Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬਹੁ ਕਰੋੜੀ ਬੈਂਕ ਘੁਟਾਲੇ ਮਾਮਲੇ ਦਾ ਮੁਲਜ਼ਮ ਅਮਿਤ ਢੀਂਗਰਾ ਗ੍ਰਿਫਤਾਰ

Punjabi News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸਾਦਿਕ ਕਸਬੇ ਦੀ ਐਸਬੀਆਈ ਸ਼ਾਖਾ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਤੋਂ ਬਾਅਦ ਫਰਾਰ ਹੋਏ ਦੋਸ਼ੀ ਅਮਿਤ ਢੀਂਗਰਾ ਨੂੰ ਆਖਰਕਾਰ ਮਥੁਰਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਅਮਿਤ ਢੀਂਗਰਾ ਦੀ ਪਤਨੀ ਰੁਪਿੰਦਰ ਕੌਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਜਿਸਦੀ ਜ਼ਮਾਨਤ ਪਟੀਸ਼ਨ ਬੁੱਧਵਾਰ ਨੂੰ ਸਥਾਨਕ ਅਦਾਲਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਹੁ ਕਰੋੜੀ ਬੈਂਕ ਘੁਟਾਲੇ ਮਾਮਲੇ ਦਾ ਮੁਲਜ਼ਮ ਅਮਿਤ ਢੀਂਗਰਾ ਗ੍ਰਿਫਤਾਰ

Punjabi News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸਾਦਿਕ ਕਸਬੇ ਦੀ ਐਸਬੀਆਈ ਸ਼ਾਖਾ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਤੋਂ ਬਾਅਦ ਫਰਾਰ ਹੋਏ ਦੋਸ਼ੀ ਅਮਿਤ ਢੀਂਗਰਾ ਨੂੰ ਆਖਰਕਾਰ ਮਥੁਰਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਅਮਿਤ ਢੀਂਗਰਾ ਦੀ ਪਤਨੀ ਰੁਪਿੰਦਰ ਕੌਰ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ ਜਿਸਦੀ ਜ਼ਮਾਨਤ ਪਟੀਸ਼ਨ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਦੱਸ ਦਈਏ ਕਿ ਬੈਂਕ ਕਲਰਕ ਅਮਿਤ ਢੀਂਗਰਾ ਸਾਦਿਕ ਦੀ ਐਸਬੀਆਈ ਸ਼ਾਖਾ ਵਿੱਚ ਲੋਕਾਂ ਦੇ ਖਾਤਿਆਂ, ਐਫਡੀ, ਲਾਕਰ, ਮਿਊਚੁਅਲ ਫੰਡ, ਬੀਮਾ ਆਦਿ ਵਿੱਚ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ। ਬੈਂਕ ਅਧਿਕਾਰੀਆਂ ਨੂੰ ਇਸ ਬਾਰੇ 21 ਜੁਲਾਈ ਨੂੰ ਪਤਾ ਲੱਗਾ, ਜਦੋਂ ਕੁਝ ਗਾਹਕਾਂ ਨੇ ਉਨ੍ਹਾਂ ਨੂੰ ਆਪਣੇ ਖਾਤਿਆਂ ਵਿੱਚ ਬੇਨਿਯਮੀਆਂ ਬਾਰੇ ਸ਼ਿਕਾਇਤ ਕੀਤੀ। ਪਰ ਉਦੋਂ ਤੱਕ ਦੋਸ਼ੀ ਅਮਿਤ ਢੀਂਗਰਾ ਇੱਥੋਂ ਫਰਾਰ ਹੋ ਗਿਆ ਸੀ।

ਕਾਬਿਲੇਗੌਰ ਹੈ ਕਿ ਫਰੀਦਕੋਟ ਦੇ ਕਸਬਾ ਸਾਦਿਕ ਦੀ ਐਸਬੀਆਈ ਦੀ ਬੈਂਕ ਬ੍ਰਾਂਚ ਦੇ ਕੈਸ਼ੀਅਰ ਅਮਿਤ ਢੀਂਗੜਾ ਵੱਲੋਂ ਲੋਕਾਂ ਦੇ ਖਾਤਿਆਂ ਨਾਲ ਛੇੜਛਾੜ ਕਰ ਕਰੋੜਾਂ ਰੁਪਏ ਦੀ ਹੇਰਾਫੇਰੀ ਕੀਤੇ ਜਾਣ ਦੇ ਇਲਜ਼ਾਮ ਹੇਠ ਲਗਾਤਾਰ ਪੁਲਿਸ ਵੱਲੋਂ ਅਮਿਤ ਦੀ ਭਾਲ ਕੀਤੀ ਜਾ ਰਹੀ ਸੀ। ਉਸਦੀ ਪਤਨੀ ਨੂੰ ਪਹਿਲਾਂ ਹੀ ਪੁਲਿਸ ਨੇ ਗ੍ਰਿਫਤਾਰ ਕਰ ਲਈ ਸੀ। ਇਲਜ਼ਾਮ ਸੀ ਕਿ ਉਸਦੀ ਪਤਨੀ ਦੇ ਖਾਤੇ ’ਚ ਵੀ ਕਰੋੜਾਂ ਰੁਪਏ ਦੀ ਟ੍ਰਾਜੈਸ਼ਨ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News