Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

Kapil Sharma ਦੀ ਭੈਣ ਦੇ ਘਰ ਬਾਹਰ ਫਾਇਰਿੰਗ ਅਤੇ ਫਿਰੌਤੀ ਦੀਆਂ ਖ਼ਬਰਾਂ ‘ਤੇ ਅੰਮ੍ਰਿਤਸਰ ਪੁਲਿਸ ਦਾ ਵੱਡਾ ਬਿਆਨ; ਟਵੀਟ ਕਰਕੇ ਦਿੱਤੀ ਅਹਿਮ ਜਾਣਕਾਰੀ

Kapil Sharma Amritsar: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਅੰਮ੍ਰਿਤਸਰ ਸਥਿਤ ਘਰ ਬਾਹਰ ਫਾਇਰਿੰਗ ਹੋਣ ਅਤੇ ਘਟਨਾ ਤੋਂ ਪਹਿਲਾਂ ਫਿਰੌਤੀ ਮੰਗੇ ਜਾਣ ਦੀਆਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਹੁਣ ਅੰਮ੍ਰਿਤਸਰ ਪੁਲਿਸ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਨੇ ਸੋਸ਼ਲ ਮੀਡੀਆ ‘ਤੇ ਟਵੀਟ ਸਾਂਝਾ ਕਰਦਿਆਂ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Kapil Sharma ਦੀ ਭੈਣ ਦੇ ਘਰ ਬਾਹਰ ਫਾਇਰਿੰਗ ਅਤੇ ਫਿਰੌਤੀ ਦੀਆਂ ਖ਼ਬਰਾਂ ‘ਤੇ ਅੰਮ੍ਰਿਤਸਰ ਪੁਲਿਸ ਦਾ ਵੱਡਾ ਬਿਆਨ; ਟਵੀਟ ਕਰਕੇ ਦਿੱਤੀ ਅਹਿਮ ਜਾਣਕਾਰੀ

Kapil Sharma Amritsar: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਭੈਣ ਦੇ ਅੰਮ੍ਰਿਤਸਰ ਸਥਿਤ ਘਰ ਬਾਹਰ ਫਾਇਰਿੰਗ ਹੋਣ ਅਤੇ ਘਟਨਾ ਤੋਂ ਪਹਿਲਾਂ ਫਿਰੌਤੀ ਮੰਗੇ ਜਾਣ ਦੀਆਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਹੁਣ ਅੰਮ੍ਰਿਤਸਰ ਪੁਲਿਸ ਦਾ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਨੇ ਸੋਸ਼ਲ ਮੀਡੀਆ ‘ਤੇ ਟਵੀਟ ਸਾਂਝਾ ਕਰਦਿਆਂ ਇਨ੍ਹਾਂ ਖ਼ਬਰਾਂ ਨੂੰ ਮਹਿਜ਼ ਇੱਕ ਅਫ਼ਵਾਹ ਕਰਾਰ ਦਿੱਤਾ ਹੈ। ਪੁਲਿਸ ਮੁਤਾਬਕ ਕੁਝ ਗੈਰ-ਜ਼ਿੰਮੇਵਾਰ ਲੋਕਾਂ ਵੱਲੋਂ ਇਸ ਕਥਿਤ ਗੋਲੀਬਾਰੀ ਬਾਰੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ।

ਫਿਰੌਤੀ ਅਤੇ ਦਿਨ-ਦਿਹੜੇ ਗੋਲੀਬਾਰੀ ਦਾ ਦਾਅਵਾ

ਇਸ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਇਹ ਖ਼ਬਰ ਤੇਜ਼ੀ ਨਾਲ ਵਾਇਰਲ ਹੋਈ ਸੀ ਕਿ ਅੰਮ੍ਰਿਤਸਰ ਵਿਖੇ ਕਪਿਲ ਸ਼ਰਮਾ ਦੀ ਭੈਣ ਦੇ ਘਰ ਦੇ ਬਾਹਰ ਦਿਨ-ਦਿਹੜੇ ਗੋਲੀਬਾਰੀ ਕੀਤੀ ਗਈ ਹੈ। ਦਾਅਵਾ ਕੀਤਾ ਜਾ ਰਿਹਾ ਸੀ ਕਿ ਵਾਰਦਾਤ ਤੋਂ ਪਹਿਲਾਂ ਪਰਿਵਾਰ ਤੋਂ ਫਿਰੌਤੀ (Extortion) ਦੀ ਮੰਗ ਵੀ ਕੀਤੀ ਗਈ ਸੀ।

