Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਅਮਿਤ ਸ਼ਾਹ ਦਾ ਪੰਜਾਬ ਦੌਰਾ, ਭਾਜਪਾ ਵਰਕਰਾਂ ਵਿੱਚ ਜੋਸ਼, ਅੰਮ੍ਰਿਤਸਰ ਤੋਂ ਬੱਸਾਂ ਰਵਾਨਾ

Amit Shah Moga rally news; ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਪੰਜਾਬ ਭਰ ਵਿੱਚ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਤੋਂ ਵੀ ਭਾਜਪਾ ਨੇਤਾਵਾਂ ਵੱਲੋਂ ਆਪਣੇ ਵਰਕਰਾਂ ਦੇ ਨਾਲ ਬੱਸਾਂ ਰਵਾਨਾ ਕੀਤੀਆਂ ਗਈਆਂ। ਵੱਡੀ ਗਿਣਤੀ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਿਤ ਸ਼ਾਹ ਦਾ ਪੰਜਾਬ ਦੌਰਾ, ਭਾਜਪਾ ਵਰਕਰਾਂ ਵਿੱਚ ਜੋਸ਼, ਅੰਮ੍ਰਿਤਸਰ ਤੋਂ ਬੱਸਾਂ ਰਵਾਨਾ

Amit Shah Moga rally news; ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਪੰਜਾਬ ਭਰ ਵਿੱਚ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਤੋਂ ਵੀ ਭਾਜਪਾ ਨੇਤਾਵਾਂ ਵੱਲੋਂ ਆਪਣੇ ਵਰਕਰਾਂ ਦੇ ਨਾਲ ਬੱਸਾਂ ਰਵਾਨਾ ਕੀਤੀਆਂ ਗਈਆਂ। ਵੱਡੀ ਗਿਣਤੀ ਵਿੱਚ ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਮੋਗਾ ਵੱਲ ਰਵਾਨਾ ਹੋ ਰਹੇ ਹਨ।

ਇਸ ਮੌਕੇ ਹਲਕਾ ਉਤਰੀ ਤੋਂ ਭਾਜਪਾ ਆਗੂ ਅਕਸ਼ੇ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਰ ਉਸ ਨੌਜਵਾਨ, ਭੈਣ ਅਤੇ ਬਜ਼ੁਰਗ ਦਾ ਧੰਨਵਾਦ ਕਰਦੇ ਹਨ ਜੋ ਪੰਜਾਬ ਦੇ ਨਵੇਂ ਭਵਿੱਖ ਲਈ ਅੱਜ ਆਪਣੇ ਘਰਾਂ ਤੋਂ ਨਿਕਲ ਕੇ ਮੋਗਾ ਦੀ ਰੈਲੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰੈਲੀ ਸਿਰਫ ਰਾਜਨੀਤਿਕ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਵਿਕਾਸ ਅਤੇ ਪੰਜਾਬੀਅਤ ਦੀ ਗੱਲ ਕਰਨ ਲਈ ਇਕ ਵੱਡਾ ਮੰਚ ਹੈ।

ਅਕਸ਼ੇ ਸ਼ਰਮਾ ਨੇ ਕਿਹਾ ਕਿ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜੇ ਰਹੇ ਹਨ ਅਤੇ ਅੱਜ ਦੀ ਰੈਲੀ ਦੌਰਾਨ ਵੀ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਜੋ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ, ਉਸ ਤੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਅਸਲ ਬਦਲਾਅ ਦੇ ਰਸਤੇ ‘ਤੇ ਲਿਜਾਣ ਲਈ ਭਾਜਪਾ ਵਚਨਬੱਧ ਹੈ।

ਉਨ੍ਹਾਂ ਨੇ ਕਿਹਾ ਕਿ ਕੁਝ ਪਾਰਟੀਆਂ ਨੇ ਬਦਲਾਅ ਦੇ ਨਾਮ ‘ਤੇ ਲੋਕਾਂ ਨੂੰ ਗੁਮਰਾਹ ਕੀਤਾ, ਪਰ ਅਸਲ ਬਦਲਾਅ ਉਹ ਹੁੰਦਾ ਹੈ ਜੋ ਵਿਕਾਸ ਅਤੇ ਖੁਸ਼ਹਾਲੀ ਲਿਆਵੇ। ਭਾਜਪਾ ਦਾ ਕਮਲ ਦਾ ਫੁੱਲ ਪੰਜਾਬ ਵਿੱਚ ਖਿੜੇਗਾ ਤਾਂ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦਾ ਟੀਚਾ ਲੋਕਾਂ ਦੇ ਕੰਮ ਕਰਨਾ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲੈ ਕੇ ਜਾਣਾ ਹੈ।

ਅਕਸ਼ੇ ਸ਼ਰਮਾ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿੱਚ ਰੈਲੀ ਲਈ ਜਾ ਰਹੇ ਹਨ ਅਤੇ ਹਰ ਬੂਥ ਤੋਂ ਸੈਂਕੜਿਆਂ ਵਰਕਰ ਮੋਗਾ ਪਹੁੰਚ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਅੱਜ ਦੀ ਰੈਲੀ ਦੌਰਾਨ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ, ਜਿਸ ਕਰਕੇ ਲੋਕਾਂ ਵਿੱਚ ਹੋਰ ਵੀ ਜ਼ਿਆਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News