Punjab News; ਬੀਤੇ ਦਿਨੀਂ ਅੰਮ੍ਰਿਤਸਰ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਨੂੰ ਆਰਡੀਐਕਸ ਦੇ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਆਈ ਸੀ ਇਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ । ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਕਿ ਹਰਿਮੰਦਰ ਸਾਹਿਬ ਦੇ ਆਸ-ਪਾਸ ਵੱਖ-ਵੱਖ ਥਾਵਾਂ ਤੇ ਸਖ਼ਤੀ ਵਧਾਈ ਗਈ ਹੈ ਸਟੇਟ ਏਜੰਸੀ ਸੈਂਟਰ ਏਜੰਸੀਆ ਜੋ ਇਸ ਤੇ ਲਗਾਤਰ ਜਾਂਚ ਕਰ ਰਹੀਆਂ ਨੇ ਇਸੇ ਦੇ ਨਾਲ ਗੱਲ ਕੀਤੀ ਜਾਵੇ ਤਾਂ ਜਲਿਆਂ ਵਾਲੇ ਬਾਗ ਵਿਖੇ ਵੀ ਸਿਕਿਉਰਿਟੀ ਟਾਈਟ ਹੈ ਇਸ ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਮੁਲਾਜ਼ਮ ਅਤੇ ਐਸ। ਆਈ. ਐਸ. ਸਿਕਿਉਰਿਟੀ ਦੇ ਮੁਲਾਜ਼ਮਾਂ ਦੇ ਵੱਲੋਂ ਖਾਸ ਧਿਆਨ ਦਿੱਤਾ ਜਾ ਰਿਹਾ ਆਉਣ ਜਾਣ ਵਾਲੇ ਲੋਕਾਂ ਦੇ ਸਮਾਨਦੀ ਚੈਕਿੰਗ ਕੀਤੀ ਜਾ ਰਹੀ ਹੈ। ਤਾਂ ਕਿਸੇ ਵੀ ਪ੍ਰਕਾਰ ਦੀ ਵੱਡੀ ਵਾਰਦਾਤ ਨਾ ਹੋ ਸਕੇ।
SGPC ਨੇ ਵਧਾਈ ਚੌਕਸੀ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿਹਾ ਕਿ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਅੱਜ ਦੁਪਹਿਰ ਦੇ ਸਮੇਂ ਸ੍ਰੀ ਦਰਬਾਰ ਸਾਹਿਬ ਵਿੱਚ RDX ਨਾਲ ਧਮਾਕਾ ਕੀਤਾ ਜਾਵੇਗਾ। ਧਮਕੀ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਗੁਰੂ ਘਰ ਦੇ ਸਾਰੇ ਪ੍ਰਵੇਸ਼ ਦੁਆਰ, ਪਰਿਕਰਮਾ, ਲੰਗਰ ਹਾਲ ਅਤੇ ਸਰਾਈ ਇਲਾਕਿਆਂ ਵਿੱਚ ਆਪਣੀ ਟਾਸਕ ਫੋਰਸ ਰਾਹੀਂ ਸਖ਼ਤ ਚੌਕਸੀ ਵਧਾ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਵੀ ਤੁਰੰਤ ਸੂਚਿਤ ਕਰ ਦਿੱਤਾ ਹੈ। ਸਾਨੂੰ ਇੰਝ ਲੱਗਦਾ ਹੈ ਕਿ ਇਸ ਪਿੱਛੇ ਕੋਈ ਸ਼ਰਾਰਤੀ ਅਨਸਰ ਦਾ ਕੰਮ ਹੈ, ਜਿਸ ਨੇ ਮਹਿਜ਼ ਸ਼ਰਾਰਤ ਕਰਨ ਲਈ ਅਤੇ ਦਹਿਸ਼ਤ ਫੈਲਾਉਣ ਲਈ ਇਹ ਧਮਕੀ ਭਰਿਆ ਸੁਨੇਹਾ ਭੇਜਿਆ ਹੈ। ਜੋ ਵੀ ਹੈ ਉਹ ਦਹਿਸ਼ਤ ਫੈਲਾਉਣ ਦੀ ਮਨਸ਼ਾ ਤਹਿਤ ਹੀ ਇਹ ਈਮੇਲ ਕਰ ਰਿਹਾ ਹੈ ਪਰ ਅਸੀਂ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚਾਰੇ ਪਾਸੇ ਚੌਕਸੀ ਵਧਾ ਦਿੱਤੀ ਹੈ। ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਤੇ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ। ਅਸੀਂ ਕੋਈ ਕੋਰ-ਕਸਰ ਨਹੀਂ ਛੱਡ ਰਹੇ। ਸਾਰੇ ਸਥਾਨਾਂ ‘ਤੇ ਜ਼ੋਰਦਾਰ ਨਿਗਰਾਨੀ ਕੀਤੀ ਜਾ ਰਹੀ ਹੈ।’
ਕਿਸੇ ਤਰ੍ਹਾਂ ਦੀ ਅਫਵਾਹ ‘ਤੇ ਨਾ ਦਿਓ ਧਿਆਨ
ਜ਼ਿਕਰਯੋਗ ਹੈ ਕਿ ਮੁੱਖ ਸਕਤੱਰ ਨੇ ਕਿਹਾ ਕਿ ਮਾਮਲੇ ‘ਚ ਅਜੇ ਤੱਕ ਈਮੇਲ ਭੇਜਣ ਵਾਲੇ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਪੁਲਿਸ ਪੜਤਾਲ ਕਰ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਵੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ‘ਚ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਹੋਰ ਠੋਸ ਕਦਮ ਚੁੱਕਣ ਦੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਕਿਸੇ ਵੀ ਤਰ੍ਹਾਂ ਦਾ ਬਿਆਨ ਬਿਨਾਂ ਜਾਂਚ ਤੋਂ ਨਹੀਂ ਦੇ ਸਕਦੇ ਜਿਸ ਨਾਲ ਧਾਰਮਿਕ ਸਥਾਨ ‘ਤੇ ਦਹਿਸ਼ਤ ਦਾ ਮਾਹੌਲ ਬਣੇ ਅਤੇ ਕਿਸੇ ਦਾ ਨੁਕਸਾਨ ਹੋਵੇ। ਲੋਕਾਂ ਨੂੰ ਵੀ ਆਹੀ ਅਪੀਲ ਕਰਦੇ ਹਾਂ ਕਿ ਕਿਸੇ ਤਰ੍ਹਾਂ ਦੀ ਅਫਵਾਹ ਉੁੱਤੇ ਧਿਆਨ ਨਾ ਦਿੱਤਾ ਜਾਵੇ।’ ਦੱਸ ਦਈਏ ਕਿ ਸੂਚਨਾ ਮਿਲਦੇ ਹੀ ਪੁਲਿਸ ਨੇ ਵੀ ਸਾਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਲੋਕਾਂ ਨੂੰ ਅਗਾਹ ਕਰ ਦਿੱਤਾ ਹੈ ਅਤੇ ਬੰਬ ਡਿਸਪੋਜ਼ਲ ਟੀਮ ਅਤੇ ਡੌਗ ਸਕੁਆਡ ਦੀ ਮਦਦ ਨਾਲ ਪੂਰੀ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ।