Amritsar Police: ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਹੈ। ਇਸ ਦੌਰਾਨ, ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
Illegal Arms Smuggling Modules: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਦੌਰਾਨ, ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸੀ ਤੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸੀ। ਇਹ ਹਥਿਆਰ ਗੈਂਗ ਵਾਰ ਨੂੰ ਭੜਕਾਉਣ ਅਤੇ ਖੇਤਰ ਦੀ ਸ਼ਾਂਤੀ ਭੰਗ ਕਰਨ ਦੇ ਉਦੇਸ਼ ਨਾਲ ਪ੍ਰਾਪਤ ਕੀਤੇ ਗਏ ਸੀ। ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਹੈ।
ਪੁਲਿਸ ਵਲੋਂ ਜਬਤ ਕੀਤੇ ਹਥਿਆਰਾਂ ਦੀ ਲਿਸਟ:
- ਇੱਕ 9mm ਪਿਸਤੌਲ
- 1 ਗਲੌਕ
- ਚਾਰ .30 ਬੋਰ ਪਿਸਤੌਲ, ਜਿਸ ਵਿੱਚ ਗਲੌਕ ਸ਼ਾਮਲ ਹੈ
- ਦੋ .32 ਬੋਰ ਪਿਸਤੌਲ
- 6 ਜ਼ਿੰਦਾ ਕਾਰਤੂਸ
- ਇੱਕ ਮੋਟਰਸਾਈਕਲ
ਪੁਲਿਸ ਨੇ ਮਾਮਲਾ ਦਰਜ ਕਰਕੇ ਸ਼ੁਰੂ ਕੀਤੀ ਕਾਰਵਾਈ
ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਹਕੀਮਾ ਅਤੇ ਪੁਲਿਸ ਸਟੇਸ਼ਨ ਬੀ-ਡਿਵੀਜ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਤਸਕਰੀ ਵਿੱਚ ਸ਼ਾਮਲ ਪੁਰਾਣੇ ਅਤੇ ਭਵਿੱਖ ਦੇ ਨੈੱਟਵਰਕਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ।