Banner
Banner

10 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਆਂਗਣਵਾੜੀ ਸੈਂਟਰ ਦਾ ਨਿਰਮਾਣ – ਲਾਲ ਚੰਦ ਕਟਾਰੂ ਚੱਕ

Punjab Anganwadi centre inauguration; ਵਿਧਾਨ ਸਭਾ ਹਲਕਾ ਭੋਆ ਅਧੀਨ ਪਿੰਡ ਫਰੀਦਾ ਨਗਰ ਵਿੱਚ ਅੱਜ ਨਵੇਂ ਤਿਆਰ ਕੀਤੇ ਗਏ ਆਂਗਨਵਾੜੀ ਸੈਂਟਰ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ  ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਨਵੇਂ ਆਂਗਨਵਾੜੀ ਸੈਂਟਰ […]
Jaspreet Singh
By : Updated On: 02 May 2026 19:20:PM
10 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਆਂਗਣਵਾੜੀ ਸੈਂਟਰ ਦਾ ਨਿਰਮਾਣ – ਲਾਲ ਚੰਦ ਕਟਾਰੂ ਚੱਕ
lal

Punjab Anganwadi centre inauguration; ਵਿਧਾਨ ਸਭਾ ਹਲਕਾ ਭੋਆ ਅਧੀਨ ਪਿੰਡ ਫਰੀਦਾ ਨਗਰ ਵਿੱਚ ਅੱਜ ਨਵੇਂ ਤਿਆਰ ਕੀਤੇ ਗਏ ਆਂਗਨਵਾੜੀ ਸੈਂਟਰ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ  ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਨਵੇਂ ਆਂਗਨਵਾੜੀ ਸੈਂਟਰ ਦਾ ਨੀਹ ਪੱਥਰ ਤੋਂ ਪਰਦਾ ਹਟਾ ਕੇ ਉਦਘਾਟਨ ਕੀਤਾ| ਇਸ ਤੋਂ ਇਲਾਵਾ ਉਨ੍ਹਾਂ ਨੇ ਸੈਂਟਰ ਦਾ ਦੌਰਾ ਕਰਦੇ ਹੋਏ ਉਥੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਪੋਸ਼ਣ ਨਾਲ ਜੁੜੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ‘ਤੇ ਸੰਬੋਧਨ ਕਰਦੇ ਹੋਏ  ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਦੀ ਲਾਗਤ ਨਾਲ  ਆਂਗਣਵਾੜੀ ਸੈਂਟਰ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਹ ਆਂਗਨਵਾੜੀ ਕੇਂਦਰ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਬੱਚਿਆਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਹਨ।

ਇੱਥੇ ਨੰਨੇ ਬੱਚਿਆਂ ਨੂੰ ਪ੍ਰਾਰੰਭਿਕ ਸਿੱਖਿਆ ਦੇ ਨਾਲ-ਨਾਲ ਪੋਸ਼ਣ ਅਤੇ ਸਿਹਤ ਸੰਬੰਧੀ ਜ਼ਰੂਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਉਹਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਪਿੰਡਾਂ ਵਿੱਚ ਰਹਿਣ ਵਾਲੇ ਹਰ ਪਰਿਵਾਰ ਨੂੰ ਬੁਨਿਆਦੀ ਸਹੂਲਤਾਂ ਉਪਲਬਧ ਹੋਣ ਅਤੇ ਮਾਵਾਂ ਤੇ ਬੱਚਿਆਂ ਨੂੰ ਵਧੀਆ ਸੇਵਾਵਾਂ ਮਿਲ ਸਕਣ। ਇਸੇ ਦਿਸ਼ਾ ਵਿੱਚ ਪਿੰਡਾਂ ਦੇ ਆਂਗਨਵਾੜੀ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਇਮਾਰਤਾਂ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੰਭਾਲ ਅਤੇ ਚੰਗੀ ਪਰਵਿਰਸ਼ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਸੁਵਿਧਾਵਾਂ ਮਿਲ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad