Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਹਮਲਾ, ਕਿਹਾ- ਭਾਜਪਾ ਖੇਡ ਰਹੀ ਹੈ ਡਬਲ ਗੇਮ

Punjab BJP SAD Alliance Controversy; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਦੂਜੇ ਪਾਸੇ ਭਾਜਪਾ ਦਾ ਸੂਬਾਈ ਨੇਤ੍ਰਿਤਵ ਲਗਾਤਾਰ 117 ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਗੱਲ ਕਰ […]
By : Updated On: 25 Aug 2026 17:25:PM

Punjab BJP SAD Alliance Controversy; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਦੂਜੇ ਪਾਸੇ ਭਾਜਪਾ ਦਾ ਸੂਬਾਈ ਨੇਤ੍ਰਿਤਵ ਲਗਾਤਾਰ 117 ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦੀ ਗੱਲ ਕਰ ਰਿਹਾ ਹੈ।

ਇਸ਼ਤਿਹਾਰ

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਪਾਰਟੀ ਡਬਲ ਗੇਮ ਖੇਡ ਰਹੀ ਹੈ ਅਤੇ ਲੋਕਾਂ ਤੇ ਆਪਣੇ ਵਰਕਰਾਂ ਨੂੰ ਗੁੰਮਰਾਹ ਕਰ ਰਹੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਆਗੂ ਸਹੁੰ ਚੁੱਕ ਕੇ ਦੱਸਣ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਮਝੌਤਾ ਨਹੀਂ ਕਰ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਬੰਦ ਕਮਰਿਆਂ ਵਿੱਚ ਅਕਾਲੀ ਦਲ ਨਾਲ ਸੀਟਾਂ ਦੀ ਸੈਟਿੰਗ ਦੀ ਗੱਲ ਚੱਲ ਰਹੀ ਹੈ, ਜਦਕਿ ਬਾਹਰ 117 ਸੀਟਾਂ ‘ਤੇ ਇਕੱਲੇ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ।

ਭਾਜਪਾ ਨੇ ਕੀਤਾ ਪਲਟਵਾਰ

ਰਾਜਾ ਵੜਿੰਗ ਦੇ ਬਿਆਨ ‘ਤੇ ਭਾਜਪਾ ਦੇ ਸੂਬਾ ਮਹਾਮੰਤਰੀ ਪਰਮਿੰਦਰ ਸਿੰਘ ਬਰਾੜ ਨੇ ਪਲਟਵਾਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕੋਈ ਗੁਪਤ ਸਮਝੌਤੇ ਨਹੀਂ ਕੀਤੇ। ਭਾਜਪਾ ਜੋ ਵੀ ਫੈਸਲਾ ਕਰੇਗੀ, ਉਹ ਲੋਕਾਂ ਦੀ ਕਚਹਿਰੀ ਵਿੱਚ ਕਰੇਗੀ।

ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਖੁਦ ਗੁਪਤ ਸਮਝੌਤੇ ਕੀਤੇ ਹਨ, ਉਨ੍ਹਾਂ ਨੂੰ ਇਸ ਤਰ੍ਹਾਂ ਦੇ ਬਿਆਨ ਨਹੀਂ ਦੇਣੇ ਚਾਹੀਦੇ।

ਰਾਜਾ ਵੜਿੰਗ ਨੇ ਭਾਜਪਾ ਦੀ ਰਣਨੀਤੀ ‘ਤੇ ਚੁੱਕੇ ਸਵਾਲ

ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਵਰਕਰਾਂ ਵਿੱਚ ਪੈਦਾ ਹੋ ਰਹੀ ਨਿਰਾਸ਼ਾ ਨੂੰ ਰੋਕਣ ਲਈ ਡਬਲ ਗੇਮ ਖੇਡ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਕੋਲ ਪੰਜਾਬ ਦੀਆਂ ਅੱਧੀਆਂ ਸੀਟਾਂ ‘ਤੇ ਵੀ ਮਜ਼ਬੂਤ ਉਮੀਦਵਾਰ ਨਹੀਂ ਹਨ, ਫਿਰ 117 ਸੀਟਾਂ ‘ਤੇ ਚੋਣ ਲੜਨ ਲਈ ਉਮੀਦਵਾਰ ਕਿੱਥੋਂ ਲਿਆਏਗੀ।

ਉਨ੍ਹਾਂ ਕਿਹਾ ਕਿ 117 ਸੀਟਾਂ ‘ਤੇ ਚੋਣ ਲੜਨ ਦਾ ਬਿਆਨ ਸਿਰਫ਼ ਵਰਕਰਾਂ ਨੂੰ ਗੁੰਮਰਾਹ ਕਰਨ ਅਤੇ ਅਕਾਲੀ ਦਲ ‘ਤੇ ਦਬਾਅ ਬਣਾਉਣ ਲਈ ਦਿੱਤਾ ਜਾ ਰਿਹਾ ਹੈ।

ਰਾਜਾ ਵੜਿੰਗ ਨੇ ਭਾਜਪਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਪਾਰਟੀ ਆਗੂ ਸੱਚ ਬੋਲ ਰਹੇ ਹਨ ਤਾਂ ਪੰਜਾਬ ਦੀ ਜਨਤਾ ਸਾਹਮਣੇ ਹਲਫਨਾਮਾ ਦੇ ਕੇ ਕਹਿਣ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News