ਇਸ ਮਾਮਲੇ ਨੂੰ ਇਸ ਲਈ ਵੀ ਬੇਹੱਦ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਸੀ ਕਿਉਂਕਿ ਕਪਿਲ ਸ਼ਰਮਾ ਨੂੰ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਬੀਤੇ ਸਮੇਂ ਕੈਨੇਡਾ ਵਿੱਚ ਸਥਿਤ ਉਨ੍ਹਾਂ ਦੇ ‘ਕੈਪਸ ਕੈਫੇ’ (Kaps Cafe) ‘ਤੇ ਵੀ ਫਾਇਰਿੰਗ ਦੀ ਘਟਨਾ ਵਾਪਰ ਚੁੱਕੀ ਹੈ। ਹਾਲਾਂਕਿ, ਇਸ ਤਾਜ਼ਾ ਮਾਮਲੇ ਬਾਰੇ ਪਰਿਵਾਰ ਦੇ ਕਿਸੇ ਵੀ ਮੈਂਬਰ ਜਾਂ ਘਰ ਦੇ ਕਰਮਚਾਰੀ ਨੇ ਕੁਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

ਅੰਮ੍ਰਿਤਸਰ ਪੁਲਿਸ ਨੇ ਟਵੀਟ ਕਰਕੇ ਦੱਸਿਆ ਅਫ਼ਵਾਹਾਂ

ਇਸ ਕਥਿਤ ਵਾਰਦਾਤ ਤੋਂ ਬਾਅਦ ਜਿੱਥੇ ਇਹ ਚਰਚਾ ਸੀ ਕਿ ਪੁਲਿਸ ਆਸ-ਪਾਸ ਦੇ ਘਰਾਂ ਦੀ ਸੀਸੀਟੀਵੀ (CCTV) ਫੁਟੇਜ ਆਪਣੇ ਨਾਲ ਲੈ ਗਈ ਹੈ, ਉੱਥੇ ਹੀ ਹੁਣ ਪੁਲਿਸ ਨੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।

ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਜਾਰੀ ਅਧਿਕਾਰਤ ਟਵੀਟ ਵਿੱਚ ਲਿਖਿਆ ਗਿਆ:

“ਕੁਝ ਗੈਰ-ਜ਼ਿੰਮੇਵਾਰ ਲੋਕ ਅੰਮ੍ਰਿਤਸਰ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਬਾਰੇ ਅਫ਼ਵਾਹਾਂ ਫੈਲਾ ਰਹੇ ਹਨ। ਤੱਥਾਂ ਨੂੰ ਸਪੱਸ਼ਟ ਕਰਨ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ ‘ਤੇ ਹੀ ਭਰੋਸਾ ਕਰਨ।”

ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਪੁਸ਼ਟੀ ਕੀਤੇ ਅਜਿਹੀਆਂ ਸਨਸਨੀਖੇਜ਼ ਖ਼ਬਰਾਂ ਨੂੰ ਸੋਸ਼ਲ ਮੀਡੀਆ ‘ਤੇ ਸਾਂਝਾ ਨਾ ਕਰਨ, ਅਤੇ ਜਲਦ ਹੀ ਵੀਡੀਓ ਬਿਆਨ ਰਾਹੀਂ ਪੂਰੀ ਸੱਚਾਈ ਜਨਤਾ ਦੇ ਸਾਹਮਣੇ ਰੱਖੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News