Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

Amarnath Yatra 2025: 3 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

Amarnath Yatra 2025: ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਦੇ ਸਾਰੇ ਪ੍ਰਬੰਧ ਲਗਭਗ ਪੂਰੇ ਹੋ ਗਏ ਹਨ। ਇਸ ਸਾਲ ਹੁਣ ਤੱਕ ਲਗਭਗ 3.5 ਲੱਖ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਸ਼ਰਧਾਲੂਆਂ ਨੇ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਲਈ ਸੋਮਵਾਰ ਤੋਂ ਜੰਮੂ ‘ਚ ਆਫਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਕ ਅਧਿਕਾਰੀ […]
Khushi
By : Updated On: 01 Jul 2025 10:17:AM
Amarnath Yatra 2025: 3 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

Amarnath Yatra 2025: ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਦੇ ਸਾਰੇ ਪ੍ਰਬੰਧ ਲਗਭਗ ਪੂਰੇ ਹੋ ਗਏ ਹਨ। ਇਸ ਸਾਲ ਹੁਣ ਤੱਕ ਲਗਭਗ 3.5 ਲੱਖ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਸ਼ਰਧਾਲੂਆਂ ਨੇ ਅਜੇ ਤੱਕ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਲਈ ਸੋਮਵਾਰ ਤੋਂ ਜੰਮੂ ‘ਚ ਆਫਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਕੱਲ੍ਹ ਵੈਸ਼ਨਵੀ ਧਾਮ, ਪੰਚਾਇਤ ਭਵਨ ਤੇ ਮਹਾਜਨ ਸਭਾ ‘ਚ ਤਿੰਨ ਨਵੇਂ ਰਜਿਸਟ੍ਰੇਸ਼ਨ ਕੇਂਦਰ ਸ਼ੁਰੂ ਹੋਣਗੇ। ਇਹ ਕੇਂਦਰ ਸਵੇਰੇ 7 ਵਜੇ ਖੁੱਲ੍ਹਣਗੇ।

ਇਸ਼ਤਿਹਾਰ

ਹਰੇਕ ਕੇਂਦਰ ‘ਤੇ ਰੋਜ਼ਾਨਾ ਸਿਰਫ਼ ਦੋ ਹਜ਼ਾਰ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਪ੍ਰਸ਼ਾਸਨ ਵਲੋਂ ਵਿਸ਼ੇਸ਼ ਰਜਿਸਟ੍ਰੇਸ਼ਨ ਕੇਂਦਰ ਸਥਾਪਿਤ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜੱਥਾ 2 ਜੁਲਾਈ ਨੂੰ ਜੰਮੂ ਦੇ ਭਗਵਤੀਨਗਰ ਬੇਸ ਕੈਂਪ ਤੋਂ ਰਵਾਨਾ ਹੋਵੇਗਾ। ਅਮਰਨਾਥ ਯਾਤਰਾ 3 ਜੁਲਾਈ ਤੋਂ 9 ਅਗਸਤ (38 ਦਿਨ) ਤੱਕ ਪਹਿਲਗਾਮ ਰੂਟ ਤੇ ਬਾਲਟਾਲ ਰੂਣ ਰਾਹੀਂ ਹੋਵੇਗੀ। ਅਨੰਤਨਾਗ ਜ਼ਿਲ੍ਹੇ ਵਿੱਚ ਰਵਾਇਤੀ ਪਹਿਲਗਾਮ ਰੂਟ 48 ਕਿਲੋਮੀਟਰ ਲੰਬਾ ਹੈ, ਜਦਕਿ ਗੰਦਰਬਲ ਜ਼ਿਲ੍ਹੇ ‘ਚ ਬਾਲਟਾਲ ਰੂਟ ਦੀ ਲੰਬਾਈ 14 ਕਿਲੋਮੀਟਰ ਹੈ।

Read Latest News and Breaking News at Daily Post TV, Browse for more News

Ad
Ad

Punjab District News