Banner

ਅੰਮ੍ਰਿਤਸਰ CA ਦੀ ਵੱਡੀ ਕਾਰਵਾਈ, 200 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

Amritsar Punjab Police Heroin Seizure; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕਰੀਬ 30 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ […]
Jaspreet Singh
By : Published: 14 Jul 2026 16:56:PM
ਅੰਮ੍ਰਿਤਸਰ CA ਦੀ ਵੱਡੀ ਕਾਰਵਾਈ, 200 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

Amritsar Punjab Police Heroin Seizure; ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਕਰੀਬ 30 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 200 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਤਸਕਰ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜਿਸ ਦੇ ਤਾਰ ਸਰਹੱਦ ਪਾਰ ਸਰਗਰਮ ਤਸਕਰੀ ਨੈੱਟਵਰਕ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ।

ਪੁਲਿਸ ਮੁਤਾਬਕ ਮੁਲਜ਼ਮਾਂ ਦਾ ਮੁੱਖ ਕੰਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀ ਖੇਪ ਚੁੱਕ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਰ ਤਸਕਰਾਂ ਤੱਕ ਪਹੁੰਚਾਉਣਾ ਸੀ। ਇਸ ਤਰ੍ਹਾਂ ਉਹ ਡਰੱਗ ਸਪਲਾਈ ਚੇਨ ਦਾ ਅਹਿਮ ਹਿੱਸਾ ਬਣੇ ਹੋਏ ਸਨ।

NDPS ਐਕਟ ਤਹਿਤ ਮਾਮਲਾ ਦਰਜ, ਜਾਂਚ ਜਾਰੀ

ਇਸ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕੇ।

ਨਸ਼ਾ ਤਸਕਰੀ ਖ਼ਿਲਾਫ਼ ਪੰਜਾਬ ਪੁਲਿਸ ਦਾ ਸਖ਼ਤ ਐਕਸ਼ਨ

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ‘ਤੇ ਵਧਣ ਨਹੀਂ ਦਿੱਤਾ ਜਾਵੇਗਾ। ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਜਿਹੇ ਨੈੱਟਵਰਕ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਦੱਸ ਦਈਏ ਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਇਸ ਤੋਂ ਪਹਿਲਾਂ ਵੀ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

Read Latest News and Breaking News at Daily Post TV, Browse for more News

Ad
Ad