Journalism Of Hope
BREAKING NEWS
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ’ਚ 3 ਫੀਸਦੀ ਵਾਧਾ......ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, FIR ਦਰਜ.....ਪੰਚਕੂਲਾ ਦੇ ਸਕੂਲ ‘ਚ 6 ਸਾਲਾ ਬੱਚੀ ਨਾਲ ਕੁੱਟਮਾਰ ਦਾ ਮਾਮਲਾ: ਬੱਚੀ ਨੂੰ PGI ਤੋਂ ਮਿਲੀ ਛੁੱਟੀ.....ਦਲਜੀਤ ਸਿੰਘ ਦਾ ਸਸਕਾਰ ਚੰਡੀਗੜ੍ਹ ’ਚ ਨਹੀਂ, ਜੱਦੀ ਪਿੰਡ ਭੰਮੇ ਕਲਾਂ ਵਿਖੇ ਕਰਾਂਗੇ: ਪਰਿਵਾਰਕ ਮੈਂਬਰ.....ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ.....ਮੋਗਾ ਦੀ ‘ਆਪ’ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ’ਤੇ ਈਡੀ ਦੀ ਰੇਡ.....ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਸਮਾਗਮ ’ਚ ਪਹੁੰਚੇ PM ਮੋਦੀ, ਨਵ-ਵਿਆਹੁਤਾ ਜੋੜੇ ਨੂੰ ਦਿੱਤਾ ਆਸ਼ੀਰਵਾਦ.....ਪੰਜਾਬ ਪੁਲਿਸ ਦਾ ਹਾਈਟੈਕ ਪਲਾਨ: CCTV ਕੈਮਰਿਆਂ ਰਾਹੀਂ ਫੜੇ ਜਾਣਗੇ ਗੈਂਗਸਟਰ......ਰਾਜਸਥਾਨ ’ਚ ਰੇਲਵੇ ਟਰੈਕ ’ਤੇ ਜ਼ੋਰਦਾਰ ਧਮਾਕਾ, ਟਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ

ਤਾਰਾਂਵਾਲਾ ਪੁਲ ਗੋਲੀਕਾਂਡ: ਮੁੱਖ ਸ਼ੂਟਰ ਸਮੇਤ 7 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਵਾਹਨ ਬਰਾਮਦ

ਅੰਮ੍ਰਿਤਸਰ: ਮਕਬੂਲਪੁਰਾ ਥਾਣਾ ਖੇਤਰ ਅਧੀਨ ਆਉਂਦੇ ਤਾਰਾਂਵਾਲਾ ਪੁਲ ’ਤੇ 29 ਤਰੀਕ ਦੀ ਸ਼ਾਮ ਨੂੰ ਹੋਏ ਗੋਲੀਕਾਂਡ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਮੁੱਖ ਸ਼ੂਟਰ ਗਗਨ ਸਮੇਤ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ, ਇੱਕ ਹੋਰ ਨਾਜਾਇਜ਼ ਪਿਸਤੌਲ ਅਤੇ ਵਾਹਨ ਵੀ ਬਰਾਮਦ ਕੀਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਾਰਾਂਵਾਲਾ ਪੁਲ ਗੋਲੀਕਾਂਡ: ਮੁੱਖ ਸ਼ੂਟਰ ਸਮੇਤ 7 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਵਾਹਨ ਬਰਾਮਦ

ਅੰਮ੍ਰਿਤਸਰ: ਮਕਬੂਲਪੁਰਾ ਥਾਣਾ ਖੇਤਰ ਅਧੀਨ ਆਉਂਦੇ ਤਾਰਾਂਵਾਲਾ ਪੁਲ ’ਤੇ 29 ਤਰੀਕ ਦੀ ਸ਼ਾਮ ਨੂੰ ਹੋਏ ਗੋਲੀਕਾਂਡ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਮੁੱਖ ਸ਼ੂਟਰ ਗਗਨ ਸਮੇਤ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ, ਇੱਕ ਹੋਰ ਨਾਜਾਇਜ਼ ਪਿਸਤੌਲ ਅਤੇ ਵਾਹਨ ਵੀ ਬਰਾਮਦ ਕੀਤੇ ਗਏ ਹਨ।

ਪੁਲਿਸ ਡਿਪਟੀ ਕਮਿਸ਼ਨਰ (ਡੀਸੀਪੀ ਸਿਟੀ) ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ 29 ਤਰੀਕ ਦੀ ਸ਼ਾਮ ਨੂੰ ਦਰਗਾਹ ’ਤੇ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ ’ਤੇ 5-6 ਨਾਮਜ਼ਦ ਅਤੇ 2-3 ਅਣਪਛਾਤੇ ਹਮਲਾਵਰਾਂ ਨੇ ਅਚਾਨਕ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸਨ। ਇਸ ਹਮਲੇ ਵਿੱਚ ਇੱਕ ਨੌਜਵਾਨ ਦੇ ਸੀਨੇ ਅਤੇ ਲੱਤ ਵਿੱਚ ਗੋਲੀਆਂ ਲੱਗੀਆਂ, ਜਦਕਿ ਉਸ ਦਾ ਸਾਥੀ ਸ਼ਰਨਜੀਤ ਵੀ ਮੋਢੇ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ਪਹੁੰਚਣ ’ਤੇ ਇੱਕ ਨੌਜਵਾਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

ਜ਼ਖ਼ਮੀ ਸ਼ਰਨਜੀਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਕਤਲ ਦੀ ਧਾਰਾ 302 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜ਼ੋਨ-3 ਦੇ ਏਡੀਸੀਪੀ ਮਨਮੋਹਨ, ਸਬੰਧਤ ਏਸੀਪੀ ਅਤੇ ਮਕਬੂਲਪੁਰਾ ਥਾਣੇ ਦੇ ਐੱਸਐੱਚਓ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ।

ਪੁਲਿਸ ਨੇ 30 ਤਰੀਕ ਨੂੰ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ 2 ਤਰੀਕ ਨੂੰ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਗਿਆ, ਜਦਕਿ ਬੀਤੀ ਸ਼ਾਮ ਮੁੱਖ ਸ਼ੂਟਰ ਗਗਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਡੀਸੀਪੀ ਤੇਜਾ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ ਅਤੇ ਇਸੇ ਕਾਰਨ ਹਮਲੇ ਦੀ ਯੋਜਨਾ ਬਣਾਈ ਗਈ ਸੀ। ਪੁਲਿਸ ਨੇ ਮੁੱਖ ਸ਼ੂਟਰ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ ਅਤੇ ਵਾਹਨ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਹੋਰ ਮੁਲਜ਼ਮਾਂ ਕੋਲੋਂ ਇੱਕ ਵਾਧੂ ਨਾਜਾਇਜ਼ ਪਿਸਤੌਲ ਵੀ ਜ਼ਬਤ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News