Journalism Of Hope
BREAKING NEWS
ਬਿਹਾਰ ਅਸ਼ੋਕ ਧਾਮ ਮੰਦਰ ’ਚ ਭਗਦੜ, 7 ਔਰਤਾਂ ਸਮੇਤ 8 ਦੀ ਮੌਤ....ਨਵੇਂ ਅਪਰਾਧਿਕ ਕਾਨੂੰਨਾਂ ਦੇ ਅੰਕੜੇ ਜਾਰੀ, FIR ’ਚ ਹਰਿਆਣਾ ਅੱਗੇ, ਚਾਰਜਸ਼ੀਟ ’ਚ ਚੰਡੀਗੜ੍ਹ ਨੰਬਰ-1,ਪੰਜਾਬ ਦੀ ਕਾਰਗੁਜ਼ਾਰੀ ਸਭ ਤੋਂ ਪਿੱਛੇ....UGC-NET ’ਚ ਵੱਡੀ ਗੜਬੜ, ਮੁੜ ਹੋਵੇਗਾ ਇਮਤਿਹਾਨ, NTA ਨੇ ਜਾਰੀ ਕੀਤੀਆਂ ਨਵੀਆਂ ਤਾਰੀਖਾਂ.....ਪੰਜਾਬ ’ਚ ਮਾਨਸੂਨ ਨੇ ਫੜਿਆ ਜ਼ੋਰ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਚਿਤਾਵਨੀ.....

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 6 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ: ਘਰਿੰਡਾ ਥਾਣਾ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੀਆਂ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਭਕਨਾ ਵਾਸੀ ਕੈਪਟਨਪ੍ਰੀਤ ਸਿੰਘ ਉਰਫ਼ ਸੰਧੂ ਪੁੱਤਰ ਹਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਬੰਗੀਚਾ […]
Jaspreet Singh
By : Updated On: 17 Aug 2026 15:09:PM
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 6 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ: ਘਰਿੰਡਾ ਥਾਣਾ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਪਿਸਤੌਲ ਅਤੇ 10 ਮੈਗਜ਼ੀਨ ਬਰਾਮਦ ਕੀਤੀਆਂ ਹਨ।

ਇਸ਼ਤਿਹਾਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਭਕਨਾ ਵਾਸੀ ਕੈਪਟਨਪ੍ਰੀਤ ਸਿੰਘ ਉਰਫ਼ ਸੰਧੂ ਪੁੱਤਰ ਹਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਬੰਗੀਚਾ ਸਿੰਘ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਦੋਵਾਂ ਖ਼ਿਲਾਫ਼ ਥਾਣਾ ਘਰਿੰਡਾ ਵਿੱਚ 16 ਅਗਸਤ 2026 ਨੂੰ ਮੁਕੱਦਮਾ ਨੰਬਰ 360 ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ 25(8), 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਮੁਖਬਰ ਦੀ ਸੂਚਨਾ ’ਤੇ ਕੀਤੀ ਕਾਰਵਾਈ

ਜਾਣਕਾਰੀ ਮੁਤਾਬਕ ASI ਜਗਤਾਰ ਸਿੰਘ CIA ਸਟਾਫ ਦੀ ਟੀਮ ਨਾਲ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਰਾਜ ਪੈਲੇਸ ਨੇੜੇ ਜੀਟੀ ਰੋਡ, ਅਟਾਰੀ ’ਤੇ ਮੌਜੂਦ ਸੀ।

ਉਸ ਸਮੇਂ ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਕੈਪਟਨਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਪਾਕਿਸਤਾਨ ਤੋਂ ਹਥਿਆਰ ਅਤੇ ਗੋਲਾ-ਬਾਰੂਦ ਲਿਆ ਕੇ ਇਲਾਕੇ ਵਿੱਚ ਸਪਲਾਈ ਕਰਦੇ ਹਨ।

ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਕਾਲੇ ਰੰਗ ਦੀ ਹੀਰੋ ਹਾਂਡਾ ਸਪਲੈਂਡਰ ਮੋਟਰਸਾਈਕਲ ’ਤੇ ਪਿੰਡ ਰਾਮਪੁਰਾ ਤੋਂ ਅੰਮ੍ਰਿਤਸਰ ਵੱਲ ਆ ਰਹੇ ਹਨ ਅਤੇ ਰਸਤੇ ਵਿੱਚ ਕਿਸੇ ਵਿਅਕਤੀ ਨੂੰ ਹਥਿਆਰਾਂ ਦੀ ਖੇਪ ਦੇਣੀ ਹੈ।

ਇਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ।

30 ਬੋਰ ਦੀਆਂ 6 ਪਿਸਤੌਲਾਂ ਬਰਾਮਦ

ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 30 ਬੋਰ ਦੀਆਂ 6 ਪਿਸਤੌਲਾਂ ਅਤੇ 10 ਮੈਗਜ਼ੀਨ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਹਥਿਆਰਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਮੋਟਰਸਾਈਕਲ ਵੀ ਜ਼ਬਤ ਕਰ ਲਈ ਗਈ ਹੈ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਥਿਆਰ ਕਿੱਥੋਂ ਆਏ? ਜਾਂਚ ਜਾਰੀ

ਹੁਣ ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਏ ਜਾਣੇ ਸਨ।

ਪਾਕਿਸਤਾਨ ਤੋਂ ਹਥਿਆਰ ਲਿਆਉਣ ਅਤੇ ਸਪਲਾਈ ਕਰਨ ਦੀ ਜਾਣਕਾਰੀ ਫਿਲਹਾਲ ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News