ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ ਸਮੇਤ ਤਿੰਨ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
Punjab Police Drug Action; ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋਗ੍ਰਾਮ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰੁਟੀਨ ਨਾਕਾਬੰਦੀ ਅਤੇ ਫੀਲਡ ਨਿਗਰਾਨੀ ਦੌਰਾਨ ਮੋਹਕਮਪੁਰਾ ਦੇ ਕ੍ਰਿਸ਼ਨਾ ਨਗਰ ’ਚ ਸਿਲਵਰ ਸਟੋਨ ਸਕੂਲ ਨੇੜੇ ਇੱਕ ਔਰਤ ਨੂੰ ਸ਼ੱਕੀ ਹਾਲਤ ਵਿੱਚ ਭੱਜਣ ਦੀ ਕੋਸ਼ਿਸ਼ ਕਰਦਿਆਂ ਰੋਕਿਆ ਗਿਆ। ਔਰਤ ਹਰਪ੍ਰੀਤ ਕੌਰ ਨੇ ਪੁਲਿਸ ਨੂੰ ਦੇਖ ਕੇ ਇੱਕ ਪੈਕੇਟ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਹਨਾਂ ਵਿੱਚੋਂ 06 ਪੈਕੇਟ ਹੈਰੋਇਨ ਦੇ ਮਿਲੇ। ਪੁਲਿਸ ਨੇ ਤੁਰੰਤ ਹਰਪ੍ਰੀਤ ਕੌਰ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸਨੇ ਚਾਰ ਹੋਰ ਸਾਥੀ ਮੁਸਕਾਨ, ਨੀਰਜ ਸ਼ਰਮਾ, ਅਰਸ਼ਦੀਪ ਸਿੰਘ ਅਤੇ ਆਪਣੇ ਪਤੀ ਸਾਗਰਦੇ ਨਾਮ ਪੁਲਿਸ ਨੂੰ ਦੱਸ ਦਿੱਤੇ।
ਪੁਲਿਸ ਨੇ ਦੋ ਹੋਰ ਦੋਸ਼ੀਆਂ ਮੁਸਕਾਨ ਅਤੇ ਨੀਰਜ ਸ਼ਰਮਾ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ, ਜਿਹੜੇ ਰਿਸ਼ਤੇਦਾਰੀ ਵਿੱਚ ਭਰਾ–ਭੈਣ ਹਨ, ਜਦੋਂ ਕਿ ਹਰਪ੍ਰੀਤ ਕੌਰ ਉਨ੍ਹਾਂ ਦੀ ਭਰਜਾਈ ਹੈ। ਕਮਿਸ਼ਨਰ ਨੇ ਦੱਸਿਆ ਕਿ ਨਾਰਕੋ ਰੈਕੇਟ ਵਿੱਚ ਔਰਤਾਂ ਦੀ ਸ਼ਮੂਲੀਅਤ ਇਸ ਲਈ ਸੀ ਤਾਂ ਜੋ ਪੁਲਿਸ ਦੀ ਨਿਗਰਾਨੀ ਤੋਂ ਬਚਿਆ ਜਾ ਸਕੇ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਸ ਨੈੱਟਵਰਕ ਨੂੰ ਪਾਕਿਸਤਾਨ ਬੈਠੇ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਜੋ ਖੇਪਾਂ ਨੂੰ ਅੱਗੇ ਪਹੁੰਚਾਉਣ ਲਈ ਸਾਰੇ ਨਿਰਦੇਸ਼ ਦੇਂਦੇ ਸਨ। ਪੁਲਿਸ ਨੇ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਤਸਕਰੀ ਨਾਲ ਜੁੜੇ ਇਸ ਗਿਰੋਹ ਦੀ ਪੂਰੀ ਚੇਨ ਦੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ। ਅੰਮ੍ਰਿਤਸਰ ਪੁਲਿਸ ਦੀ ਇਹ ਕਾਰਵਾਈ ਸੀਮਾ ਪਾਰ ਤੋਂ ਆ ਰਹੀਆਂ ਨਸ਼ਿਆਂ ਦੀਆਂ ਖੇਪਾਂ ’ਤੇ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ ਮੰਨੀ ਜਾ ਰਹੀ ਹੈ।