Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 5 ਪਿਸਤੌਲ ਤੇ ਕਰੋੜਾਂ ਦੀ ਹੈਰੋਇਨ ਸਮੇਤ 4 ਤਸਕਰ ਕਾਬੂ

Amritsar Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ, ₹5 ਲੱਖ ਦੀ ਡਰੱਗ ਮਨੀ ਅਤੇ ਜਿੰਦਾ ਕਾਰਤੂਸ […]
ਲੇਖਕ : ਪ੍ਰਕਾਸ਼ਿਤ: 
ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 5 ਪਿਸਤੌਲ ਤੇ ਕਰੋੜਾਂ ਦੀ ਹੈਰੋਇਨ ਸਮੇਤ 4 ਤਸਕਰ ਕਾਬੂ

Amritsar Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਪੰਜ ਆਧੁਨਿਕ .30 ਬੋਰ ਪਿਸਤੌਲ, 2.015 ਕਿਲੋਗ੍ਰਾਮ ਹੈਰੋਇਨ, ₹5 ਲੱਖ ਦੀ ਡਰੱਗ ਮਨੀ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਮੁਤਾਬਕ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਅਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਅਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ। ਡਰੋਨ ਰਾਹੀਂ ਸਰਹੱਦ ਪਾਰ ਤੋਂ ਭੇਜੀ ਗਈ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਨੂੰ ਇਹ ਗਿਰੋਹ ਭਾਰਤੀ ਸਰਹੱਦ ਅੰਦਰ ਇਕੱਠਾ ਕਰਦਾ ਸੀ ਅਤੇ ਫਿਰ ਵੱਖ-ਵੱਖ ਥਾਵਾਂ ਤੱਕ ਪਹੁੰਚਾਉਂਦਾ ਸੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਿੱਟੂ ਕੁਮਾਰ ਭੈਆ, ਸਾਹਿਬ ਸਿੰਘ, ਸੰਜੀਵ ਨੰਨੂ ਅਤੇ ਸੰਦੀਪ ਸੈਣੀ ਵਜੋਂ ਹੋਈ ਹੈ। ਪੁਲਿਸ ਅਨੁਸਾਰ ਬਿੱਟੂ ਕੁਮਾਰ ਭੈਆ ਖ਼ਿਲਾਫ਼ ਪਹਿਲਾਂ ਹੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਹੋਰ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਅਤੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਸਿਰਫ਼ ਬਰਾਮਦਗੀ ਤੱਕ ਸੀਮਿਤ ਨਹੀਂ ਹੈ, ਸਗੋਂ ਇਸ ਪੂਰੇ ਤਸਕਰੀ ਰੈਕੇਟ ਦੇ ਫਾਰਵਰਡ ਅਤੇ ਬੈਕਵਰਡ ਲਿੰਕ, ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਅਤੇ ਵਿੱਤੀ ਨੈੱਟਵਰਕ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ ਅਤੇ ਗੈਰ-ਕਾਨੂੰਨੀ ਕਮਾਈ ਦੀ ਵਰਤੋਂ ਕਿਹੜੀਆਂ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਸਰਹੱਦ ਪਾਰ ਤੋਂ ਹੋ ਰਹੀ ਤਸਕਰੀ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਚੁਣੌਤੀ ਹੈ, ਪਰ ਪੰਜਾਬ ਪੁਲਿਸ ਅਜਿਹੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਥੋੜ੍ਹੇ ਜਿਹੇ ਲਾਲਚ ਜਾਂ ਪੈਸਿਆਂ ਲਈ ਅੰਤਰਰਾਸ਼ਟਰੀ ਨਸ਼ਾ ਅਤੇ ਹਥਿਆਰ ਤਸਕਰੀ ਗਿਰੋਹਾਂ ਦਾ ਹਿੱਸਾ ਨਾ ਬਣਨ। ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਇਮਾਨਦਾਰੀ ਅਤੇ ਕਾਨੂੰਨ ਦੀ ਪਾਲਣਾ ਕਰਦਿਆਂ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News