Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਮਾਨਸਾ ’ਚ 2 ਕਿਲੋਮੀਟਰ ਦਾ ਇਲਾਕਾ ਰੈੱਡ ਜ਼ੋਨ ਐਲਾਨਿਆ, 3000 ਪੁਲਿਸ ਮੁਲਾਜ਼ਮ ਤਾਇਨਾਤ

Amit Shah’s visit Mansa declared red zone: ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਮਾਨਸਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨਵੀਂ ਅਨਾਜ ਮੰਡੀ ਅਤੇ ਮਾਰੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਘਰ ਦੇ ਆਲੇ-ਦੁਆਲੇ ਦੋ ਕਿਲੋਮੀਟਰ ਦੇ ਘੇਰੇ ਨੂੰ ਰੈੱਡ ਜ਼ੋਨ ਐਲਾਨਿਆ ਹੈ। ਇਸ […]
By : Updated On: 20 Oct 2026 11:07:AM
ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਮਾਨਸਾ ’ਚ 2 ਕਿਲੋਮੀਟਰ ਦਾ ਇਲਾਕਾ ਰੈੱਡ ਜ਼ੋਨ ਐਲਾਨਿਆ, 3000 ਪੁਲਿਸ ਮੁਲਾਜ਼ਮ ਤਾਇਨਾਤ

Amit Shah’s visit Mansa declared red zone: ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਮਾਨਸਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਨਵੀਂ ਅਨਾਜ ਮੰਡੀ ਅਤੇ ਮਾਰੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਘਰ ਦੇ ਆਲੇ-ਦੁਆਲੇ ਦੋ ਕਿਲੋਮੀਟਰ ਦੇ ਘੇਰੇ ਨੂੰ ਰੈੱਡ ਜ਼ੋਨ ਐਲਾਨਿਆ ਹੈ। ਇਸ ਖੇਤਰ ਵਿੱਚ ਮੰਗਲਵਾਰ ਨੂੰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਜਾਣਕਾਰੀ ਅਨੁਸਾਰ, ਅਮਿਤ ਸ਼ਾਹ ਨਵੀਂ ਅਨਾਜ ਮੰਡੀ ਵਿੱਚ ਬਣਾਏ ਗਏ ਆਰਜ਼ੀ ਹੈਲੀਪੈਡ ’ਤੇ ਉਤਰਨਗੇ ਅਤੇ ਉੱਥੋਂ ਸਿੱਧਾ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਜਾਣਗੇ। ਉਹ ਪਰਿਵਾਰ ਨਾਲ ਕਰੀਬ 45 ਮਿੰਟ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਹੈਲੀਪੈਡ ’ਤੇ ਵਾਪਸ ਆ ਕੇ ਅਗਲੇ ਪੜਾਅ ਲਈ ਰਵਾਨਾ ਹੋਣਗੇ। ਸੁਰੱਖਿਆ ਪ੍ਰਬੰਧਾਂ ਲਈ ਮਾਨਸਾ ਵਿੱਚ ਕਰੀਬ 3,000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾਂ ਨਾਲ ਜੁੜੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ, ਗ੍ਰਹਿ ਮੰਤਰੀ ਮਾਨਸਾ ਵਿੱਚ ਕਿਸੇ ਹੋਰ ਥਾਂ ਦਾ ਦੌਰਾ ਨਹੀਂ ਕਰਨਗੇ।

ਲੁਧਿਆਣਾ ’ਚ ਦੁਸਹਿਰਾ ਸਮਾਗਮ ’ਚ ਵੀ ਹੋਣਗੇ ਸ਼ਾਮਲ
ਅਮਿਤ ਸ਼ਾਹ ਮੰਗਲਵਾਰ ਨੂੰ ਲੁਧਿਆਣਾ ਦੇ ਦਰੇਸੀ ਮੈਦਾਨ ਵਿੱਚ ਦੁਸਹਿਰੇ ਦੇ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ, ਉਹ ਸ਼ਾਮ ਕਰੀਬ 4.30 ਵਜੇ ਹਲਵਾਰਾ ਏਅਰ ਫੋਰਸ ਸਟੇਸ਼ਨ ’ਤੇ ਪਹੁੰਚਣਗੇ, ਜਿੱਥੇ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News