Journalism Of Hope
BREAKING NEWS
AAP ਨੂੰ ਵੱਡਾ ਝਟਕਾ, ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਅਕਾਲੀ ਦਲ ’ਚ ਸ਼ਾਮਲ.......ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਡਿਜੀਟਲ ਅਰੈਸਟ ਠੱਗੀ ਮਾਮਲਾ: ਈਡੀ ਵੱਲੋਂ 7 ਮੁਲਜ਼ਮਾਂ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ.......ਨਿਊ ਚੰਡੀਗੜ੍ਹ ਦੇ ਸਨਟੈਕ ਸਿਟੀ ਪ੍ਰਾਜੈਕਟ ’ਤੇ ED ਦੀ ਵੱਡੀ ਕਾਰਵਾਈ, 253.66 ਕਰੋੜ ਦੀ ਜਾਇਦਾਦ ਅਟੈਚ.........ਨਾਬਾਲਗ ਨਾਲ ਜਬਰ-ਜਨਾਹ ਦੇ ਮਾਮਲੇ ’ਚ ਮੰਦਰ ਦਾ ਪੁਜਾਰੀ ਦੋਸ਼ੀ ਕਰਾਰ, 16 ਸਾਲ ਦੀ ਕੈਦ.....ਸਮਾਣਾ ’ਚ JCB ਦੇ ਪੰਜੇ ਨਾਲ ਮਾਲਕ ਨੂੰ ਮਿੱਟੀ ’ਚ ਦੱਬਣ ਦੀ ਕੋਸ਼ਿਸ਼, ਚਾਰ ਆਪਰੇਟਰ ਗ੍ਰਿਫ਼ਤਾਰ......ਤੂੜੀ ਦੇ ਕੁੱਪ ਹੇਠਾਂ ਆਉਣ ਨਾਲ 35 ਸਾਲਾ ਕਿਸਾਨ ਦੀ ਮੌਤ........ਲੁਧਿਆਣਾ ‘ਚ ਵਾਪਰਿਆ ਮੰਦਭਾਗਾ ਹਾਦਸਾ, ਟਰੱਕ ਤੇ ਆਟੋ ਦੀ ਆਹਮੋ-ਸਾਹਮਣੇ ਟੱਕਰ, 3 ਦੀ ਮੌਤ.....ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ, ਜਨਵਰੀ ‘ਚ ਹੋਣਾ ਸੀ ਵਿਆਹ......ਕੈਨੇਡਾ: ਰੈਸਟੋਰੈਂਟ ਅੰਦਰ ਫਾਇਰਿੰਗ ਦਾ ਮਾਮਲਾ: ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਨਕਲੀ ਦੇਸੀ ਘਿਉ ਬਣਾਉਣ ਵਾਲੀ ਫੈਕਟਰੀ ‘ਤੇ ਰੇਡ, ਅੰਮ੍ਰਿਤਸਰ ਸਿਹਤ ਵਿਭਾਗ ਅਤੇ ਪੁਲਿਸ ਨੇ ਇੱਕ ਕਾਰੀਗਰ ਕੀਤਾ ਕਾਬੂ, ਮਾਲਕ ਫਰਾਰ

Amritsar Health Department: ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਿਉ ਗੁਰਦੁਆਰਾ ਸਾਹਿਬਾਂ ਦੇ ਨੇੜੇ ਅਤੇ ਦਰਬਾਰ ਸਾਹਿਬ ਜਿਹੇ ਪਵਿੱਤਰ ਥਾਵਾਂ ‘ਤੇ ਵੀ ਖੁੱਲ੍ਹੇ ਆਮ ਵੇਚਿਆ ਜਾ ਰਿਹਾ ਸੀ। Raid on Fake Desi Ghee Factory: ਲੋਕਾਂ ਦੀ ਸਿਹਤ ਨਾਲ ਅੱਜ-ਕਲ੍ਹ ਖੂਬ ਮਜ਼ਾਕ ਹੋ ਰਿਹਾ ਹੈ। ਮਾਮਲਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਨੇੜੇ ਪਿੰਡ ਗਿੱਲਵਾਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Amritsar Health Department: ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਘਿਉ ਗੁਰਦੁਆਰਾ ਸਾਹਿਬਾਂ ਦੇ ਨੇੜੇ ਅਤੇ ਦਰਬਾਰ ਸਾਹਿਬ ਜਿਹੇ ਪਵਿੱਤਰ ਥਾਵਾਂ ‘ਤੇ ਵੀ ਖੁੱਲ੍ਹੇ ਆਮ ਵੇਚਿਆ ਜਾ ਰਿਹਾ ਸੀ।

