Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਕਮਲ ਕੌਰ ਭਾਬੀ ਕਤਲ ਮਾਮਲਾ: ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Amritpal Mehron’s health deteriorating: ਬਠਿੰਡਾ: ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਅਚਾਨਕ ਖ਼ਰਾਬ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ। ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਕੋਰਟ ਦੇ ਹੁਕਮਾਂ ਤੋਂ ਬਾਅਦ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ। ਮੁਲਜ਼ਮ ਦੇ ਵਕੀਲ ਮਨਪ੍ਰੀਤ ਸਿੰਘ […]
By : Updated On: 20 Aug 2026 10:26:AM
ਕਮਲ ਕੌਰ ਭਾਬੀ ਕਤਲ ਮਾਮਲਾ: ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Amritpal Mehron’s health deteriorating: ਬਠਿੰਡਾ: ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਅਚਾਨਕ ਖ਼ਰਾਬ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ। ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਕੇਂਦਰੀ ਜੇਲ੍ਹ ਤੋਂ ਕੋਰਟ ਦੇ ਹੁਕਮਾਂ ਤੋਂ ਬਾਅਦ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ। ਮੁਲਜ਼ਮ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਮੁਤਾਬਕ ਅੰਮ੍ਰਿਤਪਾਲ ਮਹਿਰੋਂ ਦੀਆਂ ਦੋਵੇਂ ਕਿਡਨੀਆਂ ਵਿੱਚ ਪੱਥਰੀ ਹੈ। ਇਸ ਕਾਰਨ ਉਸ ਦੇ ਇਲਾਜ ਲਈ ਵਕੀਲ ਵੱਲੋਂ ਅਦਾਲਤ ਵਿੱਚ ਯਾਚਿਕਾ ਦਾਇਰ ਕੀਤੀ ਗਈ ਸੀ। ਅਦਾਲਤ ਵੱਲੋਂ ਹੁਕਮ ਜਾਰੀ ਹੋਣ ਤੋਂ ਬਾਅਦ ਪੁਲਿਸ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲੈ ਕੇ ਪਹੁੰਚੀ।

ਇਸ਼ਤਿਹਾਰ

ਡਾਕਟਰ ਕਰ ਰਹੇ ਮੈਡੀਕਲ ਜਾਂਚ
ਫਿਲਹਾਲ ਡਾਕਟਰਾਂ ਵੱਲੋਂ ਅੰਮ੍ਰਿਤਪਾਲ ਮਹਿਰੋਂ ਦੀ ਸਿਹਤ ਦੀ ਜਾਂਚ ਕੀਤੀ ਗਈ। ਉਸ ਦਾ ਅਲਟਰਾਸਾਊਂਡ ਅਤੇ ਹੋਰ ਜ਼ਰੂਰੀ ਮੈਡੀਕਲ ਟੈਸਟ ਕਰਵਾਏ ਗਏ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਫੈਸਲਾ ਹੋਵੇਗਾ ਕਿ ਉਸ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਕੇ ਇਲਾਜ ਕੀਤਾ ਜਾਵੇਗਾ ਜਾਂ ਬਿਹਤਰ ਇਲਾਜ ਲਈ ਕਿਸੇ ਹੋਰ ਹਸਪਤਾਲ ਵਿੱਚ ਰੈਫਰ ਕੀਤਾ ਜਾਵੇਗਾ। ਫਿਲਹਾਲ ਅੰਮ੍ਰਿਤਪਾਲ ਮਹਿਰੋਂ ਦੇ ਇਲਾਜ ਅਤੇ ਮੈਡੀਕਲ ਰਿਪੋਰਟ ’ਤੇ ਸਭ ਦੀ ਨਜ਼ਰ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News