਿਬਾਨ ਨੂੰ ਮੇਰਾ ਪੱਖ ਸੁਣਨਾ ਚਾਹੀਦਾ ਸੀ। ਅਮਰਜੀਤ ਚਾਵਲਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਝੁਕਾਉਂਦੇ ਹਨ ਅਤੇ ਇਸ ਸੰਸਥਾ ਨੂੰ ਸਿੱਖ […]
Ranjit Singh
By : Updated On: 21 Sep 2026 13:14:PM
ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
  • ਅਕਾਲ ਤਖ਼ਤ ਸਾਹਿਬ ਤੇ ਦਿੱਤੇ ਫੈਸਲੇ ਤੋਂ ਪਹਿਲਾਂ ਜਥੇਦਾਰ ਸਾਹਿਬਾਨ ਨੂੰ ਮੇਰਾ ਪੱਖ ਸੁਣਨਾ ਚਾਹੀਦਾ ਸੀ :- ਚਾਵਲਾ

Amarjit Chawla statement: ਅੰਮ੍ਰਿਤਸਰ: ਪੰਥ ਵਿੱਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਪਹਿਲਾਂ ਜਥੇਦਾਰ ਸਾਹਿਬਾਨ ਨੂੰ ਮੇਰਾ ਪੱਖ ਸੁਣਨਾ ਚਾਹੀਦਾ ਸੀ। ਅਮਰਜੀਤ ਚਾਵਲਾ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਝੁਕਾਉਂਦੇ ਹਨ ਅਤੇ ਇਸ ਸੰਸਥਾ ਨੂੰ ਸਿੱਖ ਪੰਥ ਦੀ ਮਹਾਨ ਸੰਸਥਾ ਮੰਨਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਾਲ ਸਬੰਧਤ ਮਾਮਲੇ ਵਿੱਚ ਸੁਣਾਏ ਗਏ ਫੈਸਲੇ ਨਾਲ ਉਨ੍ਹਾਂ ਨੂੰ ਡੂੰਘਾ ਦੁੱਖ ਪਹੁੰਚਿਆ ਹੈ ਅਤੇ ਉਹ ਇਸ ਨੂੰ ਆਪਣੇ ਨਾਲ ਹੋਈ ਬੇਇਨਸਾਫ਼ੀ ਮੰਨਦੇ ਹਨ।

ਇਸ਼ਤਿਹਾਰ

ਚਾਵਲਾ ਮੁਤਾਬਕ ਮਾਮਲਾ ਬਹਿਰੀਨ ਤੋਂ ਆਈ ਇੱਕ ਮਹਿਲਾ ਨਾਲ ਸਬੰਧਤ ਹੈ, ਜੋ ਲੰਬੇ ਸਮੇਂ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਹਿ ਰਹੀ ਸੀ। ਉਨ੍ਹਾਂ ਕਿਹਾ ਕਿ ਮਹਿਲਾ ਵੱਲੋਂ ਉਨ੍ਹਾਂ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਥਾਣੇ ਵਿੱਚ ਐੱਫਆਈਆਰ ਦਰਜ ਹੈ ਅਤੇ ਅਦਾਲਤ ਵਿੱਚ ਧਾਰਾ 164 ਤਹਿਤ ਬਿਆਨ ਵੀ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਮਲਾ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਅਮਰਜੀਤ ਚਾਵਲਾ ਨੇ ਦਾਅਵਾ ਕੀਤਾ ਕਿ ਫੈਸਲੇ ਤੋਂ ਪਹਿਲਾਂ ਨਾ ਤਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਅਤੇ ਨਾ ਹੀ ਉਨ੍ਹਾਂ ਦੀ ਗੱਲ ਸੁਣੀ ਗਈ। ਉਨ੍ਹਾਂ ਕਿਹਾ ਕਿ ਕੁਦਰਤੀ ਇਨਸਾਫ਼ ਦੇ ਤਹਿਤ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਬੰਧਤ ਵਿਅਕਤੀ ਦਾ ਪੱਖ ਸੁਣਿਆ ਜਾਣਾ ਚਾਹੀਦਾ ਹੈ।

ਉਨ੍ਹਾਂ ਮਾਮਲੇ ਨਾਲ ਜੁੜੇ ਕਈ ਸਵਾਲ ਵੀ ਉਠਾਏ ਅਤੇ ਕਿਹਾ ਕਿ ਦੋਸ਼ ਲਗਾਉਣ ਵਾਲੀ ਮਹਿਲਾ ਸ੍ਰੀ ਅਨੰਦਪੁਰ ਸਾਹਿਬ ਕਿਵੇਂ ਪਹੁੰਚੀ ਅਤੇ ਇੰਨੇ ਲੰਬੇ ਸਮੇਂ ਤੱਕ ਉੱਥੇ ਕਿਵੇਂ ਰਹੀ, ਇਸ ਬਾਰੇ ਵੀ ਤੱਥ ਸਾਹਮਣੇ ਆਉਣੇ ਚਾਹੀਦੇ ਹਨ।

ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਪੂਰੀ ਪੜਤਾਲ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਲਏ ਗਏ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News