Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Amritsar: ਜੰਡਿਆਲਾ ਗੁਰੂ ‘ਚ ਐਡਵੋਕੇਟ ‘ਤੇ ਚੱਲੀਆਂ ਗੋਲੀਆਂ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Amritsar Firing News: ਜੰਡਿਆਲਾ ਗੁਰੂ ਵਿਚ ਇਕ ਵਾਰ ਫਿਰ ਗੋਲੀਆਂ ਦੀ ਗੂੰਜ ਸੁਣਨ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ, ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਅੱਜ ਸਵੇਰੇ ਇੱਕ ਐਡਵੋਕੇਟ ਉੱਤੇ ਅੰਧਾਧੁੰਦ ਗੋਲੀਆਂ ਚਲਾਈਆਂ ਗਈਆਂ। ਪੀੜਤ ਦੀ ਪਹਿਚਾਨ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਆਪਣੇ ਘਰ ਤੋਂ ਅੰਮ੍ਰਿਤਸਰ ਕੋਰਟ ਵੱਲ ਜਾ ਰਿਹਾ ਸੀ। ਰਸਤੇ ਵਿੱਚ ਤਿੰਨ ਅਣਜਾਣੇ ਹਮਲਾਵਰਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar Firing News: ਜੰਡਿਆਲਾ ਗੁਰੂ ਵਿਚ ਇਕ ਵਾਰ ਫਿਰ ਗੋਲੀਆਂ ਦੀ ਗੂੰਜ ਸੁਣਨ ਨੂੰ ਮਿਲੀ ਹੈ। ਜਾਣਕਾਰੀ ਮੁਤਾਬਕ, ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਅੱਜ ਸਵੇਰੇ ਇੱਕ ਐਡਵੋਕੇਟ ਉੱਤੇ ਅੰਧਾਧੁੰਦ ਗੋਲੀਆਂ ਚਲਾਈਆਂ ਗਈਆਂ। ਪੀੜਤ ਦੀ ਪਹਿਚਾਨ ਲਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਆਪਣੇ ਘਰ ਤੋਂ ਅੰਮ੍ਰਿਤਸਰ ਕੋਰਟ ਵੱਲ ਜਾ ਰਿਹਾ ਸੀ।

ਰਸਤੇ ਵਿੱਚ ਤਿੰਨ ਅਣਜਾਣੇ ਹਮਲਾਵਰਾਂ ਨੇ ਉਸ ਉੱਤੇ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਲਖਵਿੰਦਰ ਸਿੰਘ ਇਸ ਹਮਲੇ ਵਿੱਚ ਬਚ ਗਿਆ, ਪਰ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਹਮਲੇ ਦੇ ਕਾਰਨ ਬਾਰੇ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ। ਨਾਂ ਤਾਂ ਇਹ ਸਾਫ ਹੋਇਆ ਹੈ ਕਿ ਇਹ ਕਿਸੇ ਪੁਰਾਣੀ ਰੰਜਿਸ਼ ਦਾ ਨਤੀਜਾ ਸੀ ਜਾਂ ਫਿਰ ਫਰੌਤੀ ਲਈ ਕੀਤੀ ਗਈ ਸਾਜਿਸ਼।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਜੰਡਿਆਲਾ, ਰਵਿੰਦਰ ਸਿੰਘ ਨੇ ਕਿਹਾ ਕਿ ਜਲਦੀ ਹੀ ਹਮਲਾਵਰਾਂ ਨੂੰ ਟਰੇਸ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਐਡਵੋਕੇਟ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਜਾ ਰਹੀ ਹੈ।

ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ।

ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਜੰਡਿਆਲਾ ਅਤੇ ਆਸਪਾਸ ‘ਚ ਵਧ ਰਹੀ ਗੈਰਕਾਨੂੰਨੀ ਗਤੀਵਿਧੀਆਂ ਤੇ ਲਗਾਮ ਲਾਈ ਜਾਵੇ ਅਤੇ ਵਕੀਲਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News