Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਫੌਜੀ ਦਾ 3 ਦਿਨਾਂ ਲਈ ਵਧਿਆ ਪੁਲਿਸ ਰਿਮਾਂਡ, ਅਗਲੀ ਪੇਸ਼ੀ 4 ਅਪ੍ਰੈਲ ਨੂੰ

Amritpal Singh associate Varinder Fauji remand extended: ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਅੱਜ ਅਜਨਾਲਾ ਪੁਲਿਸ ਵੱਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਵਰਿੰਦਰ ਫੌਜੀ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਪੁਲਿਸ ਤਿੰਨ ਦਿਨਾਂ ਦੇ ਰਿਮਾਂਡ ਦੌਰਾਨ […]
Jaspreet Singh
By : Updated On: 01 Apr 2025 19:44:PM
ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਫੌਜੀ ਦਾ 3 ਦਿਨਾਂ ਲਈ ਵਧਿਆ ਪੁਲਿਸ ਰਿਮਾਂਡ, ਅਗਲੀ ਪੇਸ਼ੀ 4 ਅਪ੍ਰੈਲ ਨੂੰ

Amritpal Singh associate Varinder Fauji remand extended: ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਅੱਜ ਅਜਨਾਲਾ ਪੁਲਿਸ ਵੱਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਵਰਿੰਦਰ ਫੌਜੀ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਪੁਲਿਸ ਤਿੰਨ ਦਿਨਾਂ ਦੇ ਰਿਮਾਂਡ ਦੌਰਾਨ ਵਰਿੰਦਰ ਫੌਜੀ ਕੋਲੋਂ ਅੰਮ੍ਰਿਤਪਾਲ ਸਿੰਘ ਦੀ ਅਨੰਦਪੁਰ ਫੌਜ ਤੇ ਉਸ ਦੇ ਹਥਿਆਰ ਬਾਰੇ ਪੁੱਛ-ਗਿਛ ਕਰੇਗੀ।

ਇਸ਼ਤਿਹਾਰ

ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵਰਿੰਦਰ ਫੌਜੀ ਦਾ 7 ਦਿਨ ਦਾ ਹੋਰ ਪੁਲਿਸ ਰਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਨੂੰ ਲੈ ਕੇ ਆਨੰਦਪੁਰ ਫੌਜ ਬਾਰੇ ਅਤੇ ਵੈਪਨ ਬਾਰੇ ਵਰਿੰਦਰ ਫੌਜੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

4 ਅਪ੍ਰੈਲ ਨੂੰ ਕੀਤਾ ਜਾਵੇਗਾ ਪੇਸ਼

ਇਸ ਐਡਵੋਕੇਟ ਰੀਤੂਰਾਜ ਸਿੰਘ ਨੇ ਕਿਹਾ ਕਿ ਅਦਾਲਤ ਵੱਲੋਂ ਵਰਿੰਦਰ ਫੌਜੀ ਦਾ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਹੁਣ ਚਾਰ ਅਪ੍ਰੈਲ ਨੂੰ ਵਰਿੰਦਰ ਸਿੰਘ ਫੌਜੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੈਂਬਰ ਵਰਿੰਦਰ ਸਿੰਘ ਜੌਹਲ ਉਰਫ਼ ਫ਼ੌਜੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਹੈ। ਜੌਹਲ ‘ਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਇਲਜ਼ਾਮ ਹੈ। ਉਸ ਨੂੰ ਪੰਜਾਬ ਵਿੱਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇੱਕ ਸੀਨੀਅਰ ਅਧਿਕਾਰੀ ਦੀ ਅਗਵਾਈ ਵਿੱਚ 6 ਮੈਂਬਰੀ ਟੀਮ ਨੇ ਉਸ ਦੀ ਹਿਰਾਸਤ ਨੂੰ ਯਕੀਨੀ ਬਣਾਇਆ। ਪੁਲਿਸ ਨੂੰ ਜੌਹਲ ਦੀ ਹਿਰਾਸਤ ਲੈਣ ਲਈ ਅਦਾਲਤ ਤੋਂ ਇਜਾਜ਼ਤ ਲੈਣੀ ਪਈ ਸੀ। ਡਿਬਰੂਗੜ੍ਹ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਹੀ ਪੰਜਾਬ ਪੁਲਿਸ ਉਸ ਨੂੰ ਲੈ ਜਾ ਸਕੀ। ਪੰਜਾਬ ਪੁਲਿਸ ਦੀ ਇੱਕ ਟੀਮ, ਜਿਸ ਵਿੱਚ ਛੇ ਮੈਂਬਰ ਸਨ, ਜੌਹਲ ਨੂੰ ਲੈਣ ਆਈ ਸੀ।

Read Latest News and Breaking News at Daily Post TV, Browse for more News

Ad
Ad

Punjab District News