Journalism Of Hope
BREAKING NEWS
Punjab Big Breaking; ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ, ਨਿੱਜੀ ਹਸਪਤਾਲ 'ਚ ਦਾਖਲ,1 ਮੁਲਜ਼ਮ ਗ੍ਰਿਫ਼ਤਾਰ....ਪਾਣੀ ਦੇ ਬਕਾਏ ’ਤੇ ਪੰਜਾਬ ਸਖ਼ਤ, ਰਾਜਸਥਾਨ ਨੂੰ ਅੰਤਿਮ ਚਿਤਾਵਨੀ ਪੱਤਰ ਜਾਰੀ.......ਪੰਜਾਬ ‘ਚ SIR ਤੋਂ ਬਾਅਦ ਡਰਾਫਟ ਵੋਟਰ ਲਿਸਟ ਜਾਰੀ, 20 ਲੱਖ ਤੋਂ ਵੱਧ ਨਾਮ ਸੂਚੀ ‘ਚੋਂ ਬਾਹਰ....ਵੱਡੀ ਖ਼ਬਰ! AAP ਮੰਤਰੀ ਹਰਪਾਲ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ........ਕੋਠੀ ਦੇਖਣ ਗਏ ਜੋੜੇ ‘ਤੇ ਪਿਟਬੁੱਲ ਨੇ ਕੀਤਾ ਹਮਲਾ: ਕੁੱਤੇ ਦੇ ਮਾਲਕ ‘ਤੇ ਪਰਚਾ ਦਰਜ...... ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ......Breaking: ਪੰਜਾਬ ’ਚ ਪੇਂਡੂ ਵਿਕਾਸ ਭਰਤੀ ’ਤੇ ਹਾਈ ਕੋਰਟ ਦੀ ਰੋਕ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਪਿਸਤੌਲ,ਹੈਰੋਇਨ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

Amritsar Cross Border Drug Network; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਕ੍ਰਾਸ-ਬਾਰਡਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ […]
Jaspreet Singh
By : Updated On: 13 Aug 2026 14:10:PM
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 7 ਪਿਸਤੌਲ,ਹੈਰੋਇਨ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

Amritsar Cross Border Drug Network; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਕ੍ਰਾਸ-ਬਾਰਡਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਸ਼ਤਿਹਾਰ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਫੜੇ ਗਏ ਮੁਲਜ਼ਮ ਵਿਦੇਸ਼ ਬੈਠੇ ਕਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਲੋਕ ਵਿਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਹਾਸਲ ਕਰਕੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਤਿਆਰੀ ਕਰ ਰਹੇ ਸਨ।

ਪੁਲਿਸ ਹੁਣ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਨਾਲ ਸਬੰਧਾਂ ਅਤੇ ਹਥਿਆਰਾਂ ਦੀ ਸਪਲਾਈ ਚੇਨ ਦੀ ਜਾਂਚ ਕਰ ਰਹੀ ਹੈ।

ਦੋ ਵੱਖ-ਵੱਖ FIR ਦਰਜ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿੱਚ ਦੋ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਇਨ੍ਹਾਂ ਨੈੱਟਵਰਕਾਂ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ ਅਤੇ ਨਸ਼ੇ ਤੇ ਹਥਿਆਰਾਂ ਦੀ ਖੇਪ ਪੰਜਾਬ ਤੱਕ ਕਿਵੇਂ ਪਹੁੰਚਾਈ ਜਾ ਰਹੀ ਸੀ।

ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲ ਰਹੀ ਪੁਲਿਸ

ਜਾਂਚ ਏਜੰਸੀਆਂ ਵੱਲੋਂ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਰਹੱਦ ਪਾਰ ਬੈਠੇ ਕਥਿਤ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਜਾਰੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਜਾਂਚ ਦੌਰਾਨ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਅਤੇ ਨਸ਼ਾ-ਹਥਿਆਰ ਸਪਲਾਈ ਚੇਨ ਦਾ ਵੀ ਖੁਲਾਸਾ ਹੋ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News