Amritsar Police ED Officer Arrested:ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਸੀਆਈਏ-1 ਨੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਅਤੇ ਇਕ ਹਵਾਲਾ ਆਪਰੇਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 8 ਮੁੱਖ ਦੋਸ਼ੀਆਂ ਨੂੰ 4.040 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ‘ਚੋਂ ਇਕ ਵਿਅਕਤੀ ਇਨਫੋਰਸਮੈਂਟ ਏਜੰਸੀ ਦਾ ਇੰਸਪੈਕਟਰ ਸੀ ਜੋ ਆਪਣੇ ਸਾਥੀ ਨਾਲ ਮਿਲ ਕੇ ਨੈੱਟਵਰਕ ਚਲਾ ਰਿਹਾ ਸੀ। ਉਸ ਦੇ ਸਾਥੀ ਦੇ ਵਿਦੇਸ਼ੀ ਨਸ਼ਾ ਤਸਕਰਾਂ ਨਾਲ ਸਬੰਧ ਸਨ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਚਾਰ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਫੜੇ ਗਏ ਵਿਅਕਤੀਆਂ ਦੇ ਪਿਛੜੇ ਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਗਾਉਣ ਅਤੇ ਡਰੱਗ ਸਪਲਾਇਰਾਂ, ਡੀਲਰਾਂ ਤੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।