Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਜੇਲ੍ਹ ਤੋਂ ਬਾਹਰ ਆਏ ਅੰਮ੍ਰਿਤਪਾਲ ਸਿੰਘ, ਪਹਿਲੀ ਤਸਵੀਰ ਆਈ ਸਾਹਮਣੇ

Amritpal Singh released from jail; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਪੁਲਿਸ ਟੀਮ ਰਵਾਨਾ ਹੋ ਚੁੱਕੀ ਹੈ। ਅੰਮ੍ਰਿਤਪਾਲ ਸਿੰਘ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਅਤੇ ਫਿਰ ਹਵਾਈ ਅੱਡੇ ਦੇ ਅੰਦਰ ਜਾਂਦੇ ਦਿਖਾਈ ਦਿੱਤੇ। ਪੁਲਿਸ ਟੀਮ ਅੰਮ੍ਰਿਤਪਾਲ ਸਿੰਘ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜੇਲ੍ਹ ਤੋਂ ਬਾਹਰ ਆਏ ਅੰਮ੍ਰਿਤਪਾਲ ਸਿੰਘ, ਪਹਿਲੀ ਤਸਵੀਰ ਆਈ ਸਾਹਮਣੇ

Amritpal Singh released from jail; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਪੁਲਿਸ ਟੀਮ ਰਵਾਨਾ ਹੋ ਚੁੱਕੀ ਹੈ। ਅੰਮ੍ਰਿਤਪਾਲ ਸਿੰਘ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਅਤੇ ਫਿਰ ਹਵਾਈ ਅੱਡੇ ਦੇ ਅੰਦਰ ਜਾਂਦੇ ਦਿਖਾਈ ਦਿੱਤੇ।

ਪੁਲਿਸ ਟੀਮ ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਦਿੱਲੀ ਲੈ ਕੇ ਪਹੁੰਚੇਗੀ ਅਤੇ ਉੱਥੋਂ ਫਲਾਈਟ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਕਰੀਬ ਸਾਢੇ ਤਿੰਨ ਸਾਲ ਬਾਅਦ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਕੱਲ੍ਹ (21 ਨਵੰਬਰ) ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿੱਚ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ। ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਇਸ ਸਬੰਧੀ ਅੰਮ੍ਰਿਤਸਰ ਅਦਾਲਤ ਨੇ ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟੇ ਦੀ ਕਸਟਡੀ ਪੈਰੋਲ ਦਿੱਤੀ ਹੈ।

ਸੁਰੱਖਿਆ ਕਾਰਨਾਂ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਫਿਲਹਾਲ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਅਤੇ ਵਾਪਸ ਲਿਜਾਣ ਦੇ ਖਰਚੇ ਵਜੋਂ ਪਰਿਵਾਰ ਵੱਲੋਂ ਪੁਲਿਸ ਦੇ ਖਾਤੇ ਵਿੱਚ 10 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਅੰਮ੍ਰਿਤਪਾਲ ਸਿੰਘ ਦੀ ਕਸਟਡੀ ਪੈਰੋਲ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ‘ਤੇ ਪੁਲਿਸ ਨੂੰ ਉਨ੍ਹਾਂ ਨੂੰ ਤੁਰੰਤ ਵਾਪਸ ਲਿਜਾਣ ਦਾ ਅਧਿਕਾਰ ਦਿੱਤਾ ਗਿਆ ਹੈ। ਅੰਮ੍ਰਿਤਸਰ ਅਦਾਲਤ ਨੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਅਤੇ ਪੁਲਿਸ ਨੂੰ ਇਹ ਛੋਟ ਦਿੱਤੀ ਹੈ।

ਅਦਾਲਤ ਦੇ ਹੁਕਮਾਂ ਮੁਤਾਬਕ, ਜੇਕਰ ਅੰਤਿਮ ਸਸਕਾਰ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਹੈ, ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਅਜਿਹੀ ਸਥਿਤੀ ਪੈਦਾ ਹੋਣ ਦਾ ਖ਼ਦਸ਼ਾ ਵੀ ਨਜ਼ਰ ਆਉਂਦਾ ਹੈ ਤਾਂ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਸਸਕਾਰ ਵਾਲੀ ਥਾਂ ਤੋਂ ਹਟਾ ਸਕਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News