Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ– ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਜੰਗ ਬਹਾਦਰ ਸਿੰਘ ਕਰ ਰਹੇ ਹਨ। ਜਥੇ ਦੀ ਪਾਕਿਸਤਾਨ ਲਈ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ […]
Nishant Malyan
By : Updated On: 10 Apr 2025 10:27:AM
ਜੈਕਾਰਿਆਂ ਦੀ ਗੂੰਜ ਵਿੱਚ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ– ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜੱਥਾ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਅਟਾਰੀ ਸਰਹੱਦ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਜੰਗ ਬਹਾਦਰ ਸਿੰਘ ਕਰ ਰਹੇ ਹਨ।

ਜਥੇ ਦੀ ਪਾਕਿਸਤਾਨ ਲਈ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਹੋਰਨਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੱਤਰ ਪ੍ਰਤਾਪ ਸਿੰਘ ਅਤੇ ਸ. ਧਾਮੀ ਨੇ ਦੱਸਿਆ ਕਿ ਇਹ ਜੱਥਾ ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤ ਆਵੇਗਾ।

ਇਸ਼ਤਿਹਾਰ

ਪਾਕਿਸਤਾਨੀ ਹਾਈ ਕਮਿਸ਼ਨ ਵਲੋਂ ਇਸ ਵਾਰ 7000 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਪਾਕਿਸਤਾਨ ਸਰਕਾਰ ਨੇ ਵਿਸਾਖੀ ਦੇ ਤਿਉਹਾਰ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 6,700 ਤੋਂ ਵੱਧ ਵੀਜ਼ਾ ਜਾਰੀ ਕੀਤੇ ਹਨ, ਜੋ 50 ਸਾਲਾਂ ਵਿਚ ਪਹਿਲੀ ਵਾਰ ਦੋਹਾਂ ਦੇਸ਼ਾਂ ਵਿਚਾਲੇ ਹੋਈ ਸਹਿਮਤੀ ਤੋਂ ਵੱਧ ਹੈ।

ਈ.ਟੀ.ਪੀ.ਬੀ. ਦੇ ਵਧੀਕ ਸਕੱਤਰ ਸੈਫੁੱਲਾ ਖੋਖਰ ਨੇ ਕਿਹਾ, ‘‘ਪਾਕਿਸਤਾਨ-ਭਾਰਤ ਧਾਰਮਕ ਪ੍ਰੋਟੋਕੋਲ ਸਮਝੌਤਾ 1974 ਦੇ ਤਹਿਤ ਕਿਸੇ ਵੀ ਧਾਰਮਕ ਤਿਉਹਾਰ ਲਈ 3,000 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਹੈ। ਸਰਕਾਰ ਨੇ ਧਾਰਮਕ ਮਾਮਲਿਆਂ ਦੇ ਮੰਤਰਾਲੇ ਅਤੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੀ ਵਿਸ਼ੇਸ਼ ਬੇਨਤੀ ’ਤੇ 6,751 ਵੀਜ਼ਾ ਜਾਰੀ ਕੀਤੇ ਹਨ ਜੋ 3,751 ਵਾਧੂ ਵੀਜ਼ਾ ਹਨ।’

Read Latest News and Breaking News at Daily Post TV, Browse for more News

Ad
Ad

Punjab District News