Banner
Banner

ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦਾ ਸਖ਼ਤ ਰੁਖ, ਮਈ ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਹੋਣਗੇ ਈ-ਚਲਾਨ

Amritsar traffic police; ਮ੍ਰਿਤਸਰ ਵਿੱਚ ਟਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਟ੍ਰੈਫਿਕ ਪੁਲਿਸ ਨੇ ਹੁਣ ਸਖ਼ਤ ਰੁਖ ਅਪਣਾਉਣ ਦੀ ਤਿਆਰੀ ਕਰ ਲਈ ਹੈ। ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੁਣ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ‘ਤੇ ਜ਼ੈਬਰਾ ਕ੍ਰਾਸਿੰਗ […]
Jaspreet Singh
By : Updated On: 16 May 2026 14:47:PM
ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦਾ ਸਖ਼ਤ ਰੁਖ, ਮਈ ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਹੋਣਗੇ ਈ-ਚਲਾਨ

Amritsar traffic police; ਮ੍ਰਿਤਸਰ ਵਿੱਚ ਟਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਟ੍ਰੈਫਿਕ ਪੁਲਿਸ ਨੇ ਹੁਣ ਸਖ਼ਤ ਰੁਖ ਅਪਣਾਉਣ ਦੀ ਤਿਆਰੀ ਕਰ ਲਈ ਹੈ। ਏਡੀਸੀਪੀ ਟ੍ਰੈਫਿਕ ਅਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੁਣ ਕੋਈ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕਾਂ ‘ਤੇ ਜ਼ੈਬਰਾ ਕ੍ਰਾਸਿੰਗ ਤੋਂ ਅੱਗੇ ਵਾਹਨ ਖੜੇ ਨਾ ਕਰਨ ਅਤੇ ਟਰੈਫਿਕ ਸੰਕੇਤਾਂ ਦੀ ਪਾਲਣਾ ਕਰਨ।

ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਈ-ਰਿਕਸ਼ਾ ਅਤੇ ਆਟੋ ਚਾਲਕਾਂ ਵੱਲੋਂ ਟ੍ਰੈਫਿਕ ਵਿੱਚ ਰੁਕਾਵਟ ਪਾਈ ਜਾਂਦੀ ਹੈ ਅਤੇ ਬੇਤਰਤੀਬ ਢੰਗ ਨਾਲ ਵਾਹਨ ਖੜੇ ਕੀਤੇ ਜਾਂਦੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਯੂਨੀਅਨਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚੱਜਾ ਬਣਾਇਆ ਜਾ ਸਕੇ।

ਏਡੀਸੀਪੀ ਨੇ ਚੇਤਾਵਨੀ ਦਿੱਤੀ ਕਿ ਮਈ ਦੇ ਅਖੀਰਲੇ ਹਫ਼ਤੇ ਤੋਂ ਈ-ਚਲਾਨ ਪ੍ਰਣਾਲੀ ਪੂਰੀ ਤਰ੍ਹਾਂ ਸਖ਼ਤੀ ਨਾਲ ਲਾਗੂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਡਰਾਈਵਿੰਗ ਲਾਇਸੈਂਸ, ਆਰਸੀ, ਇੰਸ਼ੋਰੈਂਸ ਅਤੇ ਹੋਰ ਲੋੜੀਂਦੇ ਕਾਗਜ਼ ਪੂਰੇ ਰੱਖਣ। ਬਿਨਾਂ ਕਾਗਜ਼ਾਂ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰੀ ਜੁਰਮਾਨਿਆਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਖ਼ਾਸ ਤੌਰ ‘ਤੇ ਨੌਜਵਾਨਾਂ ਅਤੇ ਲੜਕੀਆਂ ਨੂੰ ਵੀ ਅਪੀਲ ਕੀਤੀ ਕਿ ਜੇ ਉਹ ਦੁਪੱਟੇ ਨਾਲ ਚਿਹਰਾ ਢੱਕ ਕੇ ਦੋਪਹੀਆ ਵਾਹਨ ਚਲਾਉਂਦੀਆਂ ਹਨ ਤਾਂ ਵੀ ਹੈਲਮਟ ਲਾਜ਼ਮੀ ਤੌਰ ‘ਤੇ ਪਹਿਨਣ। ਟਰੈਫਿਕ ਪੁਲਿਸ ਵੱਲੋਂ ਇਸ ਮਾਮਲੇ ਨੂੰ ਹੁਣ ਮਜ਼ਾਕ ਵਿੱਚ ਨਹੀਂ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਟਰੈਫਿਕ ਪੁਲਿਸ, ਮੀਡੀਆ ਅਤੇ ਪਬਲਿਕ ਅਨਾਉਂਸਮੈਂਟ ਰਾਹੀਂ ਵੱਖ-ਵੱਖ ਚੌਂਕਾਂ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਰਾਹੀਂ ਵੀ ਹਰ ਅਪਡੇਟ ਸਾਂਝੀ ਕੀਤੀ ਜਾ ਰਹੀ ਹੈ, ਇਸ ਲਈ ਲੋਕ ਇਸ ਮੁਹਿੰਮ ਨੂੰ ਅਣਗੌਲਿਆ ਨਾ ਕਰਨ।

Read Latest News and Breaking News at Daily Post TV, Browse for more News

Ad
Ad