Raid on Fake Desi Ghee Factory: ਲੋਕਾਂ ਦੀ ਸਿਹਤ ਨਾਲ ਅੱਜ-ਕਲ੍ਹ ਖੂਬ ਮਜ਼ਾਕ ਹੋ ਰਿਹਾ ਹੈ। ਮਾਮਲਾ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਨੇੜੇ ਪਿੰਡ ਗਿੱਲਵਾਲੀ ਦਾ ਹੈ। ਜਿੱਥੇ ਸਥਿਤ ਇੱਕ ਨਕਲੀ ਦੇਸੀ ਘਿਉ ਬਣਾਉਣ ਵਾਲੀ ਫੈਕਟਰੀ ‘ਤੇ ਸਿਹਤ ਵਿਭਾਗ ਅਤੇ ਪੁਲਿਸ ਵੱਲੋਂ ਜੋਆਇੰਟ ਆਪਰੇਸ਼ਨ ਕਰਕੇ ਰੇਡ ਮਾਰੀ ਗਈ। ਇਹ ਫੈਕਟਰੀ “ਜੀਕੇ ਫੂਡ” ਨਾਂਅ ਹੇਠ ਚਲ ਰਹੀ ਸੀ, ਜਿੱਥੇ ਵਨਸਪਤੀ ਅਤੇ ਰਿਫਾਇੰਡ ਤੇ ਕੈਮੀਕਲ ਮਿਲਾ ਕੇ ਨਕਲੀ ਦੇਸੀ ਘਿਉ ਤਿਆਰ ਕੀਤਾ ਜਾ ਰਿਹਾ ਸੀ।

ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਹ ਘਿਉ ਗੁਰਦੁਆਰਾ ਸਾਹਿਬਾਂ ਦੇ ਨੇੜੇ ਅਤੇ ਦਰਬਾਰ ਸਾਹਿਬ ਜਿਹੇ ਪਵਿੱਤਰ ਥਾਵਾਂ ‘ਤੇ ਵੀ ਖੁੱਲ੍ਹੇ ਆਮ ਵੇਚਿਆ ਜਾ ਰਿਹਾ ਸੀ, ਜੋ ਕਿ ਨਾ ਸਿਰਫ ਸਿਹਤ ਨਾਲ ਖਿਲਵਾੜ ਹੈ ਸਗੋਂ ਧਾਰਮਿਕ ਆਸਥਾ ਨੂੰ ਵੀ ਠੇਸ ਪਹੁੰਚਾਉਂਦਾ ਹੈ।

ਫੈਕਟਰੀ ਮਾਲਕ ਵਿਕਰਮਜੀਤ ਸਿੰਘ ਮੌਕੇ ਤੋਂ ਫਰਾਰ

ਪੁਲਿਸ ਅਧਿਕਾਰੀ ਹਰਸਿਮਰਪ੍ਰੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਕਾਫੀ ਸਮੇਂ ਤੋਂ ਇਸ ਫੈਕਟਰੀ ‘ਤੇ ਨਜ਼ਰ ਰਖੀ ਹੋਈ ਸੀ। ਅੱਜ ਸਿਹਤ ਵਿਭਾਗ ਨਾਲ ਮਿਲ ਕੇ ਰੇਡ ਕਰਕੇ ਇੱਥੋਂ ਵੱਡੀ ਮਾਤਰਾ ਵਿੱਚ ਨਕਲੀ ਘਿਉ ਬਰਾਮਦ ਕੀਤਾ ਗਿਆ। ਮੌਕੇ ‘ਤੇ ਇਕ ਕਾਰੀਗਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਫੈਕਟਰੀ ਦਾ ਮਾਲਕ ਵਿਕਰਮਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ।

ਇਸ ਫੈਕਟਰੀ ਨੂੰ ਫਿਲਹਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਮਾਲਕ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਕਾਰਵਾਈ ਜਾਰੀ ਹੈ। ਸਿਹਤ ਵਿਭਾਗ ਵੱਲੋਂ ਸਾਫ਼ ਕੀਤਾ ਗਿਆ ਕਿ ਭਵਿੱਖ ਵਿੱਚ ਕਿਸੇ ਨੂੰ ਵੀ ਲੋਕਾਂ ਦੀ ਸਿਹਤ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News