Papalpreet Singh sent on 3-day police remand:ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਮਾਨਯੋਗ ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ ਸੀ। ਜਿੱਥੇ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ 18 ਅਪ੍ਰੈਲ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਿਸ ਉਸਨੂੰ ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ। ਪਪਲਪ੍ਰੀਤ ਸਿੰਘ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਂਦਾ ਗਿਆ ਹੈ।
ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਰਿਮਾਂਡ ਦੌਰਾਨ ਪੁਲਿਸ ਪੱਪਲਪ੍ਰੀਤ ਤੋਂ ਆਨੰਦਪੁਰ ਖਾਲਸਾ ਆਰਮੀ ਬਾਰੇ ਵਿਸਥਾਰ ਨਾਲ ਪੁੱਛਗਿੱਛ ਕਰੇਗੀ। ਦੱਸ ਦਈਏ ਕਿ ਐਫਆਈਆਰ ਨੰਬਰ 39 ਵਿੱਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਚਾਅ ਪੱਖ ਦੇ ਵਕੀਲ ਰਿਤੁਰਾਜ ਸਿੰਘ ਨੇ ਕਿਹਾ ਕਿ ਪੁਲਿਸ ਅਜੇ ਤੱਕ ਪੱਪਲਪ੍ਰੀਤ ਤੋਂ ਕੋਈ ਸਬੂਤ ਪ੍ਰਾਪਤ ਨਹੀਂ ਕਰ ਸਕੀ ਹੈ। ਉਸਦਾ ਦੋਸ਼ ਹੈ ਕਿ ਪੁਲਿਸ ਜਾਣਬੁੱਝ ਕੇ ਵੱਖ-ਵੱਖ ਕਾਰਨ ਦੱਸ ਕੇ ਰਿਮਾਂਡ ਲੈ ਰਹੀ ਹੈ। ਪੁਲਿਸ ਤਿੰਨ ਦਿਨ ਪਹਿਲਾਂ ਪੱਪਲਪ੍ਰੀਤ ਨੂੰ ਬੁਲੇਟਪਰੂਫ ਗੱਡੀ ਵਿੱਚ ਡਿਬਰੂਗੜ੍ਹ ਤੋਂ ਅਜਨਾਲਾ ਲੈ ਕੇ ਆਈ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।