Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਗਿਆ ਬਾਹਰ, ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ਲਈ ਹੋਈ ਰਵਾਨਾ

ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਜੇਲ੍ਹ ਤੋਂ ਆਪਣੇ ਨਾਲ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋ ਚੁੱਕੀ ਹੈ। ਪੁਲਿਸ ਟੀਮ ਪਹਿਲਾਂ ਉਨ੍ਹਾਂ ਨੂੰ ਦਿੱਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਗਿਆ ਬਾਹਰ, ਪੰਜਾਬ ਪੁਲਿਸ ਦੀ ਟੀਮ ਏਅਰਪੋਰਟ ਲਈ ਹੋਈ ਰਵਾਨਾ

ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਦੀ ਟੀਮ ਉਨ੍ਹਾਂ ਨੂੰ ਜੇਲ੍ਹ ਤੋਂ ਆਪਣੇ ਨਾਲ ਲੈ ਕੇ ਹਵਾਈ ਅੱਡੇ ਲਈ ਰਵਾਨਾ ਹੋ ਚੁੱਕੀ ਹੈ। ਪੁਲਿਸ ਟੀਮ ਪਹਿਲਾਂ ਉਨ੍ਹਾਂ ਨੂੰ ਦਿੱਲੀ ਲੈ ਕੇ ਪਹੁੰਚੇਗੀ, ਜਿੱਥੋਂ ਦੁਪਹਿਰ ਕਰੀਬ 2:30 ਵਜੇ ਫਲਾਈਟ ਰਾਹੀਂ ਪੰਜਾਬ ਆਉਣਗੇ।

ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ।

ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਤੋਂ ਬਾਅਦ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਉਨ੍ਹਾਂ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੜ ਜੇਲ੍ਹ ਲਿਜਾਣ ਦੀ ਜ਼ਿੰਮੇਵਾਰੀ ਵੀ ਪੁਲਿਸ ਦੀ ਹੋਵੇਗੀ।

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਾਉਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News