Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

Amritsar News: ਅਪਰੇਸ਼ਨ ਸਿੰਦੂਰ ਦੀਆਂ ਖ਼ਬਰਾਂ ਤੋਂ ਬਾਅਦ ਅੰਮ੍ਰਿਤਸਰ ’ਚ ਯਾਤਰੀਆਂ ਦੀ ਭਾਰੀ ਕਮੀ

Punjab News: ਹਰ ਸਮੇਂ ਯਾਤਰੀਆਂ ਦੀ ਚਹਿਲ ਪਹਿਲ ਵਾਲੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਉਦਾਸੀ ਵਾਲਾ ਮਾਹੌਲ ਬਣਿਆ ਹੋਇਆ ਹੈ। ਅਤਿਵਾਦੀਆਂ ਵਲੋਂ ਪਹਿਲਗਾਮ ’ਚ ਕੀਤੇ ਹਮਲੇ ਬਾਅਦ ਅਪਰੇਸ਼ਨ ਸਿੰਦੂਰ ਦੀਆ ਖ਼ਬਰਾਂ ਆਉਣ ਤੋਂ ਬਾਅਦ ਅੰਮ੍ਰਿਤਸਰ ਵਿਚ ਯਾਤਰੀਆਂ ਦੀ ਭਾਰੀ ਕਮੀ ਦੇਖਣ ਨੂੰ ਮਿਲੀ। ਸ੍ਰੀ ਦਰਬਾਰ ਸਾਹਿਬ ਵਿਚ ਯਾਤਰੀਆਂ ਦੀ ਗਿਣਤੀ ਆਮ ਦਿਨਾਂ ਨਾਲੋਂ 30 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Amritsar News: ਅਪਰੇਸ਼ਨ ਸਿੰਦੂਰ ਦੀਆਂ ਖ਼ਬਰਾਂ ਤੋਂ ਬਾਅਦ ਅੰਮ੍ਰਿਤਸਰ ’ਚ ਯਾਤਰੀਆਂ ਦੀ ਭਾਰੀ ਕਮੀ

Punjab News: ਹਰ ਸਮੇਂ ਯਾਤਰੀਆਂ ਦੀ ਚਹਿਲ ਪਹਿਲ ਵਾਲੀ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਉਦਾਸੀ ਵਾਲਾ ਮਾਹੌਲ ਬਣਿਆ ਹੋਇਆ ਹੈ। ਅਤਿਵਾਦੀਆਂ ਵਲੋਂ ਪਹਿਲਗਾਮ ’ਚ ਕੀਤੇ ਹਮਲੇ ਬਾਅਦ ਅਪਰੇਸ਼ਨ ਸਿੰਦੂਰ ਦੀਆ ਖ਼ਬਰਾਂ ਆਉਣ ਤੋਂ ਬਾਅਦ ਅੰਮ੍ਰਿਤਸਰ ਵਿਚ ਯਾਤਰੀਆਂ ਦੀ ਭਾਰੀ ਕਮੀ ਦੇਖਣ ਨੂੰ ਮਿਲੀ। ਸ੍ਰੀ ਦਰਬਾਰ ਸਾਹਿਬ ਵਿਚ ਯਾਤਰੀਆਂ ਦੀ ਗਿਣਤੀ ਆਮ ਦਿਨਾਂ ਨਾਲੋਂ 30 ਫ਼ੀ ਸਦੀ ਰਹਿ ਗਈ।

ਸ੍ਰੀ ਦਰਬਾਰ ਸਾਹਿਬ ਪਲਾਜ਼ਾ ਅਤੇ ਵਿਰਾਸਤੀ ਗਲੀ ਵਿਚ ਵੀ ਟਾਵਾਂ ਟਾਵਾਂ ਯਾਤਰੀ ਦੇਖਣ ਨੂੰ ਮਿਲ ਰਿਹਾ ਸੀ। ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅਗਲੇ ਹੁਕਮਾਂ ਤਕ ਬੰਦ ਕਰ ਦਿਤਾ ਗਿਆ ਹੈ। ਅੰਮ੍ਰਿਤਸਰ ਦੇ ਸਾਰੇ ਹੀ ਸਕੂਲਾਂ ਨੂੰ ਵੀ ਬੰਦ ਕਰ ਦਿਤਾ ਗਿਆ ਹੈ। ਸਰਹੱਦੀ ਖੇਤਰਾਂ ਵਿਚ ਵੀ ਸੁਰਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਵਾਸੀਆਂ ਦੇ ਚਿਹਰਿਆਂ ’ਤੇ ਜੰਗ ਦਾ ਖ਼ੌਫ਼ ਤੇ ਸਹਿਮ ਸਾਫ਼ ਦੇਖਿਆ ਜਾ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News