Amritsar Encounter: ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਤੇ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ।
Amritsar Encounter: ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰੇਨੇਡ ਸੁੱਟਣ ਵਾਲਿਆਂ ਨਾਲ ਮੁਕਾਬਲਾ ਹੋਇਆ ਹੈ। ਇਹ ਮੁਕਾਬਲਾ ਏਅਰਪੋਰਟ ਰੋਡ ‘ਤੇ ਹੋਟਲ ਰੈਡੀਸਨ ਨੇੜੇ ਹੋਇਆ। ਦੋਵੇਂ ਮੁਲਜ਼ਮਾਂ ਨੂੰ ਗੋਲੀ ਲੱਗੀ ਤੇ ਉਨ੍ਹਾਂ ਨੂੰ ਹਸਪਤਾਲ ਲੈ ਜਾਇਆ ਗਿਆ।
ਸੀਨੀਅਰ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਇਆ ਸੀ। ਸੀਸੀਟੀਵੀ ਫੁਟੇਜ ਤੋਂ ਸਾਫ਼ ਪਤਾ ਲੱਗਾ ਹੈ ਕਿ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ‘ਤੇ ਹਮਲਾ ਕੀਤਾ ਸੀ।
ਐਨਕਾਊਂਟਰ ‘ਤੇ ਕੀਤ ਬੋਲੀ ਪੁਲਿਸ
ਐਨਕਾਊਂਟਰ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਮੁੱਖ ਦੋਸ਼ੀ ਗੁਰਸਿਦਕ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ, ਜਦਕਿ ਇੱਕ ਹੋਰ ਦੋਸ਼ੀ ਜ਼ਖਮੀ ਹੋ ਗਿਆ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਅੱਜ ਤੜਕੇ ਮੁਲਜ਼ਮਾਂ ਬਾਰੇ ਖਾਸ ਸੂਚਨਾ ਮਿਲੀ ਸੀ ਕਿ ਉਹ ਰਾਜਾਸਾਂਸੀ ਇਲਾਕੇ ਵਿੱਚ ਘੁੰਮ ਰਹੇ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਅਤੇ ਐਸਐਚਓ ਛੇਹਰਟਾ ਦੀ ਪੁਲਿਸ ਟੀਮ ਉਥੇ ਪਹੁੰਚ ਗਈ। ਜਦੋਂ ਐਸਐਚਓ ਛੇਹਰਟਾ ਨੇ ਮੁਲਜ਼ਮ ਦੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਆਪਣਾ ਮੋਟਰਸਾਈਕਲ ਛੱਡ ਕੇ ਪੁਲਿਸ ਟੀਮ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਮੁਲਜ਼ਮ ਗੁਰਸਿਦਕ ਦੀ ਹਸਪਤਾਲ ‘ਚ ਮੌਤ
ਇਸ ਦੌਰਾਨ ਇੱਕ ਗੋਲੀ ਕਾਂਸਟੇਬਲ ਗੁਰਪ੍ਰੀਤ ਸਿੰਘ ਦੇ ਖੱਬੇ ਹੱਥ ਵਿੱਚ ਲੱਗੀ, ਇੱਕ ਗੋਲੀ ਇੰਸਪੈਕਟਰ ਅਮੋਲਕ ਸਿੰਘ ਦੀ ਪੱਗ ਵਿੱਚ ਲੱਗੀ ਅਤੇ ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਲੱਗੀ। ਇੰਸਪੈਕਟਰ ਵਿਨੋਦ ਕੁਮਾਰ ਨੇ ਸਵੈ-ਰੱਖਿਆ ਵਿੱਚ ਆਪਣੇ ਪਿਸਤੌਲ ਚੋਂ ਗੋਲੀ ਚਲਾਈ, ਇਹ ਗੋਲੀ ਗੁਰਸਿਦਕ ਨੂੰ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਵਿਸ਼ਾਲ ਅਤੇ ਹੋਰ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਗੁਰਪ੍ਰੀਤ ਸਿੰਘ ਅਤੇ ਗੁਰਸਿਦਕ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਗੁਰਸਿਦਕ ਦੀ ਹਸਪਤਾਲ ਵਿੱਚ ਮੌਤ ਹੋ ਗਈ। ਹਮਲਾਵਰਾਂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਮੋਟਰਸਾਈਕਲ ’ਤੇ ਝੰਡਾ ਲਾਇਆ ਹੋਇਆ ਸੀ
ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਏ ਸੀ ਤੇ ਉਨ੍ਹਾਂ ਦੇ ਮੋਟਰਸਾਈਕਲ ‘ਤੇ ਝੰਡਾ ਲੱਗਾ ਹੋਇਆ ਸੀ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਤੇ ਫਿਰ ਮੰਦਰ ਵੱਲ ਕੋਈ ਚੀਜ਼ ਸੁੱਟ ਦਿੱਤੀ। ਜਿਵੇਂ ਹੀ ਉਹ ਉਥੋਂ ਭੱਜੇ ਤਾਂ ਮੰਦਰ ‘ਚ ਜ਼ਬਰਦਸਤ ਧਮਾਕਾ ਹੋ ਗਿਆ। ਉਸ ਸਮੇਂ ਮੰਦਰ ਦੇ ਪੁਜਾਰੀ ਮੁਰਾਰੀ ਲਾਲ ਸ਼ਰਮਾ ਵੀ ਅੰਦਰ ਸੌਂ ਰਹੇ ਸੀ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਏ। ਉਹ ਰਾਤ ਨੂੰ ਹੀ ਛੇਹਰਟਾ ਥਾਣੇ ਪਹੁੰਚ ਗਿਆ ਅਤੇ ਘਟਨਾ ਦੀ ਜਾਣਕਾਰੀ ਦਿੱਤੀ।