ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ ‘ਭਾਬੀ’ ਕਤਲ ਮਾਮਲੇ ‘ਚ ਵੱਡੀ ਖ਼ਬਰ

Punjab News: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ, ਜਿਸ ਨੂੰ ਲੋਕ ‘ਕਮਲ ਕੌਰ ਭਾਬੀ’ ਦੇ ਨਾਂ ਨਾਲ ਜਾਣਦੇ ਸਨ, ਦੇ ਸਨਸਨੀਖੇਜ਼ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ […]
Amritpal Singh
By : Updated On: 10 Apr 2026 07:19:AM
ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ ‘ਭਾਬੀ’ ਕਤਲ ਮਾਮਲੇ ‘ਚ ਵੱਡੀ ਖ਼ਬਰ
Mehron

Punjab News: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ, ਜਿਸ ਨੂੰ ਲੋਕ ‘ਕਮਲ ਕੌਰ ਭਾਬੀ’ ਦੇ ਨਾਂ ਨਾਲ ਜਾਣਦੇ ਸਨ, ਦੇ ਸਨਸਨੀਖੇਜ਼ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਬਠਿੰਡਾ ਪੁਲਿਸ ਦੀ ਟੀਮ ਮੁਲਜ਼ਮ ਨੂੰ ਆਪਣੀ ਹਿਰਾਸਤ ‘ਚ ਲੈ ਕੇ ਭਾਰਤ ਲਈ ਰਵਾਨਾ ਹੋ ਚੁੱਕੀ ਹੈ ਅਤੇ ਉਸ ਦੇ ਵੀਰਵਾਰ ਅੱਧੀ ਰਾਤ ਤੋਂ ਬਾਅਦ ਭਾਰਤੀ ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ।

ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਜੂਨ 2025 ਵਿੱਚ ਕੰਚਨ ਕੁਮਾਰੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨੇ ਪੂਰੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਕੰਚਨ ਨੂੰ ਇੱਕ ਪ੍ਰਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ, ਜਿੱਥੇ 9-10 ਜੂਨ ਦੀ ਰਾਤ ਨੂੰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਤਿੰਨ ਦਿਨ ਬਾਅਦ ਉਸ ਦੀ ਲਾਸ਼ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ।

ਧਾਰਮਿਕ ਭਾਵਨਾਵਾਂ ਦਾ ਦਿੱਤਾ ਗਿਆ ਹਵਾਲਾ
ਪੁਲਿਸ ਜਾਂਚ ਮੁਤਾਬਕ, ਪਿੰਡ ਮਹਿਰੋਂ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ, ਜੋ ਕਿ ਇੱਕ ਨਿਹੰਗ ਸਿੰਘ ਹੈ, ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਦਾ ਦੋਸ਼ ਸੀ ਕਿ ਕੰਚਨ ਦਾ ਸੋਸ਼ਲ ਮੀਡੀਆ ਕੰਟੈਂਟ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਘੰਟੇ ਬਾਅਦ ਹੀ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂ.ਏ.ਈ. ਫ਼ਰਾਰ ਹੋ ਗਿਆ ਸੀ।

ਇੰਟਰਪੋਲ ਦੀ ਮਦਦ ਨਾਲ ਹੋਈ ਕਾਰਵਾਈ
ਅੰਮ੍ਰਿਤਪਾਲ ਸਿੰਘ ਨੂੰ ਇਸ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਸਬੰਧੀ ਪੁੱਛਗਿੱਛ ਦੌਰਾਨ ਹਿਰਾਸਤ ‘ਚ ਲਿਆ ਸੀ। ਬਠਿੰਡਾ ਪੁਲਿਸ ਪਹਿਲਾਂ ਹੀ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਸੀ, ਪਰ ਅੰਮ੍ਰਿਤਪਾਲ ਸਿੰਘ ਲਗਾਤਾਰ ਪੁਲਿਸ ਦੀ ਪਕੜ ਤੋਂ ਬਾਹਰ ਸੀ। ਬਠਿੰਡਾ ਦੀ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ ਅਤੇ ਕੇਂਦਰੀ ਏਜੰਸੀਆਂ ਤੇ ਇੰਟਰਪੋਲ ਰਾਹੀਂ ਉਸ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਸਨ।

ਇਸ ਕੇਸ ਦੇ ਮੁੱਖ ਮੁਲਜ਼ਮ ਦੀ ਵਾਪਸੀ ਨਾਲ ਹੁਣ ਕਤਲ ਦੇ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਾਫੀ ਡਰ ਪਾਇਆ ਜਾ ਰਿਹਾ ਸੀ, ਜਿਨ੍ਹਾਂ ਨੇ ਮੋਰਲ ਪੁਲਿਸਿੰਗ ਤੇ ਧਮਕੀਆਂ ਵਿਰੁੱਧ ਚਿੰਤਾ ਜ਼ਾਹਰ ਕੀਤੀ ਸੀ।

Read Latest News and Breaking News at Daily Post TV, Browse for more News

Ad
Ad