Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਭਿਆਨਕ ਟੱਕਰ, ਬਜ਼ੁਰਗ ਵਿਅਕਤੀ ਦੀ ਹੋਈ ਮੌਤ

Barnala Raod Accident; ਸੜਕੀ ਹਾਦਸੇ ਦਾ ਕਹਿਰ ਲਗਾਤਾਰ ਜਾਰੀ ਹੈ, ਅਜਿਹਾ ਮਾਮਲਾ ਤਪਾ ਪੱਖੋਂ ਕੈਂਚੀਆਂ ਲਿੰਕ ਸੜਕ ਤੋਂ ਸਾਹਮਣੇ ਆਇਆ ਜਿੱਥੇ ਇੱਕ ਅਣਪਛਾਤੇ ਗੱਡੀ ਚਾਲਕ ਨੇ ਸੜਕ ਤੇ ਜਾ ਰਹੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ ਅਤੇ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਮੋਟਰਸਾਈਕਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਭਿਆਨਕ ਟੱਕਰ, ਬਜ਼ੁਰਗ ਵਿਅਕਤੀ ਦੀ ਹੋਈ ਮੌਤ
ਸੰਕੇਤਕ ਤਸਵੀਰ

Barnala Raod Accident; ਸੜਕੀ ਹਾਦਸੇ ਦਾ ਕਹਿਰ ਲਗਾਤਾਰ ਜਾਰੀ ਹੈ, ਅਜਿਹਾ ਮਾਮਲਾ ਤਪਾ ਪੱਖੋਂ ਕੈਂਚੀਆਂ ਲਿੰਕ ਸੜਕ ਤੋਂ ਸਾਹਮਣੇ ਆਇਆ ਜਿੱਥੇ ਇੱਕ ਅਣਪਛਾਤੇ ਗੱਡੀ ਚਾਲਕ ਨੇ ਸੜਕ ਤੇ ਜਾ ਰਹੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਨਾਲ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ ਅਤੇ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਮ੍ਰਿਤਕ ਮੋਟਰਸਾਈਕਲ ਚਾਲਕ ਦੀ ਪਹਿਚਾਨ 50 ਸਾਲ ਦੇ ਕਿਸਾਨ ਸੁਖਚੈਨ ਸਿੰਘ ਪੁੱਤਰ ਜਰਨੈਲ ਸਿੰਘ, ਵਾਸੀ ਭਗਤਪੁਰਾ ਮੋੜ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ਼ ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਮੰਗ ਕਰਦੇ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਫੁਟੀ ਦੇ ਅਧਾਰ ਤੇ ਤੇ ਪੁਲਿਸ ਜਾਂਚ ਕਰਕੇ ਹਾਦਸਾ ਕਰਨ ਵਾਲੇ ਗੱਡੀ ਚਾਲਕ ਖਿਲਾਫ ਕਾਰਵਾਈ ਕੀਤੀ ਜਾਵੇ।

ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਕਮਾਉ ਸੀ। ਜੋ ਪਿੰਡ ਦੇ ਸਾਬਕਾ ਸਰਪੰਚ ਅੰਗਰੇਜ ਸਿੰਘ ਦਾ ਵੱਡਾ ਭਰਾ ਸੀ ਅਤੇ ਕਿਸਾਨੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਤਾ ਸੀ ਪਰ ਇਸ ਮੌਤ ਤੋਂ ਬਾਅਦ ਪਰਿਵਾਰ ਵਿੱਚ ਕੋਈ ਵੀ ਕਮਾਊ ਨਹੀਂ ਰਿਹਾ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਸਹਿਣਾ ਦੇ ਜਾਂਚ ਅਧਿਕਾਰੀ ਰਣਜੋਧ ਸਿੰਘ ਨੇ ਕਿਹਾ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News