Ajnala Police Station Attack: ਅੰਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦੇ ਪੁਲਿਸ ਰਿਮਾਂਡ ਵਿੱਚ 3 ਦਿਨ ਦਾ ਵਾਧਾ ਕਰ ਦਿੱਤਾ ਹੈ। 4 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਪੁਲਿਸ ਟੀਮ ਨੇ ਅਦਾਲਤ ਵਿੱਚ ਪੇਸ਼ ਕੀਤਾ। ਹੁਣ ਅਦਾਲਤ ਨੇ ਉਨ੍ਹਾਂ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।
ਕੋਰਟ ਨੇ ਇਨ੍ਹਾਂ ਸਾਰਿਆਂ ਦਾ 28 ਮਾਰਚ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲੀਸ ਸਟੇਸ਼ਨ ’ਤੇ ਕੀਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ।
ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ।