Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਅਮਰਨਾਥ ਯਾਤਰਾ ਲਗਾਤਾਰ ਮੀਂਹ ਕਾਰਨ ਦੂਜੇ ਦਿਨ ਵੀ ਮੁਲਤਵੀ

Amarnath Yatra Suspended: ਜੰਮੂ: ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਸ਼ਨੀਵਾਰ ਨੂੰ ਦੂਜੇ ਦਿਨ ਵੀ ਮੁਲਤਵੀ ਰਹੀ। 250 ਕਿਲੋਮੀਟਰ ਲੰਬਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ਬੰਦ ਹੋਣ ਕਾਰਨ ਭਗਵਤੀ ਨਗਰ ਬੇਸ ਕੈਂਪ ਤੋਂ ਸ਼ਰਧਾਲੂਆਂ ਦਾ ਕੋਈ ਨਵਾਂ ਜੱਥਾ ਕਸ਼ਮੀਰ ਘਾਟੀ ਲਈ ਰਵਾਨਾ ਨਹੀਂ ਕੀਤਾ ਗਿਆ। ਅਧਿਕਾਰੀਆਂ ਮੁਤਾਬਕ, ਊਧਮਪੁਰ ਜ਼ਿਲ੍ਹੇ ਦੇ ਲੱਧਾ-ਸਮਰੋਲੀ ਇਲਾਕੇ ਵਿੱਚ […]
By : Published: 01 Aug 2026 17:21:PM

Amarnath Yatra Suspended: ਜੰਮੂ: ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਸ਼ਨੀਵਾਰ ਨੂੰ ਦੂਜੇ ਦਿਨ ਵੀ ਮੁਲਤਵੀ ਰਹੀ। 250 ਕਿਲੋਮੀਟਰ ਲੰਬਾ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ਬੰਦ ਹੋਣ ਕਾਰਨ ਭਗਵਤੀ ਨਗਰ ਬੇਸ ਕੈਂਪ ਤੋਂ ਸ਼ਰਧਾਲੂਆਂ ਦਾ ਕੋਈ ਨਵਾਂ ਜੱਥਾ ਕਸ਼ਮੀਰ ਘਾਟੀ ਲਈ ਰਵਾਨਾ ਨਹੀਂ ਕੀਤਾ ਗਿਆ। ਅਧਿਕਾਰੀਆਂ ਮੁਤਾਬਕ, ਊਧਮਪੁਰ ਜ਼ਿਲ੍ਹੇ ਦੇ ਲੱਧਾ-ਸਮਰੋਲੀ ਇਲਾਕੇ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਮੁਰੰਮਤ ਦਾ ਕੰਮ ਜਾਰੀ ਹੈ। ਪਿਛਲੇ ਹਫ਼ਤੇ ਹੋਈ ਭਾਰੀ ਬਾਰਿਸ਼ ਨਾਲ ਸੜਕ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਹੁਣ ਲਗਾਤਾਰ ਮੀਂਹ ਕਾਰਨ ਸੜਕ ‘ਤੇ ਚਿੱਕੜ ਅਤੇ ਫਿਸਲਣ ਵਧਣ ਨਾਲ ਬਹਾਲੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ।

ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਦੇ ਕਾਫਲੇ ਦੇ ਲੰਘਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ NH-44 ਨੂੰ ਦੋਵੇਂ ਪਾਸਿਆਂ ਤੋਂ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਰਾਮਬਨ ਅਤੇ ਊਧਮਪੁਰ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਇਸੇ ਦੌਰਾਨ, ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (SASB) ਨੇ ਸ਼ਰਧਾਲੂਆਂ ਦੀ ਘਟਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਰਜਿਸਟ੍ਰੇਸ਼ਨ, ਟੋਕਨ ਵੰਡ, ਈ-ਕੇਵਾਈਸੀ ਤਸਦੀਕ ਅਤੇ RFID ਕਾਰਡ ਜਾਰੀ ਕਰਨ ਦੀਆਂ ਸਾਰੀਆਂ ਸਹੂਲਤਾਂ ਤਵੀ ਰਿਵਰਫ੍ਰੰਟ ਤੋਂ ਭਗਵਤੀ ਨਗਰ ਬੇਸ ਕੈਂਪ ਵਿੱਚ ਤਬਦੀਲ ਕਰ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ 3 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦੌਰਾਨ ਹੁਣ ਤੱਕ ਕਰੀਬ 4.5 ਲੱਖ ਸ਼ਰਧਾਲੂ ਪਵਿੱਤਰ ਅਮਰਨਾਥ ਗੁਫਾ ਵਿੱਚ ਕੁਦਰਤੀ ਬਰਫ਼ ਦੇ ਸ਼ਿਵਲਿੰਗ ਦੇ ਦਰਸ਼ਨ ਕਰ ਚੁੱਕੇ ਹਨ। ਇਸ ਸਾਲ ਦੀ ਯਾਤਰਾ 28 ਅਗਸਤ (ਰੱਖੜੀ) ਨੂੰ ਸੰਪੰਨ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News