Amritpal’s Associates Presented in Court: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਕੋਰਟ ‘ਚ ਪੇਸ਼ ਕੀਤਾ ਗਿਆ ,ਜਿਸ ਦੇ ਮਗਰੋਂ ਅਜਨਾਲਾ ਕੋਰਟ ਨੇ ਅਮ੍ਰਿਤਪਾਲ ਦੇ ਸੱਤ ਸਾਥੀਆਂ ਦਾ 4 ਦਿਨਾਂ ਲਈ ਪੁਲਿਸ ਰਿਮਾਂਡ ਦੇ ਦਿੱਤਾ ਹੈ, ਪੁਲਿਸ ਨੇ ਅਜਨਾਲਾ ਕੋਰਟ ‘ਚ ਅਰੋਪੀਆਂ ਤੋਂ ਮੋਬਾਇਲ ਅਤੇ ਹਥਿਆਰਾਂ ਦੀ ਰਿਕਵਰੀ ਲਈ 7 ਦਿਨਾਂ ਲਈ ਰਿਮਾਂਡ ਦੀ ਮੰਗ ਕੀਤੀ ਸੀ ਪਰ ਪੁਲਿਸ ਨੂੰ ਸਿਰਫ਼ 4 ਦਿਨਾਂ ਦੇ ਲਈ ਹੀ ਕੋਰਟ ਨੇ ਮੰਨਜੂਰੀ ਦਿੱਤੀ।
ਅੰਮ੍ਰਿਤਪਾਲ ਤੇ ਜਾਰੀ ਰਹੇਗਾ NSA
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਨੂੰ ਫਿਲਹਾਲ ਡਿਬਰੂਗੜ੍ਹ ਜੇਲ੍ਹ ਵਿੱਚ ਰਹਿਣਾ ਪਵੇਗਾ। ਉਨ੍ਹਾਂ ਦੇ ਐਨਐਸਏ ਬਾਰੇ ਅਗਲੀ ਸੁਣਵਾਈ 22 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣੀ ਹੈ, ਜਿਸ ਤੋਂ ਬਾਅਦ ਸਰਕਾਰ ਅੱਗੇ ਦਾ ਫੈਸਲਾ ਲਵੇਗੀ। ਜਦੋਂ ਕਿ ਹੁਣ ਤੱਕ NSA ਨੂੰ ਹਟਾਉਣ ਦਾ ਫੈਸਲਾ ਸਿਰਫ਼ 7 ਸਾਥੀਆਂ ਤੋਂ ਹੀ ਲਿਆ ਗਿਆ ਸੀ।
ਦਸ ਦਈਏ ਕਿ 23 ਫਰਵਰੀ 2023 ਨੂੰ, ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਸਬੰਧਤ ਹਜ਼ਾਰਾਂ ਲੋਕਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ। ਉਨ੍ਹਾਂ ਦੇ ਹੱਥਾਂ ਵਿੱਚ ਬੰਦੂਕਾਂ ਅਤੇ ਤਲਵਾਰਾਂ ਸਨ। ਇਹ ਲੋਕ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸਨ।
ਉਨ੍ਹਾਂ ਦੇ ਹਮਲੇ ਤੋਂ ਬਾਅਦ, ਪੰਜਾਬ ਪੁਲਿਸ ਦਬਾਅ ਹੇਠ ਆ ਗਈ ਅਤੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕਰ ਦਿੱਤਾ। ਪੁਲਿਸ ਨੇ ਹਿੰਸਕ ਭੀੜ ਨੂੰ ਰੋਕਣ ਲਈ ਬੈਰੀਕੇਡ ਲਗਾਏ ਸਨ, ਪਰ ਉਹ ਉਨ੍ਹਾਂ ਨੂੰ ਤੋੜ ਕੇ ਅੰਦਰ ਦਾਖਲ ਹੋ ਗਏ। ਇਸ ਵਿੱਚ 6 ਪੁਲਿਸ ਵਾਲੇ ਜ਼ਖਮੀ ਹੋ ਗਏ।