Banner
Banner

ਵਿਧਾਇਕ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪੋਸਟ ਪਾ ਕੇ ਦਿੱਤੀ ਜਾਣਕਾਰੀ

Anmol Gagan Maan Resigned: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਦਾ ਦਿਲ ਭਾਰੀ ਹੈ, ਪਰ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। […]
Dailypost News
By : Updated On: 19 Jul 2025 15:00:PM
ਵਿਧਾਇਕ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪੋਸਟ ਪਾ ਕੇ ਦਿੱਤੀ ਜਾਣਕਾਰੀ

Anmol Gagan Maan Resigned: ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਆਮ ਆਦਮੀ ਪਾਰਟੀ ਦੀ ਨੇਤਾ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਉਨ੍ਹਾਂ ਦਾ ਦਿਲ ਭਾਰੀ ਹੈ, ਪਰ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ।

ਅਨਮੋਲ ਗਗਨ ਨੇ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਇਸਨੂੰ ਸਵੀਕਾਰ ਕੀਤਾ ਜਾਵੇ। ਉਨ੍ਹਾਂ ਪਾਰਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

ਅਨਮੋਲ ਗਗਨ ਖਰੜ ਤੋਂ ਵਿਧਾਇਕ ਚੁਣੀ ਗਈ ਸੀ ਅਤੇ ਇੱਕ ਸਮੇਂ ਸੈਰ-ਸਪਾਟਾ ਅਤੇ ਸੱਭਿਆਚਾਰ ਮੰਤਰੀ ਵੀ ਸੀ, ਪਰ ਕੁਝ ਸਮੇਂ ਲਈ ਉਹ ਰਾਜਨੀਤਿਕ ਗਤੀਵਿਧੀਆਂ ਤੋਂ ਦੂਰ ਸੀ।

Read Latest News and Breaking News at Daily Post TV, Browse for more News

Ad
Ad