Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਅੰਮ੍ਰਿਤਪਾਲ ਮਹਿਰੋਂ ਗ੍ਰਿਫ਼ਤਾਰ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

Amritpal Mehron Arrested: ਇੰਸਟਾਗ੍ਰਾਮ ਇੰਫਲੁਇੰਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿਚ ਤੋਂ ਹਿਰਾਸਤ ਵਿੱਚ ਲੈ ਕੇ ਪੰਜਾਬ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇਕ ਟੀਮ ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂਏਈ ਦੇ ਅਧਿਕਾਰੀਆਂ ਤੋਂ […]
By : Updated On: 10 Apr 2026 08:59:AM
ਅੰਮ੍ਰਿਤਪਾਲ ਮਹਿਰੋਂ ਗ੍ਰਿਫ਼ਤਾਰ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

Amritpal Mehron Arrested: ਇੰਸਟਾਗ੍ਰਾਮ ਇੰਫਲੁਇੰਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਵਿਚ ਤੋਂ ਹਿਰਾਸਤ ਵਿੱਚ ਲੈ ਕੇ ਪੰਜਾਬ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇਕ ਟੀਮ ਜਿਸ ਦੀ ਅਗਵਾਈ ਡੀਐਸਪੀ ਪੱਧਰ ਦੇ ਅਧਿਕਾਰੀ ਕਰ ਰਹੇ ਹਨ, ਨੇ ਯੂਏਈ ਦੇ ਅਧਿਕਾਰੀਆਂ ਤੋਂ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਸੀ। ਉਸਨੂੰ ਅੱਜ (ਵੀਰਵਾਰ) ਤੜਕਸਾਰ ਪੰਜਾਬ ਲਿਆਂਦਾ ਜਾ ਚੁੱਕਿਆ ਹੈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿਚ ਸ਼ਾਰਜਾਹ ਪੁਲਸ ਨੇ ਵੀਜ਼ੇ ਨਾਲ ਸਬੰਧਤ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ ਪਰ ਉਸ ਦੇ ਦੇਸ਼ ਨਿਕਾਲੇ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਵਿੱਚ ਸਮਾਂ ਲੱਗ ਗਿਆ ਸੀ।

ਇਸ਼ਤਿਹਾਰ

ਕੀ ਸੀ ਮਾਮਲਾ?
ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦਾ ਜੂਨ 2025 ਵਿਚ ਕਤਲ ਕਰ ਦਿੱਤਾ ਗਿਆ ਸੀ। ਕੰਚਨ ਕੁਮਾਰੀ ਨੂੰ ਕਿਸੇ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ ਅਤੇ 9-10 ਜੂਨ ਦੀ ਰਾਤ ਨੂੰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਲਾਸ਼ ਤਿੰਨ ਦਿਨਾਂ ਬਾਅਦ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿਚ ਖੜ੍ਹੀ ਇਕ ਕਾਰ ਵਿੱਚੋਂ ਮਿਲੀ ਸੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਕਤਲ ਦਾ ਕਾਰਨ ਕੰਚਨ ਵੱਲੋਂ ਸੋਸ਼ਲ ਮੀਡੀਆ ‘ਤੇ ਪਾਈ ਜਾਂਦੀ ਸਮੱਗਰੀ ਸੀ, ਜਿਸ ਬਾਰੇ ਮੁਲਜ਼ਮਾਂ ਦਾ ਦਾਅਵਾ ਸੀ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਮਹਿਰੋਂ ਵਾਰਦਾਤ ਤੋਂ ਕੁਝ ਘੰਟਿਆਂ ਬਾਅਦ ਹੀ ਦੇਸ਼ ਛੱਡ ਕੇ ਭੱਜ ਗਿਆ ਸੀ। ਉਹ 10 ਜੂਨ 2025 ਦੀ ਸਵੇਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਏਈ ਲਈ ਫਲਾਈਟ ਵਿਚ ਸਵਾਰ ਹੋ ਗਿਆ ਸੀ। ਉਹ ਇਸ ਲਈ ਫਰਾਰ ਹੋਇਆ ਸੀ ਕਿਉਂਕਿ ਉਸ ਨੂੰ ਖਦਸ਼ਾ ਸੀ ਕਿ ਉਸ ਦੇ ਖ਼ਿਲਾਫ਼ ਕੋਈ ਲੁੱਕ-ਆਊਟ ਸਰਕੂਲਰ ਜਾਰੀ ਹੋ ਸਕਦਾ ਹੈ।

ਬਠਿੰਡਾ ਪੁਲਿਸ ਨੇ ਬਾਅਦ ਵਿਚ ਉਸ ਦੇ ਦੋ ਸਾਥੀਆਂ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ, ਪਰ ਮਹਿਰੋਂ ਫ਼ਰਾਰ ਚੱਲ ਰਿਹਾ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਇਸ ਮਾਮਲੇ ਨੇ ਪੰਜਾਬ ਦੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿੱਚ ਕਾਫ਼ੀ ਡਰ ਪੈਦਾ ਕਰ ਦਿੱਤਾ ਸੀ ਅਤੇ ਅਜਿਹੀਆਂ ਧਮਕੀਆਂ ਤੋਂ ਬਾਅਦ ਡਰ ਦਾ ਮਾਹੌਲ ਸੀ ਤੇ ਕਈ ਚਿੰਤਾਵਾਂ ਜਤਾਈਆਂ ਗਈਆਂ ਸਨ।

Read Latest News and Breaking News at Daily Post TV, Browse for more News

Ad
Ad

Punjab District News