Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅਨਿੰਦਿਤਾ ਮਿੱਤਰਾ ਪੰਜਾਬ ਦੀ ਨਵੀਂ ਮੁੱਖ ਚੋਣ ਅਧਿਕਾਰੀ ਬਣੀ

New Chief Electoral Officer; ਸਿਬਿਨ ਸੀ. (2005 ਬੈਚ) ਨੇ ਇਸ ਅਹੁਦੇ ‘ਤੇ ਲਗਭਗ ਤਿੰਨ ਸਾਲ ਕੰਮ ਕੀਤਾ। ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਤੇ ਵੱਖ-ਵੱਖ ਉਪ ਚੋਣਾਂ ਸ਼ਾਮਲ ਹਨ। ਅਨਿੰਦਿਤਾ ਮਿੱਤਰਾ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ, ਪੰਜਾਬ ਵਿੱਚ ਸਥਾਨਕ ਸਰਕਾਰਾਂ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਨਿੰਦਿਤਾ ਮਿੱਤਰਾ ਪੰਜਾਬ ਦੀ ਨਵੀਂ ਮੁੱਖ ਚੋਣ ਅਧਿਕਾਰੀ ਬਣੀ

New Chief Electoral Officer; ਸਿਬਿਨ ਸੀ. (2005 ਬੈਚ) ਨੇ ਇਸ ਅਹੁਦੇ ‘ਤੇ ਲਗਭਗ ਤਿੰਨ ਸਾਲ ਕੰਮ ਕੀਤਾ। ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਤੇ ਵੱਖ-ਵੱਖ ਉਪ ਚੋਣਾਂ ਸ਼ਾਮਲ ਹਨ। ਅਨਿੰਦਿਤਾ ਮਿੱਤਰਾ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ, ਪੰਜਾਬ ਵਿੱਚ ਸਥਾਨਕ ਸਰਕਾਰਾਂ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੀ ਹੈ।

Anindita Mitra; ਚੋਣ ਕਮਿਸ਼ਨ ਨੇ ਪੰਜਾਬ ਲਈ ਨਵੇਂ ਮੁੱਖ ਚੋਣ ਅਧਿਕਾਰੀ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪੰਜਾਬ ਕੇਡਰ ਦੀ 2007 ਬੈਚ ਦੀ ਸੀਨੀਅਰ ਆਈਏਐਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਨਵੀਂ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਮੁੱਖ ਚੋਣ ਅਧਿਕਾਰੀ, ਆਈਏਐਸ ਸਿਬਿਨ ਸੀ. ਦੀ ਥਾਂ ਲੈਣਗੇ, ਜੋ ਕੇਂਦਰੀ ਡੈਪੂਟੇਸ਼ਨ ਕਾਰਨ ਅਹੁਦਾ ਛੱਡ ਰਹੇ ਹਨ।

ਸਿਬਿਨ ਸੀ. (2005 ਬੈਚ) ਨੇ ਇਸ ਅਹੁਦੇ ‘ਤੇ ਲਗਭਗ ਤਿੰਨ ਸਾਲ ਕੰਮ ਕੀਤਾ। ਜਿਸ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਅਤੇ ਵੱਖ-ਵੱਖ ਉਪ ਚੋਣਾਂ ਸ਼ਾਮਲ ਹਨ। ਅਨਿੰਦਿਤਾ ਮਿੱਤਰਾ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ, ਪੰਜਾਬ ਵਿੱਚ ਸਥਾਨਕ ਸਰਕਾਰਾਂ ਅਤੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਵਜੋਂ ਸੇਵਾ ਨਿਭਾਅ ਚੁੱਕੀ ਹੈ।

ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਿਹਾ ਹੈ। ਚੋਣ ਕਮਿਸ਼ਨ ਨੇ ਇਹ ਨਿਯੁਕਤੀ ਰਾਜ ਸਰਕਾਰ ਤੋਂ ਪ੍ਰਾਪਤ ਇੱਕ ਪੈਨਲ ਤੋਂ ਕੀਤੀ ਹੈ।

2027 ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ

2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪੰਜਾਬ ਵਿੱਚ ਕੁਲ 117 ਵਿਧਾਨ ਸਭਾ ਸੀਟਾਂ ਹਨ। ਇਸ ਵਾਰ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ (AAP), ਕਾਂਗਰਸ, ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਸਣੇ ਕਈ ਹੋਰ ਪਾਰਟੀਆਂ ਵਿੱਚ ਕਰੜਾ ਮੁਕਾਬਲਾ ਦੇਖਣ ਨੂੰ ਮਿਲੇਗਾ।

ਦੱਸ ਦਈਏ ਕਿ BJP ਨੇ ਐਲਾਨ ਕੀਤਾ ਹੈ ਕਿ ਉਹ ਆਪਣੇ ਦਮ ਤੇ ਸਾਰੇ 117 ਸੀਟਾਂ ਤੇ ਚੋਣ ਲੜੇਗੀ। AAP ਨੇ ਆਪਣੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਪਾਰਟੀ ਨੇ ਆਪਣੇ ਇੰਤਜ਼ਾਮਾਤ ਮਜ਼ਬੂਤ ਕੀਤੇ ਹਨ ਅਤੇ 2027 ਲਈ 6070 ਨਵੇਂ ਉਮੀਦਵਾਰ ਲਿਆਉਣ ਦਾ ਯੋਜਨਾ ਬਣਾਈ ਹੈ। ਜਿਹੜਾ ਕੰਮਕਾਜ ਨਾਲ ਨਵੇਂ ਆਗੂ ਬਣਾਉਣ ਤੇ ਜ਼ੋਰ ਦੇਂਦਾ ਹੈ। ਸ਼੍ਰੋਮਣੀ ਅਕਾਲੀ ਦਲ ਵੀ ਸਿਆਸੀ ਮੈਦਾਨ ਵਿੱਚ ਸਰਗਰਮ ਹੈ ਅਤੇ ਆਪਣੇ ਲੀਡਰ ਸੁਖਬੀਰ ਸਿੰਘ ਬਾਦਲ ਵੱਲੋਂ ਚੋਣਾਂ ਚ ਹਿੱਸਾ ਲੈਣ ਦੇ ਐਲਾਨ ਕਰ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News