Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੱਡੀ ਖ਼ਬਰ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਨੂੰ ਪੰਥ ‘ਚੋਂ ਛੇਕਿਆ

Amarjit Singh Chawla and Giani Malkit Singh excommunicated from Panth: ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਫ਼ਸੀਲ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ। ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਚਾਵਲਾ ਨੂੰ ਬੇਕਸੂਰ […]
Ranjit Singh
By : Updated On: 20 Sep 2026 16:07:PM
ਵੱਡੀ ਖ਼ਬਰ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਨੂੰ ਪੰਥ ‘ਚੋਂ ਛੇਕਿਆ

Amarjit Singh Chawla and Giani Malkit Singh excommunicated from Panth: ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਸਬੰਧੀ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਫ਼ਸੀਲ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਅਮਰਜੀਤ ਸਿੰਘ ਚਾਵਲਾ ਨੂੰ ਬੇਕਸੂਰ ਸਾਬਤ ਹੋਣ ਤੱਕ ਸਿੱਖ ਪੰਥ ਤੋਂ ਛੇਕਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸੇ ਵੀ ਸਿੱਖ ਨੂੰ ਚਾਵਲਾ ਨਾਲ ਗੱਲਬਾਤ ਨਾ ਕਰਨ ਅਤੇ ਕਿਸੇ ਸਿੱਖ ਸੰਸਥਾ ਵਿੱਚ ਉਨ੍ਹਾਂ ਨੂੰ ਕੰਮ ਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸੇ ਤਰ੍ਹਾਂ ਗਿਆਨੀ ਮਲਕੀਤ ਸਿੰਘ ਖ਼ਿਲਾਫ਼ ਵੀ ਸਖ਼ਤ ਫੈਸਲਾ ਲਿਆ ਗਿਆ ਹੈ। ਇੱਕ ਔਰਤ ਨੂੰ ਕਥਿਤ ਤੌਰ ’ਤੇ ਇਤਰਾਜ਼ਯੋਗ ਸੁਨੇਹੇ ਭੇਜਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਿੱਖ ਪੰਥ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ’ਤੇ ਸਾਰੀ ਉਮਰ ਕਿਸੇ ਵੀ ਸਿੱਖ ਸੰਸਥਾ ਵਿੱਚ ਕੰਮ ਕਰਨ ’ਤੇ ਰੋਕ ਲਗਾਉਣ ਦੀ ਗੱਲ ਕਹੀ ਗਈ ਹੈ।

ਦੱਸਿਆ ਗਿਆ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 12:25 ਵਜੇ ਤੱਕ ਹੋਈ। ਮੀਟਿੰਗ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗੱਜ ਫ਼ਸੀਲ ’ਤੇ ਪਹੁੰਚੇ ਅਤੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੋਵਾਂ ਮਾਮਲਿਆਂ ਸਬੰਧੀ ਕਈ ਪੰਥਕ ਸੁਝਾਅ ਸਿੰਘ ਸਾਹਿਬਾਨ ਤੱਕ ਪਹੁੰਚੇ ਸਨ। ਇਨ੍ਹਾਂ ਸੁਝਾਵਾਂ ਅਤੇ ਮਾਮਲਿਆਂ ਨਾਲ ਸਬੰਧਤ ਤੱਥਾਂ ’ਤੇ ਵਿਚਾਰ ਕਰਨ ਤੋਂ ਬਾਅਦ ਇਹ ਫੈਸਲੇ ਲਏ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News